ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, ਚੁੱਕਿਆ ਇਹ ਕਦਮ

Saturday, Mar 11, 2023 - 05:48 AM (IST)

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਖ਼ਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, ਚੁੱਕਿਆ ਇਹ ਕਦਮ

ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੇਸ਼ ਤੋਂ ਬਾਹਰ ਜਾਣ ਤੋਂ ਰੋਕਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚੰਨੀ ਖ਼ਿਲਾਫ਼ ਕੁਝ ਮਾਮਲਿਆਂ ’ਚ ਜਾਂਚ ਕੀਤੀ ਜਾ ਰਹੀ ਹੈ, ਜਿਸ ਨੂੰ ਇਸ ਲੁੱਕਆਊਟ ਨੋਟਿਸ ਦਾ ਆਧਾਰ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਦੇਸ਼ ਜਾਣ ਦੀਆਂ ਸੰਭਾਵਨਾਵਾਂ ਨੂੰ ਵੇਖਦੇ ਹੋਏ ਲੁੱਕਆਊਟ ਨੋਟਿਸ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਤੋਂ ਬਾਅਦ ਲੰਘੀ 7 ਮਾਰਚ ਨੂੰ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਕੈਬਨਿਟ ਨੇ ਨਵੀਂ ਐਕਸਾਈਜ਼ ਤੇ ਮਾਈਨਿੰਗ ਪਾਲਿਸੀ ਨੂੰ ਦਿੱਤੀ ਮਨਜ਼ੂਰੀ, CM ਨੇ ਸਾਂਝੀ ਕੀਤੀ ਪੋਸਟ

ਲੁੱਕਆਊਟ ਨੋਟਿਸ ਦੇ ਜ਼ਰੀਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਲੰਬਿਤ ਜਾਇਦਾਦ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੀ ਜਾਂਚ ਅਤੇ ਹੋਰ ਮਾਮਲਿਆਂ ਦਾ ਬਿਓਰਾ ਦਿੰਦੇ ਹੋਏ ਦੇਸ਼ ਦੇ ਸਾਰੇ ਏਅਰਪੋਰਟਸ ਦੀਆਂ ਸੁਰੱਖਿਆ ਟੀਮਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸਬੰਧਿਤ ਵਿਅਕਤੀ ਨੂੰ ਕਿਸੇ ਵੀ ਦੇਸ਼ ਤੋਂ ਬਾਹਰ ਜਾਣ ਵਾਲੀ ਫਲਾਈਟ ਦੀ ਇਜਾਜ਼ਤ ਨਾ ਦਿੱਤੀ ਜਾਵੇ। ਸੂਚਨਾ ਲਈ ਸਾਬਕਾ ਮੁੱਖ ਮੰਤਰੀ ਦੇ ਪਾਸਪੋਰਟ ਡਿਟੇਲਜ਼ ਵੀ ਉਪਲੱਬਧ ਕਰਵਾਏ ਗਏ ਹਨ। ਧਿਆਨ ਰਹੇ ਕਿ ਸੂਬੇ ’ਚ ਸੱਤਾ ਤਬਦੀਲੀ ਤੋਂ ਬਾਅਦ ਤਕਰੀਬਨ 7-8 ਮਹੀਨੇ ਸਾਬਕਾ ਮੁੱਖ ਮੰਤਰੀ ਚੰਨੀ ਵਿਦੇਸ਼ ’ਚ ਹੀ ਰਹੇ ਸਨ ਅਤੇ ਉੱਥੋਂ ਪਰਤਣ ਤੋਂ ਤੁਰੰਤ ਬਾਅਦ ਵਿਜੀਲੈਂਸ ਨੇ ਆਪਣੀ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਸੀ।

ਇਹ ਖ਼ਬਰ ਵੀ ਪੜ੍ਹੋ : ਗੱਡੀ ਚਾਲਕ ਨਾਕਾ ਤੋੜ ਕੇ ਭੱਜਿਆ, ਪਿੱਛਾ ਕਰ ਰਹੇ ਪੁਲਸ ਮੁਲਾਜ਼ਮਾਂ ਨਾਲ ਵਾਪਰਿਆ ਭਿਆਨਕ ਹਾਦਸਾ    


author

Manoj

Content Editor

Related News