ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ

Thursday, Oct 21, 2021 - 08:29 PM (IST)

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਸ ਚੌਂਕੀ ਸ਼ੰਕਰ, ਥਾਣਾ ਸਦਰ ਨਕੋਦਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਏ. ਐੱਸ. ਆਈ. ਸੰਤਾ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ. ਐੱਸ. ਆਈ. ਨੂੰ ਸ਼ਿਕਾਇਤਕਰਤਾ ਕੁਲਜੀਤ ਸਿੰਘ ਦੀ ਸ਼ਿਕਾਇਤ 'ਤੇ ਫ਼ੜਿਆ ਹੈ ਜੋ ਕਿ ਨਕੋਦਰ ਵਿਖੇ ਗੈਸ ਏਜੰਸੀ ਵਿਖੇ ਕੰਮ ਕਰਦਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਸ ਕੇਸ ਵਿਚ ਉਸ ਨੂੰ ਸ਼ਾਮਲ ਨਾ ਕਰਨ ਬਦਲੇ ਉਕਤ ਏ. ਐੱਸ. ਆਈ. ਵਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤਰਕਤਾ ਨੇ ਅੱਗੇ ਦੱਸਿਆ ਕਿ ਉਹ ਮੁਲਜ਼ਮ  ਏ. ਐੱਸ. ਆਈ. ਨੂੰ ਪਹਿਲਾਂ ਹੀ 5,000 ਰੁਪਏ ਪਹਿਲੀ ਕਿਸ਼ਤ ਵਜੋਂ ਦੇ ਚੁੱਕਾ ਹੈ।

ਇਹ ਵੀ ਪੜ੍ਹੋ : ਬਠਿੰਡਾ ’ਚ ਵੱਡੀ ਵਾਰਦਾਤ: ਬੇਖ਼ੌਫ਼ ਹਮਲਾਵਰਾਂ ਨੇ ਚਲਾਈਆਂ ਗੋਲ਼ੀਆਂ, ਗੈਂਗਵਾਰ ’ਚ ਇਕ ਦੀ ਮੌਤ

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ. ਐੱਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਦੂਜੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ : ISI ਦੀ ਏਜੰਟ ਨੂੰ ਮਹਿਮਾਨ ਬਣਾ ਕੇ ਘਰ ’ਚ ਰੱਖਣ ਵਾਲਾ ਕੈਪਟਨ ਭਾਜਪਾ ਲਈ ਹੋਇਆ ਦੇਸ਼ ਭਗਤ : ਹਰਪਾਲ ਚੀਮਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

 


author

Anuradha

Content Editor

Related News