ਵਿਜੀਲੈਂਸ ਦਾ ਭ੍ਰਿਸ਼ਟਾਚਾਰ ਵਿਰੁੱਧ ਐਕਸ਼ਨ, ਸੂਬੇ ਦੇ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ’ਚ ਪਤੀ-ਪਤਨੀ ਗ੍ਰਿਫ਼ਤਾ

Friday, May 05, 2023 - 10:19 PM (IST)

ਵਿਜੀਲੈਂਸ ਦਾ ਭ੍ਰਿਸ਼ਟਾਚਾਰ ਵਿਰੁੱਧ ਐਕਸ਼ਨ, ਸੂਬੇ ਦੇ ਖ਼ਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ’ਚ ਪਤੀ-ਪਤਨੀ ਗ੍ਰਿਫ਼ਤਾ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਜਾਰੀ ਮੁਹਿੰਮ ਦੌਰਾਨ ਜਲੰਧਰ ਜ਼ਿਲ੍ਹੇ ਦੇ ਪਿੰਡ ਤੁਰਾ ਨਿਵਾਸੀ ਬਰਿੰਦਰ ਕੁਮਾਰ ਅਤੇ ਉਸ ਦੀ ਘਰਵਾਲੀ ਦੀਪਕ ਬਾਲਾ ਨੂੰ ਹੋਰ ਪ੍ਰਾਈਵੇਟ ਮੁਲਾਜ਼ਮਾਂ ਨਾਲ ਮਿਲੀਭੁਗਤ ਕਰਨ ਲਈ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਕਰੂਰਾ ਵਿਚ ਸੂਬਾ ਸਰਕਾਰ ਨੂੰ ਪ੍ਰਚੱਲਿਤ ਕੁਲੈਕਟਰ ਦਰਾਂ ਤੋਂ ਬਹੁਤ ਜ਼ਿਆਦਾ ਕੀਮਤ ’ਤੇ ਜ਼ਮੀਨ ਵੇਚ ਕੇ ਸੂਬੇ ਦੇ ਖ਼ਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚਾਉਣ ’ਚ ਸਾਜ਼ਿਸ਼ ਰਚੀ ਸੀ। ਅੱਜ ਇੱਥੇ ਇਸ ਗੱਲ ਦਾ ਖ਼ੁਲਾਸਾ ਕਰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਪਹਿਲਾਂ ਹੀ ਕੇਸ ਨੰਬਰ 69 ਮਿਤੀ 28-06-2022 ਨੂੰ ਆਈ.ਪੀ.ਸੀ. ਦੀ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7, 7-ਏ, 8, 13 ਦੇ ਤਹਿਤ ਪੁਲਿਸ ਥਾਣਾ ਨੂਰਪੁਰਬੇਦੀ ਵਿਖੇ ਕਈ ਪ੍ਰਾਈਵੇਟ ਵਿਅਕਤੀਆਂ ਅਤੇ ਸਰਕਾਰੀ ਮੁਲਾਜ਼ਮਾਂ ਵਿਰੁੱਧ ਦਰਜ ਕੀਤਾ ਹੋਇਆ ਹੈ, ਜਿਸ ਦੀ ਬਿਊਰੋ ਵੱਲੋਂ ਜਾਂਚ ਕੀਤੀ ਜਾ ਰਹੀ ਸੀ।

 ਇਹ ਵੀ ਪੜ੍ਹੋ : ਪਾਕਿਸਤਾਨ ਦੇ ਸਾਬਕਾ ਆਰਮੀ ਚੀਫ਼ ਬਾਜਵਾ ਦੀ ਅਸ਼ਲੀਲ ਵੀਡੀਓ ਨਾਲ ਦੇਸ਼ ’ਚ ਆਇਆ ਭੂਚਾਲ  

ਹੋਰ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਜਾਂਚ ਅਧੀਨ ਲੱਗਭਗ 54 ਏਕੜ ਜ਼ਮੀਨ ਸ੍ਰੀ ਅਨੰਦਪੁਰ ਸਾਹਿਬ ਸਬ-ਡਵੀਜ਼ਨ ਦੇ ਪਿੰਡ ਕਰੂਰਾ ਵਿਖੇ ਪਹਾੜੀਆਂ, ਡਰੇਨ, ਖਾਈ, ਟਿੱਬੇ ਆਦਿ ਕਿਸਮ ਦੀ ਹੈ, ਜੋ ਪਿੰਡ ਕਰੂਰਾ ਵਾਸੀਆਂ ਦੇ ਨਾਂ ’ਤੇ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਜੰਗਲਾਤ ਨਿਗਮ, ਐੱਸ.ਏ.ਐੱਸ. ਨਗਰ ਨੇ ਰੁੱਖ ਲਾਉਣ ਲਈ ਇਹ ਜ਼ਮੀਨ ਖਰੀਦਣ ਦਾ ਪ੍ਰਸਤਾਵ ਦਿੱਤਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਦੋ ਨਿੱਜੀ ਵਿਅਕਤੀਆਂ ਦਲਜੀਤ ਸਿੰਘ ਭਿੰਦਰ ਅਤੇ ਅਮਰਿੰਦਰ ਸਿੰਘ ਭਿੰਦਰ, ਦੋਵੇਂ ਭਰਾ, ਨੇ ਸੂਬੇ ਦੇ ਮਾਲ ਕਰਮਚਾਰੀਆਂ ਨਾਲ ਮਿਲੀਭੁਗਤ ਕੀਤੀ ਸੀ ਅਤੇ ਪਿੰਡ ਦੀ ਜ਼ਮੀਨ ਉਕਤ ਜੰਗਲਾਤ ਨਿਗਮ ਨੂੰ ਅਸਲ ਕੀਮਤ ਤੋਂ ਬਹੁਤ ਜ਼ਿਆਦਾ ਕੀਮਤ ਉਪਰ ਵੇਚ ਦਿੱਤੀ ਸੀ। ਇਸ ਤਰ੍ਹਾਂ ਉਕਤ ਭਿੰਡਰ ਭਰਾਵਾਂ ਨੇ ਤਕਰੀਬਨ 5,35,00,000 ਕਰੋੜ ਰੁਪਏ ਇਕੱਠੇ ਕੀਤੇ ਸਨ।

ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਨੇ PM ਮੋਦੀ ਨੂੰ ਲਿਖਿਆ ਪੱਤਰ, ਸਿੱਖਾਂ ਦੇ ਧਾਰਮਿਕ ਮੁੱਦਿਆਂ ਨੂੰ ਲੈ ਕੇ ਕੀਤੀ ਅਪੀਲ

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਪਰੋਕਤ ਭਿੰਡਰ ਭਰਾਵਾਂ ਨੇ ਪਿੰਡ ਤੁਰਾ, ਜਲੰਧਰ ਜ਼ਿਲ੍ਹੇ ਦੇ ਰਹਿਣ ਵਾਲੇ ਬਰਿੰਦਰ ਕੁਮਾਰ ਦੇ ਖਾਤੇ ਵਿਚ 2,00,000 ਰੁਪਏ ਅਤੇ ਉਸ ਦੀ ਪਤਨੀ ਦੀਪਕ ਬਾਲਾ ਦੇ ਖਾਤੇ ਵਿਚ 1,95,00,000 ਰੁਪਏ ਟਰਾਂਸਫਰ ਕੀਤੇ ਸਨ। ਇਸ ਜੋੜੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।


author

Manoj

Content Editor

Related News