ਵਿਜੀਲੈਂਸ ਨੇ ਵਿਧਾਇਕ ਅਮਿਤ ਰਤਨ ਤੇ PA ਗਰਗ ਵਿਰੁੱਧ ਰਿਸ਼ਵਤ ਕੇਸ ਸਬੰਧੀ ਅਦਾਲਤ ’ਚ ਚਲਾਨ ਕੀਤਾ ਪੇਸ਼

Tuesday, Apr 18, 2023 - 10:16 PM (IST)

ਵਿਜੀਲੈਂਸ ਨੇ ਵਿਧਾਇਕ ਅਮਿਤ ਰਤਨ ਤੇ PA ਗਰਗ ਵਿਰੁੱਧ ਰਿਸ਼ਵਤ ਕੇਸ ਸਬੰਧੀ ਅਦਾਲਤ ’ਚ ਚਲਾਨ ਕੀਤਾ ਪੇਸ਼

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਅਤੇ ਉਸ ਦੇ ਪੀ. ਏ. ਰਸ਼ਿਮ ਗਰਗ ਦੇ ਖਿਲਾਫ਼ ਦਰਜ ਐੱਫ.ਆਈ.ਆਰ. ਨੰਬਰ 1, ਮਿਤੀ 16-02-2023 ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ ਧਾਰਾ 120-ਬੀ  ਤਹਿਤ ਬਠਿੰਡਾ ਰੇਂਜ ਦੇ ਵਿਜੀਲੈਂਸ ਪੁਲਸ ਥਾਣੇ ਵਿਚ ਦਰਜ ਕੇਸ ਸਬੰਧੀ ਬਠਿੰਡਾ ਅਦਾਲਤ ’ਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਰਿਕਸ਼ੇ ਵਾਲੇ ਬਜ਼ੁਰਗ ਦੀ ਤਕਦੀਰ ਨੇ ਰਾਤੋ-ਰਾਤ ਮਾਰੀ ਪਲਟੀ, ਬਣ ਗਿਆ ਕਰੋੜਪਤੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ 16 ਫਰਵਰੀ 2023 ਨੂੰ ਬਠਿੰਡਾ ਰੇਂਜ ਵਿਜੀਲੈਂਸ ਟੀਮ ਵੱਲੋਂ ਬਠਿੰਡਾ ਦਿਹਾਤੀ ਦੇ ਵਿਧਾਇਕ ਦੇ ਉਕਤ ਨਿੱਜੀ ਸਹਾਇਕ ਨੂੰ ਚਾਰ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਉਪਰੰਤ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਉਕਤ ਵਿਧਾਇਕ ਨੂੰ ਵੀ 20 ਫਰਵਰੀ 2023 ਨੂੰ ਇਸ ਮਾਮਲੇ ’ਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਕਿਉਂਕਿ ਉਸ ਦੇ ਪੀ. ਏ. ਨੇ ਵਿਧਾਇਕ ਦੇ ਨਾਂ ’ਤੇ ਹੀ ਇਹ ਰਿਸ਼ਵਤ ਵਸੂਲ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ : ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਲਈ ਅਹਿਮ ਖ਼ਬਰ, ਮਈ ’ਚ ਮਿਲ ਸਕਦੇ ਨੇ ਸਥਾਈ ਨਿਯੁਕਤੀ ਦੇ ਆਰਡਰ

ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਾਲ 2022-23 ਦੌਰਾਨ 15ਵੇਂ ਵਿੱਤ ਕਮਿਸ਼ਨ ਅਧੀਨ ਪਿੰਡ ਘੁੱਦਾ, ਜ਼ਿਲ੍ਹਾ ਬਠਿੰਡਾ ਨੂੰ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ, ਜੋ ਅਜੇ ਪੰਚਾਇਤ ਨੂੰ ਦੇਣੀ ਸੀ ਪਰ ਉਕਤ ਪ੍ਰਾਈਵੇਟ ਪੀ. ਏ. ਰਸ਼ਿਮ ਗਰਗ ਨੇ ਪਿੰਡ ਘੁੱਦਾ ਦੇ ਸਰਪੰਚ ਤੋਂ ਇਸ ਖਾਤਿਰ ਪੰਜ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਵਿਜੀਲੈਂਸ ਨੇ 16 ਫਰਵਰੀ 2023 ਨੂੰ ਉਸ ਨੂੰ ਉਕਤ ਗ੍ਰਾਂਟ ਜਾਰੀ ਕਰਨ ਦੇ ਇਵਜ਼ ’ਚ 4 ਲੱਖ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਸੀ। ਉਕਤ ਸਰਪੰਚ ਨੇ ਉਨ੍ਹਾਂ ਵੱਲੋਂ ਮੰਗੇ 50,000 ਰੁਪਏ ਪਹਿਲਾਂ ਹੀ ਦੇ ਦਿੱਤੇ ਸਨ।

ਇਹ ਖ਼ਬਰ ਵੀ ਪੜ੍ਹੋ : ਸਰਕਾਰੀ ਅਧਿਆਪਕਾਂ ਲਈ ਅਹਿਮ ਖ਼ਬਰ ; ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ਼ੁਰੂ ਕੀਤਾ ਵਿਸ਼ੇਸ਼ ਪ੍ਰੋਗਰਾਮ

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਰਿਸ਼ਵਤ ਕਥਿਤ ਦੋਸ਼ੀ ਰਸ਼ਿਮ ਗਰਗ ਨੇ ਵਿਧਾਇਕ ਅਮਿਤ ਰਤਨ ਦੇ ਨਿਰਦੇਸ਼ਾਂ ’ਤੇ ਵਸੂਲੀ ਸੀ। ਇਸ ਤੋਂ ਇਲਾਵਾ ਉਸ ਨੇ ਪਿੰਡ ਘੁੱਦਾ ਦੇ ਗੁਰਦਾਸ ਸਿੰਘ ਕੋਲੋਂ ਉਸ ਦੇ ਪਿੰਡ ਦੀ ਨੰਬਰਦਾਰੀ ਦਿਵਾਉਣ ਦੇ ਬਦਲੇ 2,50,000 ਰੁਪਏ ਦੀ ਰਿਸ਼ਵਤ ਲਈ ਸੀ। ਜਾਂਚ ਦੌਰਾਨ ਹੋਏ ਖੁਲਾਸੇ ਦੇ ਆਧਾਰ ’ਤੇ ਵਿਜੀਲੈਂਸ ਨੇ ਉਕਤ ਮਾਮਲੇ ਵਿਚ ਆਈ.ਪੀ.ਸੀ. ਦੀ 120-ਬੀ ਦੀ ਇਕ ਹੋਰ ਧਾਰਾ ਜੋੜ ਦਿੱਤੀ ਸੀ ਅਤੇ ਮੌਜੂਦਾ ਕੇਸ ਵਿਚ ਵਿਧਾਇਕ ਅਮਿਤ ਰਤਨ ਨੂੰ ਵੀ ਨਾਮਜ਼ਦ ਕਰਕੇ 22 ਫਰਵਰੀ 2023 ਨੂੰ ਉਸ ਨੂੰ ਸ਼ੰਭੂ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ।  


author

Manoj

Content Editor

Related News