ਰਿਸ਼ਵਤ ਦੇਣ ਦੇ ਮਾਮਲੇ ''ਚ ਜੇਲ੍ਹ ''ਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੋਠੀ ''ਤੇ ਵਿਜੀਲੈਂਸ ਦਾ ਛਾਪਾ

Wednesday, Feb 15, 2023 - 04:41 PM (IST)

ਰਿਸ਼ਵਤ ਦੇਣ ਦੇ ਮਾਮਲੇ ''ਚ ਜੇਲ੍ਹ ''ਚ ਬੰਦ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਕੋਠੀ ''ਤੇ ਵਿਜੀਲੈਂਸ ਦਾ ਛਾਪਾ

ਹੁਸ਼ਿਆਰਪੁਰ (ਅਮਰੀਕ)- ਹੁਸ਼ਿਆਰਪੁਰ ਤੋਂ ਸਾਬਕਾ ਵਿਵਾਦਿਤ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਕੋਠੀ ਵਿਚ ਅੱਜ ਵਿਜੀਲੈਂਸ ਦੀ ਟੀਮ ਵੱਲੋਂ ਛਾਪਾ ਮਾਰਿਆ ਗਿਆ। ਇਥੇ ਦੱਸਣਯੋਗ ਹੈ ਕਿ ਜਿਸ ਮਹਿਲ ਵਰਗੀ ਕੋਠੀ ਵਿਚ ਵਿਜੀਲੈਂਸ ਦੀ ਟੀਮ ਪਹੁੰਚੀ ਹੈ, ਇਹ ਸੁੰਦਰ ਸ਼ਾਮ ਅਰੋੜਾ ਵੱਲੋਂ ਆਪਣੇ ਮੰਤਰੀ ਹੁੰਦਿਆਂ ਬਣਾਈ ਗਈ ਸੀ ਅਤੇ ਉਸ ਸਮੇਂ ਤੋਂ ਹੀ ਇਹ ਕੋਠੀ ਵਿਵਾਦਾਂ ਵਿਚ ਚੱਲੀ ਆ ਰਹੀ ਸੀ। ਬੀਤੇ ਕੁਝ ਸਮਾਂ ਪਹਿਲਾਂ ਸੁੰਦਰ ਸ਼ਾਮ ਅਰੋੜਾਂ ਵਿਜੀਲੈਂਸ ਵਿਭਾਗ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਨ ਅਤੇ ਇਸ ਸਮੇਂ ਸਾਬਕਾ ਮੰਤਰੀ ਅਰੋੜਆ ਰੋਪੜ ਜੇਲ੍ਹ ਵਿਚ ਬੰਦ ਹਨ। 

PunjabKesari

AIG ਨੂੰ 50 ਲੱਖ ਦੀ ਰਿਸ਼ਵਤ ਦੇਣ ਦੀ ਕੀਤੀ ਸੀ ਕੋਸ਼ਿਸ਼
ਸੁੰਦਰ ਸ਼ਾਮ ਅਰੋੜਾ ਨੇ 15 ਅਕਤੂਬਰ 2022 ਨੂੰ ਭ੍ਰਿਸ਼ਟਾਚਾਰ ਦੇ ਇਕ ਕੇਸ ਵਿੱਚ ਆਪਣੇ ਬਚਾਅ ਲਈ ਏ. ਆਈ. ਜੀ. ਵਿਜੀਲੈਂਸ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਸਮੇਤ ਕਾਬੂ ਕਰ ਲਿਆ ਸੀ। ਅਰੋੜਾ ਰਿਸ਼ਵਤ ਦੀ ਰਕਮ ਘਰੋਂ ਲੈ ਕੇ ਆਏ ਸਨ।

PunjabKesari

ਇਹ ਵੀ ਪੜ੍ਹੋ : ਜਿਮਖਾਨਾ ਕਲੱਬ ਦੀ ਮੈਨੇਜਮੈਂਟ ’ਤੇ ਕੇਸ ਦਰਜ ਕਰਨ ਵਾਲੀ ਜਲੰਧਰ ਪੁਲਸ ਨੇ ਕੁਝ ਹੀ ਘੰਟਿਆਂ ’ਚ ਲਿਆ ਯੂ-ਟਰਨ

PunjabKesari

ਇਨੋਵਾ ਕਾਰ 'ਚ ਰਕਮ ਲੈ ਕੇ ਪਹੁੰਚੇ ਸਨ ਅਰੋੜਾ 
ਵਿਜੀਲੈਂਸ ਦੀ ਜਾਂਚ ਵਿੱਚ ਸਾਹਮਣੇ ਆਇਆ ਸੀ ਕਿ ਸੁੰਦਰ ਸ਼ਾਮ ਅਰੋੜਾ ਹੁਸ਼ਿਆਰਪੁਰ ਤੋਂ ਕੇ. ਆਈ. ਏ. ਕਾਰ ਵਿੱਚ ਮੁਹਾਲੀ ਏਅਰਪੋਰਟ ਰੋਡ ਪਹੁੰਚੇ ਸਨ। ਫਿਰ ਆਪਣੀ ਕਾਰ ਬਦਲ ਕੇ ਕੰਪਨੀ ਦੇ ਇਕ ਸਾਥੀ ਦੀ ਇਨੋਵਾ ਕ੍ਰਿਸਟਾ ਕਾਰ ਲੈ ਲਈ। ਉਹ ਇਨੋਵਾ ਤੋਂ ਰਿਸ਼ਵਤ ਦੀ ਰਕਮ ਲੈ ਕੇ ਏ. ਆਈ. ਜੀ. ਮਨਮੋਹਨ ਕੁਮਾਰ ਕੋਲ ਪਹੁੰਚੇ ਸਨ। ਇਸ ਦੌਰਾਨ ਇਨੋਵਾ ਕਾਰ ਦੇ ਮਾਲਕ ਦਾ ਪੀ. ਏ . ਵੀ ਉਨ੍ਹਾਂ ਦੇ ਨਾਲ ਮੌਜੂਦ ਸੀ। ਜਦੋਂ ਸੁੰਦਰ ਸ਼ਾਮ ਅਰੋੜਾ ਏ. ਆਈ. ਜੀ. ਮਨਮੋਹਨ ਕੁਮਾਰ ਨੂੰ ਰਿਸ਼ਵਤ ਵਜੋਂ 50 ਲੱਖ ਰੁਪਏ ਦੇਣ ਲੱਗੇ ਤਾਂ ਵਿਜੀਲੈਂਸ ਟੀਮ ਨੇ ਟਰੈਪ ਲਗਾ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 

ਇਹ ਵੀ ਪੜ੍ਹੋ : ਨੌਜਵਾਨ ਕਰ ਰਿਹਾ ਸੀ ਵਿਦੇਸ਼ ਜਾਣ ਦੀ ਤਿਆਰੀ, ਕੋਰੀਅਰ ਕੰਪਨੀ ਦੀ ਇਕ ਗ਼ਲਤੀ ਨੇ ਤੋੜ ਦਿੱਤੇ ਸੁਫ਼ਨੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News