ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ : ਵਿਜੀਲੈਂਸ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋਂ ਤੋਂ 3 ਘੰਟੇ ਪੁੱਛਗਿੱਛ
Tuesday, Apr 25, 2023 - 03:59 PM (IST)
ਫਿਰੋਜ਼ਪੁਰ (ਕੁਮਾਰ) : ਫਰੀਦਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਚੱਲ ਰਹੀ ਸ਼ਿਕਾਇਤ ਦੇ ਸਬੰਧ ਵਿੱਚ ਐੱਸ. ਐੱਸ. ਪੀ. ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੇ ਦਫ਼ਤਰ ਵਿਖੇ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਭੇਜਿਆ ਗਿਆ ਸੀ। ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਜਾਂਚ ਵਿੱਚ ਸ਼ਾਮਲ ਹੋਣ ਲਈ ਅੱਜ ਫਿਰੋਜ਼ਪੁਰ ਵਿਜੀਲੈਂਸ ਬਿਊਰੋ ਦੇ ਦਫ਼ਤਰ ਪੁੱਜੇ ਅਤੇ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵਿਧਾਇਕ ਹੁੰਦਿਆਂ ਕਿੱਕੀ ਢਿੱਲੋਂ ਵੱਲੋਂ ਬਣਾਈ ਜਾਇਦਾਦ ਸਬੰਧੀ ਵਿਜੀਲੈਂਸ ਅਧਿਕਾਰੀਆਂ ਵੱਲੋਂ ਉਨ੍ਹਾਂ ਤੋਂ ਕਰੀਬ 3 ਘੰਟੇ ਪੁੱਛਗਿੱਛ ਕੀਤੀ ਗਈ।
ਇਹ ਵੀ ਪੜ੍ਹੋ- ਭਵਾਨੀਗੜ੍ਹ 'ਚ ਸ਼ੱਕੀ ਹਾਲਤ 'ਚ ਮਿਲੀ 3 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼, ਮਾਪਿਆਂ ਦਾ ਇਕਲੌਤਾ ਪੁੱਤ ਸੀ ਸਤਿਗੁਰ
ਦੱਸਿਆ ਜਾਂਦਾ ਹੈ ਕਿ ਵਿਜੀਲੈਂਸ ਅਧਿਕਾਰੀਆਂ ਨੇ ਕੁਸ਼ਲਦੀਪ ਦੇ ਪਰਿਵਾਰਕ ਮੈਂਬਰਾਂ ਦੇ ਨਾਂ 'ਤੇ ਜਾਇਦਾਦਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਹੈ। ਇਸ ਮੌਕੇ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਵਿਜੀਲੈਂਸ ਵਿਭਾਗ ਵੱਲੋਂ ਅੱਜ ਤਫ਼ਤੀਸ਼ ਦੌਰਾਨ ਜੋ ਵੀ ਜਾਣਕਾਰੀ ਮੰਗੀ ਗਈ ਹੈ, ਉਹ ਸਾਰੀ ਜਾਣਕਾਰੀ ਉਨ੍ਹਾਂ ਵਿਜੀਲੈਂਸ ਅਧਿਕਾਰੀਆਂ ਨੂੰ ਦੇ ਦਿੱਤੀ ਹੈ। ਵਿਜੀਲੈਂਸ ਬਿਊਰੋ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੂੰ ਕਿਹੜੀ ਰਿਪੋਰਟ ਪੇਸ਼ ਕਰਦਾ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ 'ਚ ਦੋ ਪੁੱਤਾਂ ਦੇ ਸਾਹਮਣੇ ਤੜਫ਼-ਤੜਫ਼ ਕੇ ਹੋਈ ਪਿਓ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।