ਵਿਜੀਲੈਂਸ ਦੀ ਰਾਡਾਰ 'ਤੇ ਇਕ ਹੋਰ ਕਾਂਗਰਸੀ ਆਗੂ, ਟੀਮ ਨੇ ਲੁਧਿਆਣਾ 'ਚ ਮਾਰਿਆ ਛਾਪਾ

Monday, Mar 13, 2023 - 03:30 PM (IST)

ਵਿਜੀਲੈਂਸ ਦੀ ਰਾਡਾਰ 'ਤੇ ਇਕ ਹੋਰ ਕਾਂਗਰਸੀ ਆਗੂ, ਟੀਮ ਨੇ ਲੁਧਿਆਣਾ 'ਚ ਮਾਰਿਆ ਛਾਪਾ

ਲੁਧਿਆਣਾ (ਨਰਿੰਦਰ) : ਲੁਧਿਆਣਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਹੁਣ ਵਿਜੀਲੈਂਸ ਦੀ ਰਾਡਾਰ 'ਤੇ ਆ ਗਏ ਹਨ। ਵਿਜੀਲੈਂਸ ਦੀ ਟੀਮ ਵੱਲੋਂ ਅੱਜ ਸਾਬਕਾ ਵਿਧਾਇਕ ਦੇ ਘਰ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਮਾਮਲੇ 'ਚ ਛਾਪੇਮਾਰੀ ਕੀਤੀ ਗਈ।

ਇਹ ਵੀ ਪੜ੍ਹੋ : PSTET ਦੇ ਚੁੱਕੇ ਉਮੀਦਵਾਰਾਂ ਲਈ ਵੱਡੀ ਖ਼ਬਰ, ਹੁਣ ਮੁੜ ਦੇਣਾ ਪਵੇਗਾ ਪੇਪਰ

ਸਾਬਕਾ ਵਿਧਾਇਕ ਦੇ ਘਰ ਜਾਂਚ ਲਈ ਚੰਡੀਗੜ੍ਹ ਤੋਂ ਤਕਨੀਕੀ ਟੀਮਾਂ ਪੁੱਜੀਆਂ। ਇਸ ਦੀ ਪੁਸ਼ਟੀ ਲੁਧਿਆਣਾ ਦੇ ਐੱਸ. ਐੱਸ. ਪੀ. ਵਿਜੀਲੈਂਸ ਰਵਿੰਦਰਪਾਲ ਸਿੰਘ ਸਿੱਧੂ ਨੇ ਕੀਤੀ। ਉਨ੍ਹਾਂ ਨੇ ਕਿਹਾ ਕਿ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਸਬੰਧੀ ਜਾਂਚ ਚੱਲ ਰਹੀ ਸੀ, ਜਿਸ ਦੇ ਮੱਦੇਨਜ਼ਰ ਅੱਜ ਚੰਡੀਗੜ੍ਹ ਤੋਂ ਤਕਨੀਕੀ ਟੀਮਾਂ ਲੁਧਿਆਣਾ ਪੁੱਜੀਆਂ ਹਨ। ਟੀਮਾਂ ਵੱਲੋਂ ਸਾਬਕਾ ਵਿਧਾਇਕ ਦੇ ਘਰ ਅਤੇ ਦਫ਼ਤਰ 'ਚ ਛਾਪਾ ਮਾਰਿਆ ਗਿਆ ਹੈ।
ਇਹ ਵੀ ਪੜ੍ਹੋ : ਮੁੰਡਿਆਂ ਨਾਲ ਡੇਟਿੰਗ ਕਰਕੇ ਬੁਲਾਉਂਦੀ ਸੀ ਘਰ, ਪਤੀ ਲਈ ਰੱਖਿਆ ਸੀ ਕੋਡਵਰਡ, ਤੀਜੇ ਸ਼ਿਕਾਰ ਵਾਰੀ ਜੋ ਹੋਇਆ...
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News