ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਚਪੜਾਸੀ, ਐੱਸ.ਡੀ.ਓ. ਦੀ ਭਾਲ ਜਾਰੀ

Friday, Aug 19, 2022 - 12:16 PM (IST)

ਚੰਡੀਗੜ (ਬਿਊਰੋ) : ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਏ.ਡੀ.ਏ, ਪੁੱਡਾ ਭਵਨ, ਅੰਮ੍ਰਿਤਸਰ ਵਿਖੇ ਤਾਇਨਾਤ ਇਕ ਚਪੜਾਸੀ ਨੂੰ 12,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਵਿੱਚ ਫਰਾਰ ਸਹਿ ਮੁਲਜ਼ਮ ਵਿਜੈਪਾਲ ਸਿੰਘ, ਐਸ.ਡੀ.ਓ. ਪੁੱਡਾ ਦੀ ਭਾਲ ਜਾਰੀ ਹੈ।

ਇਹ ਵੀ ਪੜ੍ਹੋ- ਮੂਸੇਵਾਲਾ ਕਤਲਕਾਂਡ ਦੇ 40 ਗਵਾਹ, 15 ਮੁਲਜ਼ਮਾਂ ਖ਼ਿਲਾਫ਼ FIR, ਚਾਰਜਸ਼ੀਟ 'ਚ ਖੁੱਲ੍ਹਣਗੇ ਸਾਰੇ ਰਾਜ਼

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਡੀ.ਓ. ਪੁੱਡਾ ਦੇ ਸੇਵਾਦਾਰ ਅੰਮ੍ਰਿਤਦੀਪ ਸਿੰਘ ਨੂੰ ਸੋਰਭ ਭਾਟੀਆ ਵਾਸੀ ਸੁਸ਼ਾਂਤ ਲੋਕ, ਗੁਰੂਗ੍ਰਾਮ, ਹਰਿਆਣਾ ਦੀ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਿੱਤੀ ਜਿਸ ਵਿੱਚ ਦੋਸ਼ ਲਾਇਆ ਸੀ ਕਿ ਨਿਊ ਪਾਲ ਐਵੀਨਿਊ, ਅੰਮ੍ਰਿਤਸਰ ਸਥਿੱਤ ਉਸਦੇ ਇੱਕ ਪਲਾਟ ਨੂੰ ਵੇਚਣ ਸਬੰਧੀ ਕੋਈ ਇਤਰਾਜ਼ ਨਹੀਂ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਐਸ.ਡੀ.ਓ. ਉਸ ਕੋਲੋਂ 12,000 ਰੁਪਏ ਰਿਸ਼ਵਤ ਮੰਗ ਰਿਹਾ ਹੈ।

ਇਹ ਵੀ ਪੜ੍ਹੋ- ਹਫ਼ਤੇ 'ਚ 3 ਦਿਨ ਚੋਰੀ ਤੇ 3 ਦਿਨ ਪਰਹੇਜ਼, ਐਤਵਾਰ ਨੂੰ ਆਰਾਮ, ਜਾਣੋ ਗ੍ਰਿਫ਼ਤਾਰ ਹੋਏ ਚੋਰਾਂ ਦਾ ਅਨੋਖਾ ਕਾਰਨਾਮਾ

ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਏ.ਡੀ.ਏ, ਪੁੱਡਾ ਭਵਨ, ਅੰਮ੍ਰਿਤਸਰ ਦਫ਼ਤਰ ਦੇ ਬਾਹਰ ਸੇਵਾਦਾਰ ਅੰਮ੍ਰਿਤਦੀਪ ਸਿੰਘ ਨੂੰ ਉਕਤ ਸ਼ਿਕਾਇਤ  ਪਾਸੋਂ ਉਸਦਾ ਕੰਮ ਕਰਾਉਣ ਬਦਲੇ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਉਕਤ ਐੱਸ.ਡੀ.ਓ. ਮੌਕੇ ’ਤੇ ਹਾਜ਼ਰ ਨਾ ਹੋਣ ਕਰਕੇ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ, ਜਿਸ ਦੀ ਗ੍ਰਿਫ਼ਤਾਰੀ ਵਾਸਤੇ ਕਾਰਵਾਈ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਕੇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ 7-ਏ ਤਹਿਤ ਮੁਕੱਦਮਾ ਮਾਮਲਾ ਦਰਜ ਕਰ ਲਿਆ ਹੈ। ਇਸ ਕੇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News