1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ

Thursday, Feb 01, 2024 - 06:39 PM (IST)

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਕਾਪੀ ਦੇਣ ਲਈ ਉਸ ਤੋਂ 500 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਇਸ ਕੇਸ ’ਚ ਫਰਦ ਦੀਆਂ ਕਾਪੀਆਂ ਦੇਣ ਬਦਲੇ ਉਸ ਤੋਂ 1500 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਹੈ।

ਇਹ ਵੀ ਪੜ੍ਹੋ : ਰਾਮ ਮੰਦਰ ਦੇ ਨਿਰਮਾਣ ਮਗਰੋਂ ਲੋਕ ਸਭਾ ਚੋਣਾਂ ’ਚ ਜ਼ਿਆਦਾ ਹਿੰਦੂ ਉਮੀਦਵਾਰ ਉਤਾਰਣ ਦੀ ਮੰਗ ਨੇ ਫੜਿਆ ਜ਼ੋਰ

ਸ਼ਿਕਾਇਤਕਰਤਾ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਉਕਤ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਸੌਂਪੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਫਿਰੋਜ਼ਪੁਰ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਸੂਬੇ ਦੀ ਤਰੱਕੀ ਲਈ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਭਾਜਪਾ ਦਾ ਪੰਜਾਬ ਪਲਾਨ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Anuradha

Content Editor

Related News