ਸਾਬਕਾ ਮੰਤਰੀਆਂ ਤੇ ਸਾਬਕਾ ਵਿਧਾਇਕ ਨੂੰ ਵਿਜੀਲੈਂਸ ਨੇ ਜਾਂਚ ’ਚ ਸ਼ਾਮਲ ਹੋਣ ਲਈ ਬੁਲਾਇਆ

Thursday, Mar 16, 2023 - 09:32 AM (IST)

ਸਾਬਕਾ ਮੰਤਰੀਆਂ ਤੇ ਸਾਬਕਾ ਵਿਧਾਇਕ ਨੂੰ ਵਿਜੀਲੈਂਸ ਨੇ ਜਾਂਚ ’ਚ ਸ਼ਾਮਲ ਹੋਣ ਲਈ ਬੁਲਾਇਆ

ਚੰਡੀਗੜ੍ਹ/ਜਲੰਧਰ (ਰਮਨਜੀਤ ਸਿੰਘ, ਧਵਨ) : ਪੰਜਾਬ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਭ੍ਰਿਸ਼ਟਾਚਾਰ ਸਬੰਧੀ ਮਾਮਲਿਆਂ ਦੇ ਸਬੰਧ 'ਚ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਵਿਜੇਇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਬੁਲਾਇਆ ਹੈ। ਉੱਥੇ ਹੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਨੂੰ ਵੀ ਇਕ ਵਾਰ ਫਿਰ ਤੋਂ ਪੇਸ਼ ਹੋਣ ਲਈ ਨੋਟਿਸ ਭੇਜਿਆ ਗਿਆ ਹੈ ਕਿਉਂਕਿ ਉਹ ਇਕ ਵਾਰ ਵੀ ਵਿਜੀਲੈਂਸ ਦੇ ਬੁਲਾਉਣ ’ਤੇ ਨਹੀਂ ਆਏ ਹਨ।

ਇਹ ਵੀ ਪੜ੍ਹੋ : 'ਜੰਗ-ਏ-ਆਜ਼ਾਦੀ ਵਾਰ ਮੈਮੋਰੀਅਲ' ਕਰਤਾਰਪੁਰ ਦੀ ਉਸਾਰੀ 'ਚ ਘਪਲੇ ਦੇ ਸਬੂਤ! ਜਾਂਚ 'ਚ ਜੁੱਟੀ ਵਿਜੀਲੈਂਸ

ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਨੂੰ ਆਮਦਨ ਤੋਂ ਜ਼ਿਆਦਾ ਜਾਇਦਾਦ ਮਾਮਲੇ ਦੀ ਜਾਂਚ ਲਈ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ 'ਚ ਪੇਸ਼ ਹੋਣ ਲਈ ਕਿਹਾ ਹੈ। ਉੱਥੇ ਹੀ, ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਵਿਜੀਲੈਂਸ ਬਿਊਰੋ ਦੇ ਸੰਗਰੂਰ ਦਫ਼ਤਰ 'ਚ ਪੁੱਜਣ ਲਈ ਕਿਹਾ ਗਿਆ ਹੈ। ਦੋਹਾਂ ਨੂੰ ਹੀ 17 ਮਾਰਚ ਨੂੰ ਬੁਲਾਇਆ ਗਿਆ ਹੈ।

ਇਹ ਵੀ ਪੜ੍ਹੋ : ਜੇਲ੍ਹ 'ਚ ਬੰਦ ਗੈਂਗਸਟਰ ਬਿਸ਼ਨੋਈ ਦੇ ਇੰਟਰਵਿਊ ਮਾਮਲੇ 'ਤੇ ਸਿਆਸੀ ਤੂਫ਼ਾਨ, ਮੁੱਖ ਸਕੱਤਰ ਨੇ ਜਾਰੀ ਕੀਤੇ ਹੁਕਮ

ਹਾਲ ਹੀ 'ਚ ਸ਼ੁਰੂ ਹੋਈ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਜਾਂਚ 'ਚ ਸ਼ਾਮਲ ਹੋਣ ਲਈ ਵੈਦ ਨੂੰ ਸੋਮਵਾਰ ਨੂੰ ਵਿਜੀਲੈਂਸ ਦਫ਼ਤਰ 'ਚ ਪੁੱਜਣ ਨੂੰ ਕਿਹਾ ਗਿਆ ਹੈ ਤਾਂ ਕਿ ਕਮਾਈ ਤੋਂ ਜ਼ਿਆਦਾ ਜਾਇਦਾਦ ਬਣਾਉਣ ਸਬੰਧੀ ਸ਼ਿਕਾਇਤ ਦੀ ਜਾਂਚ ਨੂੰ ਅੱਗੇ ਵਧਾਇਆ ਜਾ ਸਕੇ। ਉਧਰ, ਭਰਤਇੰਦਰ ਸਿੰਘ ਚਾਹਲ ਨੂੰ ਇਕ ਵਾਰ ਫਿਰ 23 ਮਾਰਚ ਨੂੰ ਜਾਂਚ ਸਬੰਧੀ ਪੇਸ਼ ਹੋਣ ਲਈ ਨੋਟਿਸ ਭੇਜਿਆ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News