ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ 'ਤੇ ਮੁੜ ਵਿਜੀਲੈਂਸ ਦੀ ਰੇਡ, ਇਲਾਕਾ ਕਿਲਾਬੰਦੀ 'ਚ ਤਬਦੀਲ

Tuesday, Jul 15, 2025 - 12:56 PM (IST)

ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ 'ਤੇ ਮੁੜ ਵਿਜੀਲੈਂਸ ਦੀ ਰੇਡ, ਇਲਾਕਾ ਕਿਲਾਬੰਦੀ 'ਚ ਤਬਦੀਲ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ 'ਤੇ ਅੱਜ ਸਵੇਰੇ ਇਕ ਵਾਰ ਫਿਰ ਵਿਜੀਲੈਂਸ ਵਿਭਾਗ ਵੱਲੋਂ ਰੇਡ ਕੀਤੀ ਗਈ। ਇਹ ਕਾਰਵਾਈ ਅਚਾਨਕ ਹੋਈ ਅਤੇ ਇਸ ਦੌਰਾਨ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ। ਵਿਜੀਲੈਂਸ ਦੀ ਟੀਮ ਭਾਰੀ ਪੁਲਸ ਬਲ ਨਾਲ ਮਜੀਠੀਆ ਦੀ ਕੋਠੀ 'ਤੇ ਪੁੱਜੀ। ਇੱਥੇ ਘੇਰਾਬੰਦੀ ਕਰਦਿਆਂ ਰਿਹਾਇਸ਼ 'ਤੇ ਭਾਰੀ ਗਿਣਤੀ 'ਚ ਪੁਲਸ ਜਵਾਨ ਤਾਇਨਾਤ ਹਨ ਅਤੇ ਆਵਾਜਾਈ ਰੋਕਣ ਲਈ ਇਲਾਕੇ ਦੇ ਰਸਤਿਆਂ 'ਤੇ ਬੈਰੀਕੇਡ ਲਗਾ ਦਿੱਤੇ ਗਏ।

ਇਹ ਵੀ ਪੜ੍ਹੋਪੰਜਾਬ 'ਚ ਬੇਅਦਬੀ ਕਰਨ 'ਤੇ ਉਮਰ ਕੈਦ, 'ਆਪ' ਸਰਕਾਰ ਨੇ ਚਾਰੇ ਧਰਮਾਂ ਲਈ ਬਿੱਲ ਕੀਤਾ ਪੇਸ਼

ਇਸ ਤੋਂ ਪਹਿਲਾਂ ਵੀ ਬਿਕਰਮ ਮਜੀਠੀਆ ਵਿਰੁੱਧ ਵੱਖ-ਵੱਖ ਮਾਮਲਿਆਂ 'ਚ ਜਾਂਚ ਚੱਲ ਰਹੀਆਂ ਹਨ। ਹੁਣ ਤਕ ਇਸ ਨਵੀਂ ਛਾਪੇਮਾਰੀ ਸਬੰਧੀ ਕੋਈ ਬਿਆਨ ਨਾ ਤਾਂ ਮਜੀਠੀਆ ਪੱਖੋਂ ਆਇਆ ਹੈ ਅਤੇ ਨਾ ਹੀ ਵਿਜ਼ੀਲੈਂਸ ਵੱਲੋਂ ਕੋਈ ਸਪਸ਼ਟੀਕਰਣ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  NRI ਪਰਿਵਾਰ ਦੇ ਬੰਦ ਘਰ ਦਾ ਆਇਆ ਮੋਟਾ ਬਿਜਲੀ ਦਾ ਬਿੱਲ, ਪੂਰਾ ਪਰਿਵਾਰ ਰਹਿ ਗਿਆ ਹੱਕਾ ਬੱਕਾ

ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਆਮਦਨ ਤੋਂ ਜਾਇਦਾਦ ਰੱਖਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ 'ਤੇ ਆਪਣੀ ਆਮਦਨ 540 ਕਰੋੜ ਰੁਪਏ ਤੋਂ ਵੱਧ ਜਾਇਦਾਦ ਰੱਖਣ ਦਾ ਦੋਸ਼ ਹੈ। ਮਜੀਠੀਆ ਇਸ ਸਮੇਂ ਨਾਭਾ ਜੇਲ੍ਹ 'ਚ ਬੰਦ ਹਨ। ਉਨ੍ਹਾਂ ਨੇ ਆਪਣੀ ਪਟੀਸ਼ਨ 'ਚ ਦਾਅਵਾ ਕੀਤਾ ਹੈ ਕਿ ਉਹ ਸਾਬਕਾ ਕੈਬਨਿਟ ਮੰਤਰੀ ਰਹਿ ਚੁੱਕੇ ਹਨ, ਇਸ ਲਈ ਉਨ੍ਹਾਂ ਨੂੰ ਆਰੈਂਜ ਸ਼੍ਰੇਣੀ 'ਚ ਰੱਖਿਆ ਜਾਵੇ। ਉਨ੍ਹਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਸਜ਼ਾਯਾਫ਼ਤਾ ਅਤੇ ਅੰਡਰ ਟ੍ਰਾਇਲ ਕੈਦੀਆਂ ਤੋਂ ਵੱਖ ਬੈਰਕ 'ਚ ਰੱਖਿਆ ਜਾਵੇ ਤਾਂ ਜੋ ਉਨ੍ਹਾਂ ਦੀ ਸੁਰੱਖਿਆ ਬਣੀ ਰਹੇ। ਉੱਧਰ ਬਿਕਰਮ ਸਿੰਘ ਮਜੀਠੀਆ ਦਾ ਜੁਡੀਸ਼ੀਅਲ ਰਿਮਾਂਡ 19 ਜੁਲਾਈ ਨੂੰ ਖ਼ਤਮ ਹੋਣ ਜਾ ਰਿਹਾ ਹੈ ਅਤੇ ਇਸ ਗੱਲ ’ਤੇ ਵੀ ਸਭ ਦੀ ਨਜ਼ਰ ਰਹੇਗੀ ਕਿ 19 ਜੁਲਾਈ ਤੋਂ ਪਹਿਲਾਂ ਵਿਜੀਲੈਂਸ ਮਜੀਠੀਆ ਦਾ ਮੁੜ ਰਿਮਾਂਡ ਲੈਂਦੀ ਹੈ ਜਾਂ ਨਹੀਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News