ਮਨਪ੍ਰੀਤ ਬਾਦਲ ਦੇ ਸਾਲੇ ਘਰ ਵਿਜੀਲੈਂਸ ਦੀ ਰੇਡ, ਕਈ ਦਿਨਾਂ ਤੋਂ ਫ਼ਰਾਰ ਨੇ ਸਾਬਕਾ ਵਿੱਤ ਮੰਤਰੀ

Thursday, Oct 12, 2023 - 03:39 AM (IST)

ਮਨਪ੍ਰੀਤ ਬਾਦਲ ਦੇ ਸਾਲੇ ਘਰ ਵਿਜੀਲੈਂਸ ਦੀ ਰੇਡ, ਕਈ ਦਿਨਾਂ ਤੋਂ ਫ਼ਰਾਰ ਨੇ ਸਾਬਕਾ ਵਿੱਤ ਮੰਤਰੀ

ਚੰਡੀਗੜ੍ਹ: ਬਠਿੰਡਾ ਦੀ ਲੈਂਡ ਅਲਾਟਮੈਂਟ ਕੇਸ ਵਿਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੀ ਭਾਲ ਵਿਚ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੇ ਰਿਸ਼ਤੇਦਾਰਾਂ 'ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਬੁੱਧਵਾਰ ਸ਼ਾਮ ਤਕਰੀਬਨ 4 ਵਜੇ ਵਿਜੀਲੈਂਸ ਨੇ ਚੰਡੀਗੜ੍ਹ ਦੇ ਸੈਕਟਰ 7 ਸਥਿਤ ਮਨਪ੍ਰੀਤ ਬਾਦਲ ਦੇ ਸਾਲੇ ਜੈਜੀਤ ਸਿੰਘ ਜੌਹਲ ਉਰਫ਼ ਜੋਜੋ ਦੇ 2 ਘਰਾਂ 'ਤੇ ਰੇਡ ਮਾਰੀ। 

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨੂੰ ਪਿਆ ਬੂਰ, ਕੇਂਦਰ ਸਰਕਾਰ ਨੇ ਜਾਰੀ ਕੀਤਾ 3670 ਕਰੋੜ ਰੁਪਏ ਦਾ ਬਕਾਇਆ

ਹਾਲਾਂਕਿ ਇਸ ਸਬੰਧੀ ਵਿਜੀਲੈਂਸ ਨੇ ਦੇਰ ਸ਼ਾਮ ਤਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ। ਦੂਜੇ ਪਾਸੇ ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਵਿਜੀਲੈਂਸ ਦੀਆਂ ਟੀਮਾਂ ਕਈ ਦਿਨਾਂ ਤੋਂ ਫ਼ਰਾਰ ਚੱਲ ਰਹੇ ਮਨਪ੍ਰੀਤ ਦੀ ਭਾਲ ਵਿਚ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਵਿਜੀਲੈਂਸ ਦੀ ਟੀਮ ਬੁੱਧਵਾਰ ਸ਼ਾਮ 4 ਵਜੇ ਦੇ ਕਰੀਬ ਸਰਚ ਵਾਰੰਟ ਲੈ ਕੇ ਜੋਜੋ ਦੇ ਘਰ ਪਹੁੰਚੀ। ਉਨ੍ਹਾਂ ਨੇ ਜਾਂਦੇ ਹੀ ਜੋਜੋ ਦੇ ਘਰ ਦੇ ਕਮਰਿਆਂ ਦੀ ਤਲਾਸ਼ੀ ਲਈ। ਵਿਜੀਲੈਂਸ ਨੇ ਇਹ ਰੇਡ ਸੈਕਟਰ 7 ਵਿਚ ਜੋਜੋ ਦੇ ਮਕਾਨ ਨੰਬਰ 1622 ਅਤੇ 1625 ਵਿਚ ਕੀਤੀ।

ਇਹ ਖ਼ਬਰ ਵੀ ਪੜ੍ਹੋ - ਹਰਵਿੰਦਰ ਰਿੰਦਾ ਦੇ ਕਰੀਬੀ ਸਣੇ ਬੱਬਰ ਖ਼ਾਲਸਾ ਦੇ 3 ਮੈਂਬਰ ਅਜਨਾਲਾ ਤੋਂ ਗ੍ਰਿਫ਼ਤਾਰ, UAPA ਤਹਿਤ ਮਾਮਲਾ ਦਰਜ

ਖਾਲੀ ਹੱਥ ਪਰਤੀ ਟੀਮ

ਸੂਤਰਾਂ ਦਾ ਦਾਅਵਾ ਹੈ ਕਿ ਇਸ ਛਾਪੇਮਾਰੀ ਵਿਚ ਵਿਜੀਲੈਂਸ ਨੂੰ ਜੋਜੋ ਦੇ ਘਰੋਂ ਕੁਝ ਨਹੀਂ ਮਿਲਿਆ। ਵਿਜੀਲੈਂਸ ਟੀਮ ਤਲਾਸ਼ੀ ਲੈਣ ਤੋਂ ਬਾਅਦ ਵਾਪਸ ਪਰਤ ਗਈ। ਦੱਸ ਦਈਏ ਕਿ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਫਸੇ ਮਨਪ੍ਰੀਤ ਬਾਦਲ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਤੋਂ ਇਲਾਵਾ ਹੋਰ ਕਈ ਸੂਬਿਆਂ 'ਚ ਵੀ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਮਨਪ੍ਰੀਤ ਨੇ ਗ੍ਰਿਫਤਾਰੀ ਤੋਂ ਬਚਣ ਲਈ ਹਾਈਕੋਰਟ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News