Breaking : 20 ਤਾਰੀਖ਼ ਤੋਂ ਪਹਿਲਾਂ ਹੀ ਵਿਜੀਲੈਂਸ ਨੇ ਸਾਬਕਾ CM ਚੰਨੀ ਨੂੰ ਕੀਤਾ ਤਲਬ
Thursday, Apr 13, 2023 - 09:25 PM (IST)
ਚੰਡੀਗੜ੍ਹ : ਇਕ ਵੱਡੀ ਖ਼ਬਰ ਸਾਬਕਾ ਸੀ. ਐੱਮ. ਚਰਨਜੀਤ ਚੰਨੀ ਨੂੰ ਲੈ ਕੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਸੀ. ਐੱਮ. ਚੰਨੀ ਨੂੰ ਵਿਜੀਲੈਂਸ ਨੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਤਲਬ ਕੀਤਾ ਹੈ। ਚੰਨੀ ਹੁਣ ਭਲਕੇ ਮੁਹਾਲੀ ਸਥਿਤ ਵਿਜੀਲੈਂਸ ਦਫ਼ਤਰ ਵਿਚ ਪੇਸ਼ ਹੋਣਗੇ। ਦੱਸ ਦੇਈਏ ਕਿ ਪਹਿਲਾਂ ਚਰਨਜੀਤ ਚੰਨੀ ਨੂੰ 20 ਤਾਰੀਖ਼ ਨੂੰ ਪੇਸ਼ ਹੋਣ ਦਾ ਸਮਾਂ ਦਿੱਤਾ ਗਿਆ ਸੀ ਪਰ ਹੁਣ ਵਿਜੀਲੈਂਸ ਨੇ ਚੰਨੀ ਨੂੰ ਫਿਲਹਾਲ ਕੱਲ੍ਹ ਹੀ ਪੇਸ਼ ਹੋਣ ਲਈ ਕਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ਆਬਕਾਰੀ ਵਿਭਾਗ ਦਾ ਅਹਿਮ ਫ਼ੈਸਲਾ, ਬੀਅਰ ਦੀਆਂ ਕੀਮਤਾਂ ਕੀਤੀਆਂ ਤੈਅ
ਇਸ ਸਬੰਧੀ ਜਾਣਕਾਰੀ ਖੁਦ ਚਰਨਜੀਤ ਚੰਨੀ ਨੇ ਦਿੱਤੀ ਹੈ। ਚੰਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਸੰਮਨ ਮਿਲ ਚੁੱਕਾ ਹੈ ਅਤੇ ਉਨ੍ਹਾਂ ਨੂੰ ਕੱਲ੍ਹ ਮੁਹਾਲੀ ਸਥਿਤ ਵਿਜੀਲੈਂਸ ਦਫ਼ਤਰ ’ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਚੰਨੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਤਲਬ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਜਲਿਆਂਵਾਲਾ ਬਾਗ ਘਟਨਾ ਸਬੰਧੀ ਮਜੀਠੀਆ ਪਰਿਵਾਰ ’ਤੇ ਚੁੱਕੇ ਸਵਾਲ