ਵਿਜੈ ਇੰਦਰ ਸਿੰਗਲਾ ਦੀਆਂ ਕੋਸ਼ਿਸ਼ਾਂ ਸਦਕਾ ਕਰੀਬ 13 ਹਜ਼ਾਰ ਸਰਕਾਰੀ ਸਕੂਲਾਂ ਨੇ ਧਾਰਿਆ ਸਮਾਰਟ ਸਕੂਲਾਂ ਦਾ ਰੂਪ

Monday, May 03, 2021 - 05:25 PM (IST)

ਚੰਡੀਗੜ੍ਹ (ਬਿਊਰੋ) - ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ ਤਕਰੀਬਨ 13000 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲਾਂ ਤੋਂ ਦਾਖਲਿਆਂ ’ਚ ਵਾਧਾ ਹੋ ਰਿਹਾ ਹੈ। ਚਾਲੂ ਵਿਦਿਆਕ ਸੈਸ਼ਨ 2021-22 ਦੌਰਾਨ ਇਹ ਵਾਧਾ ਹੁਣ ਤੱਕ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦੀ ਤੋਂ ਵਧੇਰੇ ਹੋ ਗਿਆ ਹੈ।

ਪੜ੍ਹੋ ਇਹ ਵੀ ਖਬਰ ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 12,976 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ। ਸ੍ਰੀ ਸਿੰਗਲਾ ਨੇ ਇਹ ਪ੍ਰਾਜੈਕਟ ਲਾਗੂ ਕਰਨ ਵਾਸਤੇ ਸਤੰਬਰ 2019 ਵਿੱਚ ਸਮਾਰਟ ਸਕੂਲ ਨੀਤੀ ਦੀ ਘੁੰਡ ਚੁਕਾਈ ਕੀਤੀ ਸੀ। ਇਸ ਦਾ ਮੁੱਖ ਉਦੇਸ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਉੱਚਾ ਕਰਨਾ ਅਤੇ ਸਿੱਖਿਆ ਖੇਤਰ ਵਿੱਚ ਇਨਕਲਾਬੀ ਬਦਲਾਅ ਲਿਆਉਣਾ ਸੀ। ਇਸ ਮੁਹਿੰਮ ਦੇ ਹੇਠ ਦੋ ਸਾਲਾਂ ਤੋਂ ਵੀ ਘੱਟ ਸਮੇਂ ਤਕਰੀਬਨ 13 ਹਜ਼ਾਰ ਸਕੂਲਾਂ ਦੇ 41336 ਕਲਾਸ ਰੂਮਾਂ ਨੂੰ ਸਮਾਰਟ ਕਲਾਸ ਰੂਮ ਬਣਾਇਆ ਜਾ ਚੁੱਕਿਆ ਹੈ।

ਪੜ੍ਹੋ ਇਹ ਵੀ ਖਬਰ ਵਿਆਹ ਕਰਵਾ ਕੇ ਕੈਨੇਡਾ ਗਏ ਨੌਜਵਾਨ ਦੀ ਹਾਦਸੇ ’ਚ ਮੌਤ, ਗਰਭਵਤੀ ਪਤਨੀ ਦਾ ਰੋ-ਰੋ ਹੋਇਆ ਬੁਰਾ ਹਾਲ

ਬੁਲਾਰੇ ਅਨੁਸਾਰ ਸਮਾਰਟ ਸਕੂਲਾਂ ਨੂੰ ਅਮਲ ਵਿੱਚ ਲਿਆਉਣ ਵਾਸਤੇ ਪਿੰਡਾਂ ਦੀਆਂ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾ, ਸਕੂਲ ਪ੍ਰਬੰਧਿਕ ਕਮੇਟੀਆਂ, ਪਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ ਵੱਲੋਂ ਵਢਮੁੱਲਾ ਯੋਗਦਾਨ ਪਾਇਆ ਹੈ। ਸਕੂਲਾਂ ਦੇ ਕਮਰਿਆਂ, ਖੇਡ ਮੈਦਾਨਾਂ, ਸਿੱਖਿਆ ਪਾਰਕਾਂ, ਸਾਇੰਸ ਲੈਬਰਾਟਰੀਆਂ ਅਤੇ ਪਖਾਨਿਆਂ ਦੀ ਸਥਿਤੀ ਵਿੱਚ ਸੁਧਾਰ ਲਿਆਂਦਾ ਗਿਆ ਹੈ। ਇਹ ਸਮਾਰਟ ਸਕੂਲ ਆਮ ਸਕੂਲਾਂ ਨਾਲੋਂ ਪੂਰੀ ਤਰਾਂ ਵੱਖਰੇ ਹਨ।

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ

ਸਮਾਰਟ ਸਕੂਲ ਤਕਨਾਲੋਜੀ ਦੇ ਅਧਾਰਤ ਸਿੱਖਣ ਵਾਲੀਆਂ ਸੰਸਥਾਵਾਂ ਹਨ, ਜੋ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਤੋਂ ਇਲਾਵਾ ਸਮਾਜ ਅਧਾਰਤ ਸੂਚਨਾ ਤੇ ਗਿਆਨ ਲਈ ਬੱਚਿਆਂ ਨੂੰ ਤਿਆਰ ਕਰਦੀਆਂ ਹਨ। ਹਰੇਕ ਸਮਾਰਟ ਸਕੂਲ ਦੇ ਵਿਦਿਆਰਥੀ-ਅਧਿਆਪਕ ਅਨੁਪਾਤ ਦੇ ਅਨੁਸਾਰ ਹਰੇਕ ਸੈਕਸ਼ਨ ਲਈ ਵੱਖਰਾ ਕਲਾਸ ਰੂਮ ਹੈ। ਇਹ ਕਾਫ਼ੀ ਖੁੱਲੇ, ਹਵਾਦਾਰ ਅਤੇ ਹਰੇ/ਚਿੱਟੇ ਬੋਰਡਾਂ ਵਾਲੇ ਹਨ।

ਪੜ੍ਹੋ ਇਹ ਵੀ ਖਬਰ ਅੰਮ੍ਰਿਤਸਰ ’ਚ ਗੁੰਡਾਗਰਦੀ ਦਾ ਨੰਗਾ ਨਾਚ : ਸ੍ਰੀ ਹਰਿਮੰਦਰ ਸਾਹਿਬ ਦੇ ਪਾਠੀ ਸਿੰਘ ਦੇ ਮੁੰਡੇ ਨੂੰ ਮਾਰੀਆਂ ਸ਼ਰੇਆਮ ਗੋਲੀਆਂ  

ਪੜ੍ਹੋ ਇਹ ਵੀ ਖਬਰ - ਕੀ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁਆਫ਼ੀ ਮਿਲਣੀ ਚਾਹੀਦੀ ਹੈ ?


rajwinder kaur

Content Editor

Related News