ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ASI ਤੇ ਹੌਲਦਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Monday, Apr 03, 2023 - 09:06 PM (IST)

ਭ੍ਰਿਸ਼ਟਾਚਾਰ ਵਿਰੁੱਧ ਵਿਜੀਲੈਂਸ ਦੀ ਕਾਰਵਾਈ, ASI ਤੇ ਹੌਲਦਾਰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਸੋਮਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐੱਸ. ਆਈ.) ਸੁਰਜੀਤ ਸਿੰਘ (ਨੰਬਰ 214/ਲੁਧਿਆਣਾ) ਅਤੇ ਜਗਪ੍ਰੀਤ ਸਿੰਘ, ਹੌਲਦਾਰ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ’ਚ ਕਾਬੂ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਚਾਹੁਣ ਵਾਲਿਆਂ ਲਈ ਅਹਿਮ ਖ਼ਬਰ, ਇਸ ਦਿਨ ਰਿਲੀਜ਼ ਹੋਵੇਗਾ ਨਵਾਂ ਗੀਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਸ ਮੁਲਾਜ਼ਮਾਂ ਨੂੰ ਸ਼ਿਕਾਇਤਕਰਤਾ ਆਤਮਾ ਸਿੰਘ ਵਾਸੀ ਸਾਇਆਂ ਕਲਾਂ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਸ ਕਰਮਚਾਰੀਆਂ ਨੇ ਐੱਨ.ਡੀ.ਪੀ.ਐਸ. ਕੇਸ ਵਿਚ ਗ੍ਰਿਫ਼ਤਾਰ ਕੀਤੇ ਉਸ ਦੇ ਲੜਕੇ ਦਾ ਮੋਟਰਸਾਈਕਲ ਛੱਡਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਪਰ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਏਗੀ ਨਵੀਂ ਖੇਡ ਨੀਤੀ, ਲੋਕ ਦੇਣ ਸੁਝਾਅ : ਮੀਤ ਹੇਅਰ

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਹੌਲਦਾਰ ਨੇ ਏ.ਐੱਸ.ਆਈ ਵੱਲੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਲਏ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਦੋਵਾਂ ਪੁਲਸ ਮੁਲਾਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ 30 ਨਿੱਜੀ ਸਕੂਲਾਂ ਨੂੰ ਜਾਰੀ ਕੀਤਾ ਨੋਟਿਸ


author

Manoj

Content Editor

Related News