ਵਿਜੀਲੈਂਸ ਵਿਭਾਗ ਵਲੋਂ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

03/27/2017 2:27:21 PM

ਤਰਨਤਾਰਨ : ਤਰਨਤਾਰਨ ''ਚ ਵਿਜੀਲੈਂਸ ਵਿਭਾਗ ਨੇ ਸਰਾਏ ਅਮਾਨਤ ਖਾਂ ਵਿਖੇ ਪਟਵਾਰੀ ਅਤੇ ਉਸ ਦੇ ਕਰਿੰਦੇ ਨੂੰ ਚਾਰ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਵਿਭਾਗ ਨੇ ਪਟਵਾਰੀ ਅਤੇ ਕਰਿੰਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਵਿਭਾਗ ਵਲੋਂ ਪਟਵਾਰੀ ਸੁਜਾਨ ਸਿੰਘ ਅਤੇ ਕਰਿੰਦੇ ਪਲਵਿੰਦਰ ਸਿੰਘ ਦੋਵਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਗ੍ਰਿਫਤਾਰ ਤੋਂ ਬਾਅਦ ਦੋਵਾਂ ਨੇ ਆਪਣੇ ਜ਼ੁਰਮ ਕਬੂਲ ਕਰ ਲਿਆ ਹੈ।

Gurminder Singh

This news is Content Editor Gurminder Singh