ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਇਕ SHO ਰਿਸ਼ਵਤ ਲੈਂਦਾ ਕਾਬੂ

11/12/2021 3:00:08 AM

ਜਲੰਧਰ- ਇਸ ਸਮੇਂ ਦੀ ਵੱਡੀ ਖ਼ਬਰ ਜਲੰਧਰ ਤੋਂ ਦੇਖਣ ਨੂੰ ਮਿਲੀ ਹੈ ਜਿਥੇ ਕਿ ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਭਾਰਗਵ ਕੈਂਪ ਦੇ ਐੱਸ. ਐੱਚ. ਓ. ਗੁਰਦੇਵ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਨੇ ਐੱਸ. ਐੱਚ. ਓ. ਕੋਲੋਂ 10 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਐੱਸ. ਐੱਚ. ਓ. ਭਾਰਤੀ ਫੌਜ ਤੋਂ ਸੇਵਾਮੁਕਤ ਇਕ ਟੈਕਨੀਸ਼ੀਅਨ ਨੂੰ ਤੰਗ ਪ੍ਰੇਸ਼ਾਨ ਕਰ ਰਿਹਾ ਸੀ ਅਤੇ ਉਸ ਤੋਂ ਪੈਸੇ ਦੀ ਮੰਗ ਕਰ ਰਿਹਾ ਸੀ। ਅਸਲ 'ਚ ਟੈਕਨੀਸ਼ੀਅਨ ਨੇ ਟਰੈਵਲ ਏਜੰਸੀ ਦੇ ਲਾਇਸੈਂਸ ਲਈ ਅਪਲਾਈ ਕੀਤਾ ਸੀ ਅਤੇ ਇਸ ਦੀ ਵੈਰੀਫਿਕੇਸ਼ਨ ਦੇ ਲਈ ਉਹ ਪੈਸਿਆਂ ਦੀ ਮੰਗ ਕਰ ਰਿਹਾ ਸੀ। ਉਸ ਨੇ ਇਸ ਸਬੰਧੀ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਤਾਂ ਟੀਮ ਨੇ ਜਾਲ ਵਿਛਾ ਕੇ ਐੱਸ. ਐੱਚ. ਓ. ਨੂੰ ਥਾਣੇ ਦੇ ਅੰਦਰੋਂ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਵਿਜੀਲੈਂਸ ਉਸ ਨੂੰ ਆਪਣੇ ਦਫਤਰ ਲੈ ਕੇ ਜਾ ਰਹੀ ਹੈ ਅਤੇ ਮਾਮਲਾ ਦਰਜ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।


Bharat Thapa

Content Editor

Related News