ਵਿਜੀਲੈਂਸ ਨੇ ਹੁਣ ਇਸ ਸਾਬਕਾ ਵਿਧਾਇਕਾ ਤੋਂ 3 ਘੰਟੇ ਕੀਤੀ ਪੁੱਛਗਿੱਛ, ਜਾਣੋ ਕੀ ਹੈ ਮਾਮਲਾ

Monday, Mar 13, 2023 - 09:38 PM (IST)

ਵਿਜੀਲੈਂਸ ਨੇ ਹੁਣ ਇਸ ਸਾਬਕਾ ਵਿਧਾਇਕਾ ਤੋਂ 3 ਘੰਟੇ ਕੀਤੀ ਪੁੱਛਗਿੱਛ, ਜਾਣੋ ਕੀ ਹੈ ਮਾਮਲਾ

ਫਿਰੋਜ਼ਪੁਰ (ਕੁਮਾਰ)–ਫਿਰੋਜ਼ਪੁਰ ਦਿਹਾਤੀ ਹਲਕੇ ਦੀ ਸਾਬਕਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਗਹਿਰੀ ਜੋ ਅੱਜਕੱਲ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਗਏ ਹਨ, ਤੋਂ ਫਿਰੋਜ਼ਪੁਰ ਵਿਜੀਲੈਂਸ ਅਧਿਕਾਰੀਆਂ ਨੇ ਤਕਰੀਬਨ 3 ਘੰਟੇ ਉਨ੍ਹਾਂ ਦੀ ਜਾਇਦਾਦ ਬਾਰੇ ਪੁੱਛਗਿੱਛ ਕੀਤੀ।

PunjabKesari

ਇਹ ਖ਼ਬਰ ਵੀ ਪੜ੍ਹੋ : ਟੈੱਟ ਪੇਪਰ ਮਾਮਲੇ ’ਚ CM ਮਾਨ ਦੇ ਹੁਕਮਾਂ ਤੋਂ ਬਾਅਦ ਵੱਡੀ ਕਾਰਵਾਈ

PunjabKesari

ਇਸ ਸਬੰਧੀ ਸੰਪਰਕ ਕਰਨ ’ਤੇ ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਦੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਨੇ ਕਿਹਾ ਕਿ ਵਿਭਾਗ ਕੋਲ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਵਿਜੀਲੈਂਸ ਦੀ ਇਨਕੁਆਰੀ ਆਈ ਹੈ, ਜਿਸ ਸਬੰਧੀ ਉਨ੍ਹਾਂ ਨੇ ਵਿਧਾਇਕਾ ਤੋਂ ਪੁੱਛਗਿੱਛ ਕੀਤੀ ਹੈ ਅਤੇ ਇਨਕੁਆਰੀ ਜਾਰੀ ਰਹੇਗੀ। ਇਹ ਸ਼ਿਕਾਇਤ ਨਾਲ ਸਬੰਧਤ ਇਨਕੁਆਰੀ ਦੀ ਰਿਪੋਰਟ ਉਨ੍ਹਾਂ ਨੇ 3 ਮਹੀਨਿਆਂ ਦੇ ਅੰਦਰ-ਅੰਦਰ ਦਾਖ਼ਲ ਕਰਨੀ ਹੁੰਦੀ ਹੈ ਅਤੇ ਜੇਕਰ ਅੱਗੇ ਜ਼ਰੂਰਤ ਪਈ ਤਾਂ ਉਨ੍ਹਾਂ ਨੂੰ ਦੁਬਾਰਾ ਬੁਲਾਇਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਅੱਜ ਲਿਆ ਗਿਆ ਟੀਚਰ ਇਲਿਜੀਬਿਲਟੀ ਟੈਸਟ ਘਿਰਿਆ ਵਿਵਾਦਾਂ ’ਚ, ਜਾਣੋ ਕੀ ਹੈ ਮਾਮਲਾ

PunjabKesari

ਉਥੇ ਹੀ ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਜੀਲੈਂਸ ਵਿਭਾਗ ਵੱਲੋਂ ਜਾਇਦਾਦ ਦੇ ਮਾਮਲੇ ’ਚ ਬੁਲਾਇਆ ਗਿਆ ਸੀ। ਸਾਬਕਾ ਵਿਧਾਇਕਾ ਨੇ ਕਿਹਾ ਕਿ ਉਨ੍ਹਾਂ ਨੇ ਵਿਜੀਲੈਂਸ ਅਧਿਕਾਰੀਆਂ ਵੱਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਪੂਰੇ ਜਵਾਬ ਦਿੱਤੇ ਹਨ ਅਤੇ ਜੇਕਰ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਦੁਬਾਰਾ ਬੁਲਾਇਆ ਗਿਆ ਤਾਂ ਉਹ ਜਾਂਚ ’ਚ ਵਿਜੀਲੈਂਸ ਵਿਭਾਗ ਨੂੰ ਪੂਰਾ ਸਹਿਯੋਗ ਦੇਣਗੇ ਤੇ ਉਨ੍ਹਾਂ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਸਤਿਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਝੂਠੀਆਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ, ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ


author

Manoj

Content Editor

Related News