ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਲੋਕ ਨਿਰਮਾਣ ਵਿਭਾਗ ਦਾ ਸੀਨੀਅਰ ਸਹਾਇਕ ਰਿਸ਼ਵਤ ਲੈਂਦਾ ਕਾਬੂ

Wednesday, Jan 04, 2023 - 12:53 AM (IST)

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ, ਬੀ. ਐਂਡ. ਆਰ. ਨਾਭਾ, ਜ਼ਿਲ੍ਹਾ ਪਟਿਆਲਾ ਦੇ ਦਫ਼ਤਰ ’ਚ ਤਾਇਨਾਤ ਸੀਨੀਅਰ ਸਹਾਇਕ ਕੁਲਜੀਤ ਕੁਮਾਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਉਸ ਦੇ ਜੂਨੀਅਰ ਸਹਾਇਕ ਜਸਵਿੰਦਰ ਦਾਸ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਅਜਬ-ਗਜ਼ਬ : ਦੁਨੀਆ ਦੀ ਅਜਿਹੀ ਜਗ੍ਹਾ, ਜਿਥੇ ਦੂਜਿਆਂ ਦੀ ਘਰਵਾਲੀ ‘ਚੋਰੀ’ ਕਰਕੇ ਕਰਵਾਇਆ ਜਾਂਦਾ ਵਿਆਹ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਹੈ ਕਿ ਉਸ ਦਾ ਉਕਤ ਸੀਨੀਅਰ ਕਰਮਚਾਰੀ ਉਸ ਦੇ ਛੁੱਟੀ ਯਾਤਰਾ ਰਿਆਇਤ ਬਿੱਲਾਂ ਨੂੰ ਪਾਸ ਕਰਨ ਦੇ ਬਦਲੇ 5000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਸ ਸ਼ਿਕਾਇਤ ਦੀ ਪੁਸ਼ਟੀ ਕਰਨ ਉਪਰੰਤ ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਕੁਲਜੀਤ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ’ਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਸਦਰ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : ਪੱਛਮੀ ਬੰਗਾਲ ’ਚ ਲਗਾਤਾਰ ਦੂਜੇ ਦਿਨ ‘ਵੰਦੇ ਭਾਰਤ ਐਕਸਪ੍ਰੈੱਸ’ ’ਤੇ ਹੋਇਆ ਪਥਰਾਅ, ਟੁੱਟੇ ਸ਼ੀਸ਼ੇ


Manoj

Content Editor

Related News