ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਏ. ਐੱਸ. ਆਈ. ਨੂੰ ਕੀਤਾ ਗ੍ਰਿਫ਼ਤਾਰ

Monday, Dec 12, 2022 - 10:05 PM (IST)

ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਏ. ਐੱਸ. ਆਈ. ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ (ਬਿਊਰੋ) : ਭ੍ਰਿਸ਼ਟਾਚਾਰ ਵਿਰੋਧੀ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਟੀ ਥਾਣਾ ਬਲਾਚੌਰ, ਜ਼ਿਲ੍ਹਾ ਐੱਸ. ਬੀ. ਐੱਸ. ਨਗਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐੱਸ. ਆਈ.) ਕਰਮਜੀਤ ਸਿੰਘ (219/ਐੱਸ. ਬੀ. ਐੱਸ. ਨਗਰ) ਨੂੰ 1,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਮੁਲਜ਼ਮ ਏ. ਐੱਸ. ਆਈ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀਕਸ਼ਾ ਵਾਸੀ ਬਲਾਚੌਰ ਨੇ ਦੋਸ਼ ਲਗਾਇਆ ਹੈ ਕਿ ਉਕਤ ਪੁਲਸ ਮੁਲਾਜ਼ਮ ਨੇ ਬਲਾਚੌਰ ਥਾਣੇ ਵਿਖੇ ਦਰਜ ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਇਸ ਮਾਮਲੇ ’ਚ ਉਸ ਦੀ ਮਾਂ ਕੋਲੋਂ 1000 ਰੁਪਏ ਰਿਸ਼ਵਤ ਵੀ ਵਸੂਲੀ। ਸ਼ਿਕਾਇਤਕਰਤਾ ਨੇ ਇਸ ਬਾਰੇ ਕੀਤੀ ਗੱਲਬਾਤ ਵੀ ਰਿਕਾਰਡ ਕਰ ਲਈ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਦੀ ਹੁਣ ਖ਼ੈਰ ਨਹੀਂ, CM ਮਾਨ ਨੇ ਦਿੱਤੀ ਚੇਤਾਵਨੀ

ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ’ਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਹੈ ਅਤੇ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਮਾਮਲੇ ’ਚ ਦੋਸ਼ੀ ਪਾਏ ਜਾਣ ਉਪਰੰਤ ਉਕਤ ਪੁਲਸ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਏ. ਐੱਸ. ਆਈ. ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਮਾਮਲੇ ’ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ਼ ਚਲਾਨ ਕੀਤਾ ਪੇਸ਼


author

Manoj

Content Editor

Related News