ਵਿਜੀਲੈਂਸ ਨੇ 5,000 ਰੁਪਏ ਦੀ ਰਿਸ਼ਵਤ ਲੈਂਦਾ ASI ਕੀਤਾ ਕਾਬੂ
Saturday, Sep 18, 2021 - 09:24 PM (IST)
ਚੰਡੀਗੜ੍ਹ (ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਸਿਟੀ ਪੁਲਸ ਥਾਣਾ ਲੋਹਾਰਕਾ ਰੋਡ, ਅੰਮ੍ਰਿਤਸਰ ਵਿਖੇ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਏ.ਐੱਸ.ਆਈ. ਫਰਜੰਦ ਲਾਲ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਡੱਲਾ ਰਾਜਪੂਤਾਂ ਦੇ ਪ੍ਰਗਟ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਕੋਲ ਪਹੁੰਚ ਕੀਤੀ ਅਤੇ ਦੋਸ਼ ਲਾਇਆ ਹੈ ਕਿ ਉਸ ਨੇ ਸਥਾਨਕ ਅਦਾਲਤ ’ਚ ਚੱਲ ਰਹੇ ਇੱਕ ਕੇਸ ਦੇ ਸਬੰਧ ’ਚ ਜ਼ਬਤ ਕੀਤੇ।
ਇਹ ਵੀ ਪੜ੍ਹੋ : ਪਾਕਿ PM ਇਮਰਾਨ ਖਾਨ ਤੇ ਫੌਜ ਮੁਖੀ ਬਾਜਵਾ ਦੇ ਦੋਸਤ ਹਨ ਸਿੱਧੂ : ਕੈਪਟਨ
ਉਸ ਦੇ ਵਾਹਨ ਨੂੰ ਛੁਡਾਉਣ ਲਈ ਅਰਜ਼ੀ ਦਿੱਤੀ ਹੈ ਅਤੇ ਏ.ਐੱਸ.ਆਈ. ਉਕਤ ਅਰਜ਼ੀ ਸਬੰਧੀ ਪੁਲਸ ਰਿਪੋਰਟ ਅੱਗੇ ਭੇਜਣ ਬਦਲੇ 20,000 ਰੁਪਏ ਦੀ ਮੰਗ ਕਰ ਰਿਹਾ ਹੈ ਪਰ ਸੌਦਾ ਰੁਪਏ 5000 ਰੁਪਏ ’ਚ ਤੈਅ ਹੋਇਆ ਹੈ। ਸ਼ਿਕਾਇਤਕਰਤਾ ਦੀ ਜਾਣਕਾਰੀ ਦੀ ਤਸਦੀਕ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਹਰਕਤ ’ਚ ਆਈ ਅਤੇ ਮੁਲਜ਼ਮ ਏ.ਐੱਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ਉੱਤੇ ਹੀ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਬਿਊਰੋ ਦੇ ਪੁਲਸ ਥਾਣਾ ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਜਾਂਚ ਜਾਰੀ ਹੈ।