ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਥਾਣੇਦਾਰ

Monday, Apr 26, 2021 - 04:59 PM (IST)

ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਥਾਣੇਦਾਰ

ਗੁਰੂਹਰਸਹਾਏ (ਮਨਜੀਤ) : ਗੁਰੂਹਰਸਹਾਏ ਦੇ ਇਕ ਥਾਣੇਦਾਰ ਨੂੰ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਰਸ਼ਨ ਲਾਲ ਏ. ਐੱਸ. ਆਈ. ਜੋ ਕਿ ਥਾਣਾ ਗੁਰੂਹਰਸਹਾਏ ਵਿਚ ਤੈਨਾਤ ਸੀ ਅਤੇ ਮਨਜੀਤ ਸਿੰਘ ਨੇ ਵਿਜੀਲੈਂਸ ਦੇ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦਾ ਕੰਮ ਕਰਵਾਉਣ ਬਦਲੇ ਦਰਸ਼ਨ ਲਾਲ 30 ਹਜ਼ਰ ਰੁਪਏ ਦੀ ਮੰਗ ਕਰ ਰਿਹਾ ਹੈ। ਪਰ ਅੱਜ 10 ਹਜ਼ਾਰ ਦੇਣ ਦਾ ਸਮਾਂ ਮਿੱਥਿਆ ਗਿਆ ਸੀ।

ਜਿਸ ਦੇ ਚੱਲਦੇ ਮਨਜੀਤ ਸਿੰਘ ਵੱਲੋਂ ਵਿਜੀਲੈਂਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ। ਇਸ ਦੌਰਾਨ ਵਿਜੀਲੈਂਸ ਨੇ ਰੰਗੇ ਹੱਥੀਂ ਏ. ਐੱਸ. ਆਈ. ਨੂੰ ਕਾਬੂ ਕਰ ਲਿਆ ਗਿਆ। ਵਿਜੀਲੈਂਸ ਦੇ ਅਧਿਕਾਰੀਆਂ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਦੌਰਾਨ ਹੋਰ ਵੀ ਤੱਥ ਸਾਹਮਣੇ ਆਉਣਗੇ। ਅਧਿਕਾਰੀਆਂ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ।


author

Gurminder Singh

Content Editor

Related News