ਵਿਜੀਲੈਂਸ ਨੇ ਝੋਨਾ ਖੁਰਦ-ਬੁਰਦ ਕਰਨ ਦੇ ਦੋਸ਼ ’ਚ 3 ਚੌਲ ਮਿੱਲ ਮਾਲਕਾਂ ਖ਼ਿਲਾਫ਼ ਮਾਮਲਾ ਕੀਤਾ ਦਰਜ, ਦੋ ਗ੍ਰਿਫ਼ਤਾਰ

Tuesday, Oct 11, 2022 - 08:29 PM (IST)

ਵਿਜੀਲੈਂਸ ਨੇ ਝੋਨਾ ਖੁਰਦ-ਬੁਰਦ ਕਰਨ ਦੇ ਦੋਸ਼ ’ਚ 3 ਚੌਲ ਮਿੱਲ ਮਾਲਕਾਂ ਖ਼ਿਲਾਫ਼ ਮਾਮਲਾ ਕੀਤਾ ਦਰਜ, ਦੋ ਗ੍ਰਿਫ਼ਤਾਰ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਿੰਨ ਚੌਲ ਮਿੱਲ ਮਾਲਕਾਂ ਖ਼ਿਲਾਫ਼ 1.80 ਕਰੋੜ ਰੁਪਏ ਦੇ ਝੋਨੇ ਦੀ ਹੇਰਾਫੇਰੀ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਉਨ੍ਹਾਂ ’ਚੋਂ ਦੋ ਮਾਲਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ’ਚ ਮੈਸਰਜ਼ ਦੁਰਗਾ ਰਾਈਸ ਐਂਡ ਜਨਰਲ ਮਿੱਲ ਸਾਹਨੇਵਾਲ, ਲੁਧਿਆਣਾ ਦੇ ਹਿੱਸੇਦਾਰ ਮਰਹੂਮ ਗਣਪਤ ਰਾਏ ਅਤੇ ਉਸ ਦੇ ਦੋ ਪੁੱਤਰਾਂ ਦਿਨੇਸ਼ ਕੁਮਾਰ ਅਤੇ ਰਾਜੇਸ਼, ਜੋ ਉਪਰੋਕਤ ਮਿੱਲ ਦੇ ਹਿੱਸੇਦਾਰ ਵੀ ਹਨ, ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 409, 420, 120-ਬੀ ਤਹਿਤ ਐੱਫ.ਆਈ.ਆਰ. ਨੰਬਰ 13 ਮਿਤੀ 11-10-2022 ਨੂੰ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਬਿਊਰੋ ਨੇ ਦਿਨੇਸ਼ ਕੁਮਾਰ ਅਤੇ ਰਾਜੇਸ਼ ਦੋਵਾਂ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਦੀਪਕ ਟੀਨੂੰ ਦੇ ਪੁਲਸ ਹਿਰਾਸਤ ’ਚੋਂ ਫਰਾਰ ਹੋਣ ਦਾ ਮਾਮਲਾ, ਲੁਧਿਆਣਾ ਦੇ ਜਿਮ ਮਾਲਕ ਸਣੇ 3 ਗ੍ਰਿਫ਼ਤਾਰ   


author

Manoj

Content Editor

Related News