ਭ੍ਰਿਸ਼ਟਾਚਾਰ ਖ਼ਿਲਾਫ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ JE ਗ੍ਰਿਫਤਾਰ

Saturday, Apr 22, 2023 - 01:35 AM (IST)

ਚੰਡੀਗੜ੍ਹ (ਰਮਨਜੀਤ ਸਿੰਘ)–ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਰਾਜਨ ਕੁਮਾਰ ਜੇ. ਈ. ਬਿਜਲੀ ਉਪ ਮੰਡਲ-2, ਪੰਜਾਬ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਬ੍ਰਾਂਚ) ਬਠਿੰਡਾ ਨੂੰ 12,000 ਰੁਪਏ ਹਾਸਲ ਕਰਨ ਅਤੇ 7,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਮੇਲ ਸਿੰਘ ਵਾਸੀ ਮੌੜ ਮੰਡੀ, ਜ਼ਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ ਉੱਪਰ ਕੀਤੀ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਮੀਟ ਪਲਾਂਟ ’ਚ ਵਾਪਰਿਆ ਵੱਡਾ ਹਾਦਸਾ, ਜ਼ਹਿਰੀਲੀ ਗੈਸ ਚੜ੍ਹਨ ਨਾਲ 4 ਮਜ਼ਦੂਰਾਂ ਦੀ ਦਰਦਨਾਕ ਮੌਤ

ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਜੇ. ਈ. ਪਿੰਡ ਕਰਾੜਵਾਲਾ, ਜ਼ਿਲ੍ਹਾ ਬਠਿੰਡਾ ਵਿਖੇ ਮੁਹੱਲਾ ਕਲੀਨਿਕ ਦੀ ਮੁਰੰਮਤ ਦੇ ਕੀਤੇ ਗਏ ਕੰਮਾਂ ਸਬੰਧੀ ਅਤੇ ਬਿਜਲੀ ਦੇ ਬਿੱਲਾਂ ਨੂੰ ਪਾਸ ਕਰਨ ਬਦਲੇ ਕੁੱਲ ਰਕਮ ਦੇ 5 ਫੀਸਦੀ ਦੇ ਹਿਸਾਬ ਨਾਲ 12,000 ਰੁਪਏ ਬਤੌਰ ਰਿਸ਼ਵਤ ਸ਼ਿਕਾਇਤਕਰਤਾ ਦੇ ਪਿਤਾ ਡਿਪਟੀ ਸਿੰਘ ਤੋਂ ਹਾਸਲ ਕਰ ਚੁੱਕਾ ਹੈ ਅਤੇ 3 ਫੀਸਦੀ ਦੇ ਹਿਸਾਬ ਨਾਲ 7000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ, ਜਿਸ ਦੀ ਸ਼ਿਕਾਇਤਕਰਤਾ ਨੇ ਰਿਕਾਰਡਿੰਗ ਕਰ ਲਈ ਸੀ, ਜੋ ਉਸ ਨੇ ਵਿਜੀਲੈਂਸ ਨੂੰ ਬਤੌਰ ਸਬੂਤ ਵਜੋਂ ਦੇ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਰਿਕਸ਼ੇ ਵਾਲੇ ਬਜ਼ੁਰਗ ਦੀ ਤਕਦੀਰ ਨੇ ਰਾਤੋ-ਰਾਤ ਮਾਰੀ ਪਲਟੀ, ਬਣ ਗਿਆ ਕਰੋੜਪਤੀ  


Manoj

Content Editor

Related News