ਮਾਰਕੀਟ ਕਮੇਟੀ ਦੇ ਸਾਬਕਾ ਕਾਂਗਰਸੀ ਚੇਅਰਮੈਨ ''ਤੇ ਵਿਜੀਲੈਂਸ ਦੀ ਵੱਡੀ ਕਾਰਵਾਈ

Tuesday, Nov 12, 2024 - 08:09 PM (IST)

ਲੁਧਿਆਣਾ (ਗਣੇਸ਼): ਲੁਧਿਆਣਾ ਵਿਚ ਵਿਜੀਲੈਂਸ ਦੀ ਵੱਡੀ ਕਾਰਵਾਈ ਸਾਹਮਣੇ ਆਈ ਹੈ। ਇਹ ਕਾਰਵਾਈ ਕਾਂਗਰਸ ਦੇ ਸਾਬਕਾ ਮਾਰਕੀਟ ਕਮੇਟੀ ਦੇ ਚੇਅਰਮੈਨ ਦੇ ਖਿਲਾਫ ਕੀਤੀ ਗਈ ਹੈ। ਇਸ ਦੌਰਾਨ ਇੰਟਰਨਲ ਬਿਊਰੋ ਵਿਜੀਲੈਂਸ ਵੱਲੋਂ 14 ਦੇ ਕਰੀਬ ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਦੀਆਂ ਖਬਰਾਂ ਹਨ।

ਦੱਸ ਦਈਏ ਕਿ ਵਿਜੀਲੈਂਸ ਦੀ ਇਸ ਕਾਰਵਾਈ ਦੌਰਾਨ ਮੁਹਾਲੀ ਤੇ ਲੁਧਿਆਣਾ ਦੀਆਂ ਟੀਮਾਂ ਮੌਜੂਦ ਸਨ। ਕਾਂਗਰਸੀ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਦਾ ਨਾਂ ਦਰਸ਼ਨ ਲਾਲ ਲੱਡੂ ਦੇ ਖਿਲਾਫ ਵਿਜੀਲੈਂਸ ਮੁਹਾਲੀ ਵਿਚ ਕੇਸ ਦਰਜ ਹੈ। ਮਿਲੀ ਜਾਣਕਾਰੀ ਮੁਤਾਬਕ ਦਰਸ਼ਨ ਲਾਲ ਉੱਤੇ ਇਸ ਦੌਰਾਨ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਚੂਨਾ ਲਾਉਣ ਦੇ ਦੋਸ਼ ਲੱਗੇ ਹਨ। ਹਾਲਾਂਕਿ ਵਿਭਾਗੀ ਕਾਰਵਾਈ ਬਾਰੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੇ ਵਧੇਰੇ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਹੈ। ਹਾਲਾਂਕਿ ਉਨ੍ਹਾਂ ਵੱਲੋਂ ਸਿਰਫ ਇੰਨਾ ਹੀ ਕਿਹਾ ਜਾ ਰਿਹਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 


Baljit Singh

Content Editor

Related News