ਇਕ ਹਫ਼ਤਾ ਬੀਤ ਜਾਣ ਤੋਂ ਬਾਅਦ ਵੀ ਮਨਪ੍ਰੀਤ ਬਾਦਲ ਨੂੰ ਨਹੀਂ ਲੱਭ ਸਕੀ ਵਿਜੀਲੈਂਸ, ਛਾਪੇਮਾਰੀ ਜਾਰੀ
Sunday, Oct 01, 2023 - 02:38 AM (IST)
ਬਠਿੰਡਾ (ਵਰਮਾ) : ਇਕ ਹਫ਼ਤਾ ਬੀਤ ਜਾਣ ’ਤੇ ਵੀ ਸਰਕਾਰ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਕੋਈ ਸੁਰਾਗ ਨਹੀਂ ਲੱਗਾ ਹੈ, ਜਿਸ ਖ਼ਿਲਾਫ਼ ਵਿਜੀਲੈਂਸ ਨੇ 24 ਸਤੰਬਰ ਨੂੰ ਮਾਮਲਾ ਦਰਜ ਕੀਤਾ ਸੀ। ਵਿਜੀਲੈਂਸ ਨੇ ਹੁਣ ਆਪਣੀ ਰਣਨੀਤੀ ਬਦਲ ਕੇ ਉਸ ਦੇ ਕਰੀਬੀਆਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪਹਿਲਾਂ ਬਜ਼ੁਰਗ ਵਿਅਕਤੀ ਦੇ ਲੁਹਾਏ ਜ਼ਬਰਦਸਤੀ ਕੱਪੜੇ, ਫਿਰ ਹਨੀ ਟ੍ਰੈਪ 'ਚ ਫਸਾ ਕੀਤਾ ਇਹ ਕਾਰਾ
ਵਿਜੀਲੈਂਸ ਵਿਭਾਗ ਨੇ ਮਨਪ੍ਰੀਤ ਦੇ ਕਰੀਬੀ ਰਹੇ ਸ਼ਰਾਬ ਕਾਰੋਬਾਰੀ ਦੇ ਘਰ ਛਾਪਾ ਮਾਰਿਆ ਪਰ ਘਰ ਨੂੰ ਤਾਲਾ ਲੱਗਾ ਮਿਲਿਆ। ਇੰਨਾ ਹੀ ਨਹੀਂ, ਵਿਜੀਲੈਂਸ ਵਿਭਾਗ ਬਾਹੋ ਯਾਤਰੀ ਦੇ ਪਿੰਡ ਪਹੁੰਚਿਆ ਪਰ ਉੱਥੋਂ ਵੀ ਕੁਝ ਨਹੀਂ ਮਿਲਿਆ। ਵਿਜੀਲੈਂਸ ਨੇ ਸਾਬਕਾ ਨਗਰ ਨਿਗਮ ਕਮਿਸ਼ਨਰ ਅਤੇ ਪੁੱਡਾ ਦੇ ਏ. ਸੀ. ਐੱਸ. ਵਿਕਰਮਜੀਤ ਸਿੰਘ ਸ਼ੇਰਗਿੱਲ ਜੋ ਕਿ ਏ. ਡੀ. ਐੱਸ. ਦੇ ਅਹੁਦੇ ’ਤੇ ਤਾਇਨਾਤ ਹੈ, ਦੇ ਘਰ ਵੀ ਛਾਪੇਮਾਰੀ ਕੀਤੀ ਪਰ ਉਹ ਵੀ ਰੂਪੋਸ਼ ਹੋ ਗਿਆ।
ਇਹ ਵੀ ਪੜ੍ਹੋ : ਬਾਬਾ ਜਾਂ ਤਾਂ 5 ਕਰੋੜ ਤਿਆਰ ਰੱਖ, ਨਹੀਂ ਤਾਂ ਤੈਨੂੰ ਗੱਡੀ ਚਾੜ੍ਹ ਦੇਣਾ, ਮੰਦਰ ਦੀ ਗੋਲਕ 'ਚੋਂ ਨਿਕਲਿਆ ਧਮਕੀ ਲਿਖਿਆ ਨੋਟ
ਵਿਜੀਲੈਂਸ ਵਿਭਾਗ ਮਨਪ੍ਰੀਤ ਬਾਦਲ ਨੂੰ ਕਿਸੇ ਵੀ ਤਰੀਕੇ ਨਾਲ ਗ੍ਰਿਫ਼ਤਾਰ ਕਰਨ ਲਈ ਉਤਾਵਲਾ ਹੈ ਅਤੇ ਉਸ ਬਾਰੇ ਕੋਈ ਸੁਰਾਗ ਹਾਸਲ ਕਰਨ ਲਈ ਜਾਲ ਵੀ ਵਿਛਾਇਆ ਜਾ ਰਿਹਾ ਹੈ। ਵਿਜੀਲੈਂਸ ਨੇ ਪਲਾਟ ਘਪਲੇ ’ਚ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ, ਜਿਨ੍ਹਾਂ ’ਚੋਂ 3 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ 3 ਫਰਾਰ ਹਨ। ਗ੍ਰਿਫ਼ਤਾਰ ਰਾਜੀਵ ਕੁਮਾਰ, ਵਿਕਾਸ ਅਰੋੜਾ ਤੇ ਅਮਨਦੀਪ ਸਿੰਘ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ 13 ਅਕਤੂਬਰ ਤੱਕ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8