ਵਿਜੀਲੈਂਸ ਦੀ ਵੱਡੀ ਕਾਰਵਾਈ, ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਕਰੀਬੀ ਨੂੰ ਲਿਆ ਹਿਰਾਸਤ ’ਚ

09/24/2023 9:57:22 PM

ਬਠਿੰਡਾ (ਵਰਮਾ, ਵਿਜੇ) : ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜਿੱਥੇ ਇਕ ਹੋਰ ਚੱਲ ਰਹੇ ਵਿਜੀਲੈਂਸ ਮਾਮਲੇ ’ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ, ਉੱਥੇ ਹੀ ਵਿਜੀਲੈਂਸ ਬਿਊਰੋ ਦੀ ਟੀਮ ਨੇ ਐਤਵਾਰ ਨੂੰ ਮਨਪ੍ਰੀਤ ਬਾਦਲ ਦੇ ਇਕ ਕਰੀਬੀ ਸਾਥੀ ਨੂੰ ਹਿਰਾਸਤ ’ਚ ਲੈ ਲਿਆ ਹੈ। ਪਤਾ ਲੱਗਾ ਹੈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੂੰ ਵਿਜੀਲੈਂਸ ਬਿਊਰੋ ਵੱਲੋਂ ਪਲਾਟ ਸਬੰਧੀ ਚੱਲ ਰਹੇ ਕੇਸ ’ਚ ਪੁੱਛਗਿੱਛ ਲਈ ਹਿਰਾਸਤ ’ਚ ਲਿਆ ਗਿਆ ਹੈ।

ਭਾਵੇਂ ਵਿਜੀਲੈਂਸ ਬਿਊਰੋ ਜਾਂ ਕਿਸੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਨੇ ਇਸ ਗ੍ਰਿਫ਼ਤਾਰੀ ਬਾਰੇ ਕੋਈ ਅਧਿਕਾਰਿਤ ਪੁਸ਼ਟੀ ਨਹੀਂ ਕੀਤੀ ਪਰ ਉਕਤ ਮਾਮਲਾ ਸ਼ਹਿਰ ’ਚ ਦਿਨ ਭਰ ਚਰਚਾ ਦਾ ਵਿਸ਼ਾ ਬਣਿਆ ਰਿਹਾ। ਇਹ ਵੀ ਖੁਲਾਸਾ ਹੋਇਆ ਹੈ ਕਿ ਮਨਪ੍ਰੀਤ ਬਾਦਲ ਦਾ ਉਕਤ ਕਰੀਬੀ ਸਾਥੀ ਕਿਸੇ ਪਾਰਟੀ ਮੀਟਿੰਗ ’ਚ ਮੌਜੂਦ ਸੀ, ਜਿੱਥੇ ਵਿਜੀਲੈਂਸ ਨੇ ਛਾਪਾ ਮਾਰ ਕੇ ਉਸ ਨੂੰ ਹਿਰਾਸਤ ’ਚ ਲੈ ਲਿਆ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ 'ਚ 2 ਕੁੜੀਆਂ ਦੇ ਵਿਆਹ ਕਰਵਾਉਣ ਦਾ ਭਖਿਆ ਮਾਮਲਾ, ਕਮੇਟੀ ਮੈਂਬਰਾਂ SGPC ਨੂੰ ਕਹੀ ਇਹ ਗੱਲ

ਵਰਨਣਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਮਾਡਲ ਟਾਊਨ ਫੇਜ਼-1 ’ਚ ਇਕ ਕਮਰਸ਼ੀਅਲ ਪਲਾਟ ਨੂੰ ਰਿਹਾਇਸ਼ੀ ਪਲਾਂਟ ’ਚ ਤਬਦੀਲ ਕਰਕੇ ਆਪਣਾ ਬਣਾਉਣ ਲਈ ਖਰੀਦਿਆ ਸੀ। ਉਨ੍ਹਾਂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਉਕਤ ਪਲਾਟ ਬਹੁਤ ਸਸਤੇ ਭਾਅ ’ਤੇ ਖਰੀਦਿਆ ਸੀ। ਚਰਚਾ ਹੈ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਹਿਲਾਂ ਉਕਤ ਪਲਾਟ ਆਪਣੇ ਕਰੀਬੀ ਸਾਥੀਆਂ ਵਿਕਾਸ ਅਰੋੜਾ ਅਤੇ ਰਾਜੀਵ ਕੁਮਾਰ ਦੇ ਨਾਂ ’ਤੇ ਕਰਵਾ ਲਿਆ ਤੇ ਉਸ ਤੋਂ ਬਾਅਦ ਦੋਵਾਂ ਨੇ ਉਕਤ ਪਲਾਟ ਵਿੱਤ ਮੰਤਰੀ ਦੇ ਨਾਂ ’ਤੇ ਕਰਵਾ ਲਿਆ। ਜਾਂਚ ਦੌਰਾਨ ਵਿਜੀਲੈਂਸ ਨੂੰ ਪਤਾ ਲੱਗਾ ਕਿ ਉਨ੍ਹਾਂ ਵੱਲੋਂ ਖਰੀਦੇ ਗਏ ਅਸ਼ਟਾਮ ਵੀ ਇਸੇ ਅਸ਼ਟਮ ਫਰੋਸ ਤੋਂ ਖਰੀਦੇ ਗਏ ਸਨ ਅਤੇ ਉਨ੍ਹਾਂ ਦੇ ਸੀਰੀਅਲ ਨੰਬਰ ਵੀ ਮਿਲੇ ਹਨ। ਇੰਨਾ ਹੀ ਨਹੀਂ, ਦੋਵਾਂ ਨੇ ਉਕਤ ਪਲਾਟ ਦੀ ਬੋਲੀ ਇਕੋ ਕੰਪਿਊਟਰ ਤੋਂ ਕੀਤੀ ਸੀ, ਜਿਸ ਦਾ ਖੁਲਾਸਾ ਵੀ ਵਿਜੀਲੈਂਸ ਬਿਊਰੋ ਦੀ ਜਾਂਚ ’ਚ ਹੋਇਆ ਹੈ।

ਇਹ ਵੀ ਪੜ੍ਹੋ : 100 ਸਾਲਾ ਬਜ਼ੁਰਗ ਮਾਤਾ ਨੂੰ ਮੰਜੇ ਨਾਲ ਬੰਨ੍ਹ ਕੇ ਚੋਰ ਕਰ ਗਏ ਵੱਡਾ ਕਾਂਡ

ਉਪਰੋਕਤ ਮਾਮਲੇ ਸਬੰਧੀ ਸ਼ਿਕਾਇਤ ਭਾਜਪਾ ਆਗੂ ਸਰੂਪ ਚੰਦ ਸਿੰਗਲਾ ਵੱਲੋਂ ਵਿਜੀਲੈਂਸ ਬਿਊਰੋ ਕੋਲ ਦਰਜ ਕਰਵਾਈ ਗਈ ਸੀ, ਜਿਸ ਕਾਰਨ ਬਿਊਰੋ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ ਅਗਾਊਂ ਜ਼ਮਾਨਤ ਦੀ ਮੰਗ ਲਈ ਅਦਾਲਤ ’ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਵੱਲੋਂ ਦਰਖਾਸਤ ਦਾਇਰ ਕਰਨ ਤੋਂ ਅਗਲੇ ਹੀ ਦਿਨ ਉਨ੍ਹਾਂ ਦੇ ਇਕ ਕਰੀਬੀ ਸਾਥੀ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਿਸ ਕਾਰਨ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Mukesh

Content Editor

Related News