ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

03/04/2023 6:45:49 PM

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਥਾਣਾ ਤਲਵੰਡੀ ਸਾਬੋ, ਬਠਿੰਡਾ ਜ਼ਿਲ੍ਹੇ ’ਚ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ. ਐੱਸ. ਆਈ.) ਜਗਤਾਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਸ ਮੁਲਾਜ਼ਮ ਨੂੰ ਜਨਕ ਰਾਜ ਵਾਸੀ ਮੇਨ ਬਾਜ਼ਾਰ ਤਲਵੰਡੀ ਸਾਬੋ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਖ਼ੁਫ਼ੀਆ ਏਜੰਸੀਆਂ ਦੇ ਰਾਡਾਰ ’ਤੇ ਅੰਮ੍ਰਿਤਪਾਲ, ਵਿਦੇਸ਼ਾਂ ਤੋਂ ਹੋ ਰਹੀ ਫੰਡਿੰਗ ਦਾ ਵੇਰਵਾ ਹੋ ਰਿਹਾ ਤਿਆਰ

ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਕਿ ਉਕਤ ਪੁਲਸ ਮੁਲਾਜ਼ਮ ਨੇ ਉਸ ਦੇ ਭਰਾ ਵੱਲੋਂ ਉਕਤ ਥਾਣੇ ’ਚ ਵਿਰੋਧੀ ਧਿਰ ਵਿਰੁੱਧ ਦਰਜ ਕਰਵਾਏ ਇਕ ਪੁਲਸ ਕੇਸ ’ਚ ਉਸ ਦੀ ਮਦਦ ਕਰਨ ਲਈ 20,000 ਰੁਪਏ ਬਤੌਰ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਉਕਤ ਏ. ਐੱਸ. ਆਈ. ਪਹਿਲਾਂ ਹੀ ਉਨ੍ਹਾਂ ਤੋਂ 5000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਪੈਸੇ ਦੇਣ ਦੀ ਮੰਗ ਕਰ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ‘ਸਕੂਲ ਆਫ ਐਮੀਨੈਂਸ’ ਨੂੰ ਲੈ ਕੇ ਬੋਲੇ CM ਮਾਨ, ‘NRI ਵੀਰਾਂ ਦੇ ਸਪਾਂਸਰ ਕਰਨ ਲਈ ਆ ਰਹੇ ਫ਼ੋਨ’

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਪੜਤਾਲ ਉਪਰੰਤ ਬਠਿੰਡਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਦੋਸ਼ੀ ਪੁਲਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ ਹੈ। ਇਸ ਸਬੰਧੀ ਉਕਤ ਮੁਲਜ਼ਮ ਏ.ਐੱਸ.ਆਈ. ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਉਕਤ ਪੁਲਸ ਮੁਲਾਜ਼ਮ ਖ਼ਿਲਾਫ਼ ਕੈਨਾਲ ਕਾਲੋਨੀ ਥਾਣਾ ਬਠਿੰਡਾ ਵਿਖੇ ਤਾਇਨਾਤੀ ਦੌਰਾਨ ਪਹਿਲਾਂ ਵੀ ਸਾਲ 2020 ’ਚ 43,000 ਰੁਪਏ ਰਿਸ਼ਵਤ ਲੈਣ ਸਬੰਧੀ ਪ੍ਰਾਪਤ ਇਕ ਆਨਲਾਈਨ ਸ਼ਿਕਾਇਤ ਦੇ ਆਧਾਰ ਉੱਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਹੋਇਆ ਹੈ, ਜੋ ਵਧੀਕ ਸੈਸ਼ਨਜ਼ ਜੱਜ ਬਠਿੰਡਾ ਦੀ ਅਦਾਲਤ ’ਚ ਜ਼ੇਰੇ ਸਮਾਇਤ ਹੈ।


Manoj

Content Editor

Related News