ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ

Monday, Mar 09, 2026 - 05:35 PM (IST)

ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਿਜੀਲੈਂਸ ਟੀਮ ਨੇ ਕੀਤਾ ਗ੍ਰਿਫ਼ਤਾਰ, ਮਾਮਲਾ ਜਾਣ ਹੋਵੋਗੇ ਹੈਰਾਨ

ਜਲੰਧਰ (ਸੋਨੂੰ)- ਵਿਜੀਲੈਂਸ ਟੀਮ ਨੇ ਵੱਡੀ ਕਾਰਵਾਈ ਕਰਦੇ ਹੋਏ ਇਕ ਏ. ਐੱਸ. ਆਈ. ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਟੀਮ ਨੇ ਥਾਣਾ ਨੰਬਰ 2 'ਤੇ ਛਾਪਾ ਮਾਰਿਆ ਅਤੇ ਏ. ਐੱਸ. ਆਈ. ਗੋਪਾਲ ਨੂੰ ਰਿਸ਼ਵਤ ਲੈਣ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ।  ਵਿਜੀਲੈਂਸ ਟੀਮ ਨੇ ਏ. ਐੱਸ. ਆਈ. ਤੋਂ 8,000 ਰੁਪਏ ਨਕਦ ਬਰਾਮਦ ਕੀਤੇ।

ਇਹ ਵੀ ਪੜ੍ਹੋ: ਪੰਜਾਬ Weather 'ਚ ਹੋਵੇਗੀ ਤਬਦੀਲੀ! 14 ਮਾਰਚ ਤੱਕ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ
ਵਿਜੀਲੈਂਸ ਟੀਮ ਨੂੰ ਸ਼ਿਕਾਇਤ ਮਿਲੀ ਕਿ ਥਾਣਾ ਨੰਬਰ 2 'ਚ ਤਾਇਨਾਤ ਏ. ਐੱਸ. ਆਈ. ਗੋਪਾਲ ਇਕ ਵਿਅਕਤੀ ਨੂੰ ਕੇਸ 'ਚ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਪੈਸੇ ਮੰਗ ਰਿਹਾ ਸੀ। ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਏ. ਐੱਸ. ਆਈ. ਗੋਪਾਲ ਨੂੰ ਥਾਣਾ ਨੰਬਰ 2 ਤੋਂ ਗ੍ਰਿਫ਼ਤਾਰ ਕਰ ਲਿਆ। ਸੀਨੀਅਰ ਵਿਜੀਲੈਂਸ ਅਧਿਕਾਰੀਆਂ ਅਨੁਸਾਰ ਇਸ ਮਾਮਲੇ ਨਾਲ ਸਬੰਧਤ ਰਿਕਾਰਡ ਥਾਣਾ ਨੰਬਰ 2 ਤੋਂ ਰਿਕਾਰਡ ਹਾਸਲ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੇ ਕਾਫ਼ੀ ਹੰਗਾਮਾ ਮਚਾ ਦਿੱਤਾ ਹੈ।

ਇਹ ਵੀ ਪੜ੍ਹੋ: ਯੂ-ਟਿਊਬਰ ਨੈਂਸੀ ਗਰੇਵਾਲ ਕਤਲ ਕਾਂਡ 'ਚ ਨਵਾਂ ਮੋੜ! ਅੱਤਵਾਦੀ ਪੰਨੂ ਦਾ ਵੱਡਾ ਖ਼ੁਲਾਸਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News