ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਗ੍ਰਿਫ਼ਤਾਰ ਕਰਨ ਲਈ ਗੰਨਮੈਨ ਦੇ ਘਰ ਸਮੇਤ ਕਈ ਥਾਵਾਂ ’ਤੇ ਮਾਰੇ ਛਾਪੇ ਪਰ...

Saturday, Oct 07, 2023 - 01:57 AM (IST)

ਵਿਜੀਲੈਂਸ ਨੇ ਮਨਪ੍ਰੀਤ ਬਾਦਲ ਨੂੰ ਗ੍ਰਿਫ਼ਤਾਰ ਕਰਨ ਲਈ ਗੰਨਮੈਨ ਦੇ ਘਰ ਸਮੇਤ ਕਈ ਥਾਵਾਂ ’ਤੇ ਮਾਰੇ ਛਾਪੇ ਪਰ...

ਬਠਿੰਡਾ (ਵਰਮਾ) : ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ’ਚ ਲਗਾਤਾਰ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ ਅਤੇ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸ਼ੁੱਕਰਵਾਰ ਨੂੰ ਵਿਜੀਲੈਂਸ ਨੇ ਬਠਿੰਡਾ ’ਚ ਮਨਪ੍ਰੀਤ ਬਾਦਲ ਦੇ ਗੰਨਮੈਨ ਗੁਰਤੇਜ ਸਿੰਘ ਵਾਸੀ ਗ੍ਰੀਨ ਸਿਟੀ ਸਥਿਤ ਕੋਠੀ ਨੰਬਰ 703 ’ਤੇ ਛਾਪਾ ਮਾਰਿਆ ਪਰ ਘਰ ’ਚ ਕੋਈ ਨਾ ਮਿਲਣ ਕਾਰਨ ਵਿਜੀਲੈਂਸ ਨੂੰ ਖਾਲੀ ਹੱਥ ਪਰਤਣਾ ਪਿਆ। ਇਸ ਤੋਂ ਬਾਅਦ ਵਿਜੀਲੈਂਸ ਨੂੰ 2 ਹੋਰ ਘਰਾਂ ਦੀ ਸੂਚਨਾ ਮਿਲੀ ਅਤੇ ਉੱਥੇ ਵੀ ਛਾਪੇਮਾਰੀ ਕੀਤੀ ਪਰ ਕੋਈ ਵੀ ਵਿਅਕਤੀ ਵਿਜੀਲੈਂਸ ਦੇ ਹੱਥ ਨਹੀਂ ਲੱਗਾ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ਦਾ ਦੋਸ਼ੀ ਮਾਨਸਾ ਦੀ ਅਦਾਲਤ 'ਚ ਪੇਸ਼, ਸਚਿਨ ਥਾਪਨ ਦਾ ਵਧਿਆ 5 ਦਿਨਾ ਪੁਲਸ ਰਿਮਾਂਡ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਗੰਨਮੈਨ ਗੁਰਤੇਜ ਸਿੰਘ ਪੰਜਾਬ ਪੁਲਸ ਦਾ ਮੁਲਾਜ਼ਮ ਹੈ। ਵਿਜੀਲੈਂਸ ਵੱਲੋਂ ਉਕਤ ਗੰਨਮੈਨ ਦੀ ਵੀ ਭਾਲ ਕੀਤੀ ਜਾ ਰਹੀ ਹੈ। ਦਰਅਸਲ, ਵਿਜੀਲੈਂਸ ਨੇ ਮਨਪ੍ਰੀਤ ਬਾਦਲ ਖ਼ਿਲਾਫ਼ ਦਰਜ ਕੀਤੇ ਗਏ ਕੇਸ ’ਚ ਉਨ੍ਹਾਂ ਦੇ ਗੰਨਮੈਨ ਗੁਰਤੇਜ ਸਿੰਘ ਨੂੰ ਨੋਟਿਸ ਜਾਰੀ ਕੀਤਾ ਸੀ ਪਰ ਅੱਜ ਤੱਕ ਗੁਰਤੇਜ ਨੇ ਨਾ ਤਾਂ ਵਿਜੀਲੈਂਸ ਦੇ ਕਿਸੇ ਨੋਟਿਸ ਦਾ ਜਵਾਬ ਦਿੱਤਾ ਹੈ ਤੇ ਨਾ ਹੀ ਵਿਜੀਲੈਂਸ ਦੀ ਜਾਂਚ 'ਚ ਸ਼ਾਮਲ ਹੋਇਆ ਹੈ।

ਇਹ ਵੀ ਪੜ੍ਹੋ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ 'ਚ ਭਾਰਤ ਵਿਰੋਧੀ ਗਤੀਵਿਧੀਆਂ ਜਾਰੀ, ਟਰੂਡੋ ਪ੍ਰਸ਼ਾਸਨ ਨੇ ਸਾਧੀ ਚੁੱਪ

ਇਸ ਕਾਰਨ ਵਿਜੀਲੈਂਸ ਦੀ ਟੀਮ ਗ੍ਰੀਨ ਸਿਟੀ ਸਥਿਤ ਉਨ੍ਹਾਂ ਦੇ ਘਰ ਪਹੁੰਚੀ ਪਰ ਦਰਵਾਜ਼ੇ ਬੰਦ ਪਾਏ ਗਏ। ਵਾਰ-ਵਾਰ ਦਰਵਾਜ਼ਾ ਖੜਕਾਉਣ ’ਤੇ ਨਾ ਤਾਂ ਕੋਈ ਬਾਹਰ ਆਇਆ ਤੇ ਨਾ ਹੀ ਅੰਦਰੋਂ ਕੋਈ ਜਵਾਬ ਮਿਲਿਆ, ਜਿਸ ਤੋਂ ਬਾਅਦ ਵਿਜੀਲੈਂਸ ਟੀਮ ਵਾਪਸ ਪਰਤ ਗਈ। ਇਸ ਤੋਂ ਬਾਅਦ ਵਿਜੀਲੈਂਸ ਟੀਮ ਨੇ 2 ਹੋਰ ਥਾਵਾਂ ’ਤੇ ਛਾਪੇਮਾਰੀ ਕੀਤੀ ਪਰ ਕੋਈ ਵੀ ਵਿਅਕਤੀ ਵਿਜੀਲੈਂਸ ਦੇ ਹੱਥ ਨਹੀਂ ਲੱਗਾ। ਵਿਜੀਲੈਂਸ ਇੰਸਪੈਕਟਰ ਅਮਨਦੀਪ ਬਰਾੜ ਨੇ ਦੱਸਿਆ ਕਿ ਸਾਬਕਾ ਵਿੱਤ ਮੰਤਰੀ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News