ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਕਿਹਾ ਸੂਬੇ ਦੇ ਪ੍ਰਮੁੱਖ ਅਦਾਰਿਆਂ ਨਾਲ ਕੀਤਾ ਜਾਵੇਗਾ ਮਜ਼ਬੂਤ ਤਾਲਮੇਲ

Friday, Jul 16, 2021 - 06:03 PM (IST)

ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਕਿਹਾ ਸੂਬੇ ਦੇ ਪ੍ਰਮੁੱਖ ਅਦਾਰਿਆਂ ਨਾਲ ਕੀਤਾ ਜਾਵੇਗਾ ਮਜ਼ਬੂਤ ਤਾਲਮੇਲ

ਸੰਗਰੂਰ/ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਨੇ ਸਿਖਲਾਈ ਅਤੇ ਮਾਰਗਦਰਸ਼ਨ ਦੇ ਮਕਸਦ ਨਾਲ ਸੂਬੇ ਦੇ ਪ੍ਰਮੁੱਖ ਅਦਾਰਿਆਂ ਨਾਲ ਆਪਣਾ ਤਾਲਮੇਲ ਮਜ਼ਬੂਤ ਕਰਨ ਦਾ ਫ਼ੈਸਲਾ ਲਿਆ ਹੈ ਜਿਸ ਨਾਲ ਵਿੱਦਿਅਕ, ਖੇਡਾਂ ਅਤੇ ਸਕਾਲਰਸ਼ਿਪ ਦੇ ਖੇਤਰ ਵਿਚ ਵੀ ਵਿਦਿਆਰਥੀਆਂ ਨੂੰ ਲਾਭ ਮਿਲੇਗਾ। ਕੈਬਨਿਟ ਮੰਤਰੀ ਸਿੰਗਲਾ ਅੱਜ ਇਥੇ ਇੰਡੀਅਨ ਸਕੂਲ ਆਫ ਬਿਜ਼ਨੈੱਸ (ਆਈ. ਐੱਸ. ਬੀ), ਮੁਹਾਲੀ ਵੱਲੋਂ ਸਰਕਾਰੀ ਸਕੂਲ ਅਧਿਆਪਕਾਂ ਦੀ ਆਧੁਨਿਕ ਸਿਖਲਾਈ ਸਬੰਧੀ ਵਰਚੂਅਲ ਲਾਂਚ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਪਹੁੰਚੇ ਹੋਏ ਸਨ। ਸਿੰਗਲਾ ਨੇ ਵਰਚੂਅਲ ਪ੍ਰੋਗਰਾਮ ਦੌਰਾਨ ਨਵੇਂ ਭਰਤੀ ਕੀਤੇ 2,527 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੀ ਅਟਕਲਾਂ ਦਰਮਿਆਨ ਰਵਨੀਤ ਬਿੱਟੂ ਦਾ ਵੱਡਾ ਬਿਆਨ

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਸੁਧਾਰਾਂ ਅਤੇ ਉਪਰਾਲਿਆਂ ਸਦਕਾ ਪੰਜਾਬ ਪੂਰੇ ਦੇਸ਼ ਵਿਚੋਂ ਸਕੂਲ ਸਿੱਖਿਆ ਦੇ ਖੇਤਰ ’ਚ ਮੋਹਰੀ ਸੂਬਾ ਬਣ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਅਤੇ ਅਧਿਆਪਕ, ਅਧਿਕਾਰੀ ਅਤੇ ਸਿੱਖਿਆ ਵਿਭਾਗ ਦਾ ਹੋਰ ਸਟਾਫ ਆਉਣ ਵਾਲੇ ਸਾਲਾਂ ਵਿਚ ਵੀ ਪਹਿਲੇ ਸਥਾਨ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਦੇ ਮੁਸ਼ਕਲ ਸਮੇਂ ਦੌਰਾਨ ਬਹੁਤ ਸਾਰੀਆਂ ਮੁਸ਼ਕਲਾਂ ਦੇ ਬਾਵਜੂਦ ਅਧਿਆਪਕਾਂ ਨੇ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਨੂੰ ਯਕੀਨੀ ਬਣਾਇਆ ਹੈ।

ਪ੍ਰੋਗਰਾਮ ਦੌਰਾਨ ਸਿੰਗਲਾ ਨੇ ਆਈ. ਐੱਸ. ਬੀ. ਮੁਹਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਿੱਖਿਆ ਵਿਭਾਗ ਲਈ ਮਾਣ ਵਾਲੀ ਗੱਲ ਹੈ ਕਿ ਦੇਸ਼ ਦੀ ਇਕ ਪ੍ਰਮੁੱਖ ਸੰਸਥਾ ਨੇ ਪ੍ਰਿੰਸੀਪਲਾਂ ਅਤੇ ਸਰਕਾਰੀ ਸਕੂਲ ਮੁਖੀਆਂ ਨੂੰ ਪੇਸ਼ੇਵਰ ਸਿਖਲਾਈ ਮੁਹੱਈਆ ਕਰਵਾਉਣ ਲਈ ਆਪਣੀ ਸਹਾਇਤਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਇਸ ਪ੍ਰੋਗਰਾਮ ਨੂੰ ਸੂਬੇ ਦੇ ਸਾਰੇ ਅਧਿਆਪਕਾਂ ਲਈ ਸ਼ੁਰੂ ਕਰੇਗਾ ਕਿਉਂਕਿ ਇਹ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਅਧਿਆਪਨ ਦੇ ਹੁਨਰ ਵਿਚ ਵਾਧਾ ਕਰੇਗਾ। ਸਿੰਗਲਾ ਨੇ ਦੱਸਿਆ ਕਿ ਭਾਰਤੀ ਇੰਸਟੀਚਿਊਟ ਆਫ ਪਬਲਿਕ ਪਾਲਿਸੀ (ਬੀਆਈਪੀਪੀ) ਨੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਰਾਹੀਂ ਸਿੱਧੇ ਤੌਰ ’ਤੇ ਭਰਤੀ ਸਰਕਾਰੀ ਹਾਈ ਸਕੂਲਾਂ ਦੇ ਹੈੱਡਮਾਸਟਰਾਂ ਲਈ ‘ਅਗਵਾਈ ਅਤੇ ਪ੍ਰੇਰਣਾ’ ਵਿਸ਼ੇ ’ਤੇ ਕਈ ਸਿਖਲਾਈ ਵਰਕਸ਼ਾਪਾਂ ਆਯੋਜਿਤ ਕੀਤੀਆਂ।

ਉਨ੍ਹਾਂ ਅੱਗੇ ਕਿਹਾ ਕਿ ਇਹ ਵਰਕਸ਼ਾਪਾਂ ਬੀ.ਆਈ.ਪੀ.ਪੀ. ਵੱਲੋਂ ਵਿਭਾਗ ਨਾਲ ਮਿਲ ਕੇ ਸ਼ੁਰੂ ਕੀਤੇ ਇਕ ਬਹੁਤ ਵੱਡੇ ਪ੍ਰਾਜੈਕਟ ‘ਪੰਜਾਬ ਵਿਚ ਸਿੱਖਿਆ ਦੀ ਗੁਣਵੱਤਾ ਵਿਚ ਸੁਧਾਰ ਲਿਆਉਣਾ’ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਇਸ ਕਿਸਮ ਦੀ ਸਿਖਲਾਈ ਵੱਡੇ ਪੱਧਰ ’ਤੇ ਯੋਜਨਾਬੱਧ ਕੀਤੀ ਗਈ ਹੈ ਅਤੇ ਰਾਸ਼ਟਰੀ ਮਾਧਿਅਮਕ ਸਕੂਲ ਅਭਿਆਨ (ਰਮਸਾ) ਅਧੀਨ 317 ਸਮੇਤ ਕੁੱਲ 152 ਪ੍ਰਿੰਸੀਪਲਾਂ, 672 ਮੁੱਖ ਅਧਿਆਪਕਾਂ ਨੂੰ ਸਿਖਲਾਈ ਦਿੱਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪਹਿਲ ਨੂੰ ਅਗਲੇ ਪੱਧਰ ਤੱਕ ਲਿਜਾਣ ਲਈ ਵਿਭਾਗ ਨੇ ਇੱਕ ਆਨਲਾਈਨ ਸਿਖਲਾਈ ਮਡਿਊਲ ਤਿਆਰ ਕੀਤਾ ਹੈ ਜੋ ਕਿ ਸੂਬੇ ਭਰ ਦੇ 10,000 ਤੋਂ ਵੱਧ ਸਕੂਲ ਮੁਖੀਆਂ, ਪ੍ਰਿੰਸੀਪਲਾਂ, ਲੈਕਚਰਾਰਾਂ, ਬੀਪੀਈਓਜ, ਸੀ.ਐਚ.ਟੀ. ਅਤੇ ਐਚ.ਟੀਜ਼ ਤੱਕ ਪਹੁੰਚ ਲਈ ਉਪਲੱਬਧ ਹੋਵੇਗਾ।

ਇਹ ਵੀ ਪੜ੍ਹੋ : ਲੁਧਿਆਣਾ ’ਚ ਨਵਜੋਤ ਸਿੱਧੂ ਨੂੰ ਬੱਬਰ ਸ਼ੇਰ ਦੱਸਣ ਵਾਲੇ ਪੋਸਟਰ ਪਾੜੇ ਗਏ


author

Gurminder Singh

Content Editor

Related News