ਰਿਸ਼ਵਤ ਮੰਗਣ ਵਾਲੇ ਹੌਲਦਾਰ ਵਿਰੁੱਧ ਵਿਜੀਲੈਂਸ ਨੇ ਪਰਚਾ ਕੀਤਾ ਦਰਜ
Saturday, Oct 22, 2022 - 06:53 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਹਰਮਨਜੀਤ ਸਿੰਘ (ਨੰਬਰ 1310/ ਸੰਗਰੂਰ) ਖ਼ਿਲਾਫ਼ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਹ ਮੁਲਾਜ਼ਮ ਪੁਲਸ ਚੌਕੀ, ਕਾਲਾਝਾੜ, ਥਾਣਾ ਭਵਾਨੀਗੜ੍ਹ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਹਰਮਨਜੀਤ ਸਿੰਘ ਖ਼ਿਲਾਫ਼ ਸ਼ਿਕਾਇਤਕਰਤਾ ਪੱਪੂ ਸਿੰਘ ਵਾਸੀ ਪਿੰਡ ਬਾਗੜੀਆਂ, ਜ਼ਿਲ੍ਹਾ ਮਾਲੇਰਕੋਟਲਾ ਵੱਲੋਂ ਬਿਊਰੋ ਕੋਲ ਦਰਜ ਕਰਵਾਈ ਇਕ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ : ਕੱਚੇ ਅਧਿਆਪਕਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਪੱਕੇ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਖੋਲ੍ਹਿਆ ਪੋਰਟਲ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਇਕ ਕੇਸ ’ਚ ਉਸ ਦੀ ਮੱਦਦ ਕਰਨ ਦੇ ਇਵਜ਼ ’ਚ ਰਿਸ਼ਵਤ ਮੰਗ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨਾਲ ਪੇਸ਼ ਕੀਤੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਉਕਤ ਪੁਲਸ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।
ਇਹ ਖ਼ਬਰ ਵੀ ਪੜ੍ਹੋ : ਅੰਮ੍ਰਿਤਸਰ ’ਚ ਵਾਪਰੀ ਘਟਨਾ, ਸ੍ਰੀ ਦਰਬਾਰ ਸਾਹਿਬ ਦਾ ਮਾਡਲ ਸੜਕ ’ਤੇ ਸੁੱਟ ਕੇ ਕੀਤੀ ਬੇਅਦਬੀ