ਅਹਿਮ ਖ਼ਬਰ : ਸਾਬਕਾ ਮੰਤਰੀ ਧਰਮਸੋਤ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਵਿਜੀਲੈਂਸ ਨੂੰ ਮਿਲੀ ਮਨਜ਼ੂਰੀ

Tuesday, Dec 06, 2022 - 06:56 PM (IST)

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਸਮਰੱਥ ਅਦਾਲਤ ’ਚ ਮੁਕੱਦਮਾ ਚਲਾਉਣ ਲਈ ਸੂਬਾ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗ ਤੋਂ ਪ੍ਰਵਾਨਗੀ ਹਾਸਲ ਕਰ ਲਈ ਹੈ। ਸਾਬਕਾ ਮੰਤਰੀ ਨੂੰ ਵਿਜੀਲੈਂਸ ਬਿਊਰੋ ਨੇ ਜੂਨ ਮਹੀਨੇ ਵਿਭਾਗ ’ਚ ਖੈਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਦੇਣ, ਅਧਿਕਾਰੀਆਂ ਦੇ ਤਬਾਦਲੇ, ਖਰੀਦਦਾਰੀ ਅਤੇ ਐੱਨ.ਓ.ਸੀ. ਜਾਰੀ ਕਰਨ ਨਾਲ ਸਬੰਧਿਤ ਸੰਗਠਿਤ ਭ੍ਰਿਸ਼ਟਾਚਾਰ ’ਚ ਸ਼ਾਮਲ ਹੋਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਸੀ।

ਇਹ ਖ਼ਬਰ ਵੀ ਪੜ੍ਹੋ : ਕਰਤਾਰਪੁਰ ਸਾਹਿਬ ਕਾਰੀਡੋਰ ਪਹੁੰਚੇ ਦਿੱਲੀ ਦੇ ਕਾਰੋਬਾਰੀ ਦੇ ਦਸਤਾਵੇਜ਼ ਨਿਕਲੇ ਜਾਅਲੀ, PA ਖ਼ਿਲਾਫ਼ ਮਾਮਲਾ ਦਰਜ

ਇਹ ਜਾਣਕਾਰੀ ਦਿੰਦਿਆਂ ਅੱਜ ਇਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ’ਚ ਐੱਫ.ਆਈ.ਆਰ. ਨੰਬਰ 7 ਮਿਤੀ 06-06-2022 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ 13 (ਏ)(1) (2) ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਵਿਜੀਲੈਂਸ ਥਾਣਾ ਉੱਡਣ ਦਸਤਾ, ਐੱਸ. ਏ. ਐੱਸ. ਨਗਰ ਵਿਖੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ,  ਜਿਸ ’ਚ ਸਾਬਕਾ ਜੰਗਲਾਤ ਮੰਤਰੀਆਂ, ਠੇਕੇਦਾਰਾਂ ਅਤੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਭ੍ਰਿਸ਼ਟ ਗਤੀਵਿਧੀਆਂ ’ਚ ਸ਼ਾਮਲ ਹੋਣ ਦੇ ਦੋਸ਼ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਆਸ਼ੀਰਵਾਦ ਯੋਜਨਾ ਦਾ 1 ਜਨਵਰੀ ਤੋਂ ਲਾਭਪਾਤਰੀ ਆਨਲਾਈਨ ਲੈ ਸਕਣਗੇ ਲਾਭ


Manoj

Content Editor

Related News