ਵਿਜੀਲੈਂਸ ਵਿਭਾਗ ਦੀ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ’ਚ ਰੇਡ
Friday, Jul 28, 2023 - 05:05 PM (IST)
ਫਾਜ਼ਿਲਕਾ (ਸੁਖਵਿੰਦਰ ਥਿੰਦ) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭ੍ਰਿਸ਼ਟਾਰਾਂ ਅਤੇ ਬੇਈਮਾਨ ਅਫ਼ਸਰਾਂ ਖ਼ਿਲਾਫ਼ ਸ਼ਿਕੰਜਾ ਕੱਸਣ ਲਈ ਪੰਜਾਬ ਭਰ ਅੰਦਰ ਵੱਖ-ਵੱਖ ਵਿਭਾਗਾਂ ਉਪਰ ਵਿਜੀਲੈਂਸ ਬਿਊਰੋ ਜਾਂ ਪੰਜਾਬ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਉੱਥੇ ਹੀ ਪਿਛਲੇਂ ਦਿਨੀਂ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਪੰਜਾਬ ਭਰ ਦੇ ਸਰਕਾਰੀ ਹਸਪਤਾਲਾਂ ਵਿਚ ਰੇਡ ਕੀਤੀ ਗਈ ਹੈ। ਜਿਸ ਦੇ ਤਹਿਤ ਬੀਤੇ ਦਿਨੀਂ ਵਿਜੀਲੈਂਸ ਬਿਊਰੋ ਵੱਲੋਂ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਅੰਦਰ ਆਪਣੀ ਟੀਮ ਸਮੇਤ ਰੇਡ ਕੀਤੀ ਗਈ ਜਿਸ ਦੌਰਾਨ ਵਿਜੀਲੈਂਸ ਵਿਭਾਗ ਵੱਲੋਂ ਕੁੱਝ ਰਿਕਾਰਡ ਆਪਣੇ ਕਬਜ਼ੇ ਵਿਚ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਸਤੀਸ਼ ਗੋਇਲ ਨੇ ਦੱਸਿਆ ਕਿ ਬੀਤੇ ਦਿਨੀਂ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਅੰਦਰ ਵਿਜੀਲੈਂਸ ਬਿਊਰੋ ਵੱਲੋਂ ਰੇਡ ਕੀਤੀ ਗਈ ਅਤੇ ਡੋਪ ਟੈਸਟ ਦਾ ਕੁੱਝ ਰਿਕਾਰਡ ਆਪਣੇ ਨਾਲ ਲੈ ਗਏ ਹਨ।
ਇਸ ਸਬੰਧੀ ਜਦੋਂ ਡੀ. ਐੱਸ. ਪੀ. ਵੀਜੀਲੈਂਸ ਬਲਕਾਰ ਸਿੰਘ ਫਾਜ਼ਿਲਕਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਪੰਜਾਬ ਭਰ ਅੰਦਰ ਵਿਜੀਲੈਂਸ ਦੀ ਰੇਡ ਚੱਲ ਹੈ ਜਿਸਦੇ ਚੱਲਦੇ ਸਾਡੀ ਟੀਮ ਵੱਲੋਂ ਬੀਤੇ ਦਿਨੀਂ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਅੰਦਰ ਰੇਡ ਕੀਤੀ ਗਈ ਸੀ ਅਤੇ ਡੋਪ ਟੈਸਟ ਸਬੰਧੀ ਕੁੱਝ ਰਿਕਾਰਡ ਆਪਣੇ ਕਬਜ਼ੇ ’ਚ ਲਿਆ ਹੈ ਅਤੇ ਕੁੱਝ ਲੈਣਾ ਬਾਕੀ ਹੈ। ਉਨ੍ਹਾਂ ਦੱਸਿਆ ਕਿ ਇਸ ਰਿਕਾਰਡ ਦਾ ਮਿਲਾਨ ਫਾਜ਼ਿਲਕਾ ਦੇ ਡੀ. ਸੀ. ਦਫ਼ਤਰ ਨਾਲ ਕੀਤਾ ਜਾਵੇਗਾ, ਜੇ ਰਿਕਾਰਡ ’ਚ ਕੁੱਝ ਗਲਤ ਪਾਈਆ ਜਾਂਦਾ ਹੈ ਤਾਂ ਸਬੰਧਤ ਕਰਮਚਾਰੀ ਜਾਂ ਅਧਿਕਾਰੀ ਖ਼ਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।