ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਫਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕਾ ਘਰ ਪੁੱਜੀ ਵਿਜੀਲੈਂਸ ਟੀਮ
Friday, Apr 21, 2023 - 12:24 PM (IST)
ਫਿਰੋਜ਼ਪੁਰ (ਕੁਮਾਰ) : ਵਿਜੀਲੈਂਸ ਵਿਭਾਗ ਨੇ ਪਿਛਲੇ ਕੁਝ ਸਮੇਂ ਤੋਂ ਫਿਰੋਜ਼ਪੁਰ ਦਿਹਾਤੀ ਹਲਕੇ ਦੀ ਸਾਬਕਾ ਕਾਂਗਰਸੀ ਵਿਧਾਇਕਾ ਸਤਿਕਾਰ ਕੌਰ ਗਹਿਰੀ, ਜੋ ਕਿ ਭਾਜਪਾ ਵਿਚ ਸ਼ਾਮਲ ਹੋ ਗਏ ਹਨ, ਖ਼ਿਲਾਫ਼ ਜਾਂਚ ਸ਼ੁਰੂ ਕੀਤੀ ਹੋਈ ਹੈ ਅਤੇ ਉਸ ਜਾਂਚ ਦੇ ਚੱਲਦਿਆਂ ਅੱਜ ਵਿਜੀਲੈਂਸ ਵਿਭਾਗ ਦੀ ਤਕਨੀਕੀ ਟੀਮ ਫਿਰੋਜ਼ਪੁਰ ਮੋਗਾ ਰੋਡ 'ਤੇ ਸਥਿਤ ਕ੍ਰਿਸ਼ਨਾ ਐਨਕਲੇਵ ਵਿਖੇ ਪਹੁੰਚੀ। ਜਿੱਥੇ ਟੀਮ ਵੱਲੋਂ ਸਾਬਕਾ ਵਿਧਾਇਕਾ ਗਹਿਰੀ ਦੀ ਕੋਠੀ ਦੀ ਤਕਨੀਕੀ ਮਈਅਰਮੇਂਟ ਕੀਤੀ ਜਾ ਰਹੀ ਹੈ। ਇਸ ਮੌਕੇ ਫਿਰੋਜ਼ਪੁਰ ਦੇ ਵਿਜੀਲੈਂਸ ਅਧਿਕਾਰੀ ਵੀ ਮੌਜੂਦ ਹਨ।
ਇਹ ਵੀ ਪੜ੍ਹੋ- ਮਾਨਸਾ ਦੇ ਜਗਤਾਰ ਸਿੰਘ ਦੀ ਮਹਾਰਾਸ਼ਟਰ ’ਚ ਮੌਤ, ਪੰਜ ਧੀਆਂ ਦਾ ਪਿਓ ਸੀ ਮ੍ਰਿਤਕ
ਜ਼ਿਕਰਯੋਗ ਹੈ ਕਿ ਮਾਰਚ 2023 'ਚ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵੱਲੋਂ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਆਮਦਨ ਤੋਂ ਵੱਧ ਜਾਇਦਾਦ ਹੋਣ ਦੇ ਮਾਮਲੇ 'ਚ ਤਲਬ ਕੀਤਾ ਗਿਆ ਸੀ ਅਤੇ ਉਨ੍ਹਾਂ ਕੋਲੋਂ ਕਰੀਬ 3 ਘੰਟੇ ਇਸ ਮਾਮਲੇ 'ਚ ਪੁੱਛ-ਗਿੱਛ ਵੀ ਕੀਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਦੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਵਿਭਾਗ ਕੋਲ ਸਾਬਕਾ ਵਿਧਾਇਕਾ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਦੀ ਇਨਕੁਆਰੀ ਆਈ ਹੈ, ਜਿਸ ਸਬੰਧੀ ਉਨ੍ਹਾਂ ਨੇ ਵਿਧਾਇਕਾ ਕੋਲੋਂ ਪੁੱਛਗਿੱਛ ਕੀਤੀ ਹੈ ਅਤੇ ਇਨਕੁਆਰੀ ਜਾਰੀ ਰਹੇਗੀ।
ਇਹ ਵੀ ਪੜ੍ਹੋ- ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਭਵਾਨੀਗੜ੍ਹ 'ਚ 2 ਸਾਲਾ ਮਾਸੂਮ ਨੂੰ ਟਰੈਕਟਰ-ਟਰਾਲੀ ਨੇ ਦਰੜਿਆ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।