ਮੁਸ਼ਕਲਾਂ 'ਚ ਘਿਰੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਪਾਹੜਾ, ਵਿਜੀਲੈਂਸ ਨੇ ਕੀਤਾ ਤਲਬ

Monday, Dec 05, 2022 - 08:49 AM (IST)

ਮੁਸ਼ਕਲਾਂ 'ਚ ਘਿਰੇ ਕਾਂਗਰਸੀ ਵਿਧਾਇਕ ਬਰਿੰਦਰਮੀਤ ਪਾਹੜਾ, ਵਿਜੀਲੈਂਸ ਨੇ ਕੀਤਾ ਤਲਬ

ਅੰਮ੍ਰਿਤਸਰ (ਇੰਦਰਜੀਤ)- ਭਗਵੰਤ ਮਾਨ ਦੀ ਸਰਕਾਰ ’ਚ ਕਾਂਗਰਸੀਆਂ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਨਵੀਂ ਸਰਕਾਰ ਆਉਣ ਦੇ ਬਾਅਦ ਕਈ ਨਾਮਵਰ ਕਾਂਗਰਸੀ ਤੇ ਵਿਰੋਧੀ ਧਿਰ ਦੇ ਸਿਆਸਤਦਾਨ ’ਤੇ ਸਖਤ ਸ਼ਿਕੰਜਾ ਕੱਸਦੇ ਹੋਏ ਉਨ੍ਹਾਂ ਦੀ ਇਨਕੁਆਰੀ ਖੋਲ੍ਹ ਦਿੱਤੀ ਗਈ ਹੈ।

ਹੁਣ ਬੀਤੇ ਦਿਨੀਂ ਇਸੇ ਕੜੀ ’ਚ ਗੁਰਦਾਸਪਰ ਦੇ ਕਾਂਗਰਸੀ ਐੱਮ. ਐੱਲ. ਏ. ਬਰਿੰਦਰਮੀਤ ਸਿੰਘ ਪਾਹੜਾ ਨੂੰ ਵੀ ਵਿਜੀਲੈਂਸ ਵਿਭਾਗ ਨੇ ਤਲਬ ਕਰ ਲਿਆ ਹੈ। ਮੰਗਲਵਾਰ 6 ਦਸੰਬਰ ਨੂੰ ਉਹ ਵਿਜੀਲੈਂਸ ਦਰਫਤਰ ਗੁਰਦਾਸਪੁਰ ’ਚ ਸਵੇਰੇ 10 ਵਜੇ ਡੀ. ਐੱਸ. ਪੀ. ਦੇ ਸਾਹਮਣੇ ਪੇਸ਼ ਹੋਣਗੇ। ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਨੇ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਗੁਰਦਾਸਪੁਰ ਦੇ ਵਿਧਾਇਕ ਪਾਹੜਾ ’ਤੇ ਸ਼ਿਕੰਜਾ ਕੱਸਦੇ ਹੋਏ ਉਨ੍ਹਾਂ ਨੂੰ ਵਿਜੀਲੈਂਸ ਦਫਤਰ ’ਚ ਤਲਬ ਕੀਤਾ। ਵਿਧਾਇਕ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਾਂਗਰਸ ਦੇ ਦਫਤਰ ’ਚ ਆਪਣੀ ਸੱਤਾ ਦੀ ਦੁਰਵਰਤੋਂ ਕਰਦੇ ਹੋਏ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕੀਤੀ ਹੈ। ਇਸੇ ਦੇ ਆਧਾਰ ’ਤੇ ਵਿਜੀਲੈਂਸ ਨੇ ਉਸ ਨੂੰ ਆਪਣਾ ਪੱਖ ਦੇਣ ਲਈ ਸੱਦਿਆ ਹੈ।


author

cherry

Content Editor

Related News