ਪ੍ਰਾਈਵੇਟ ਸਕੂਲਾਂ ''ਤੇ ਕੈਪਟਨ ਸਰਕਾਰ ਦੀ ਲਗਾਮ
Wednesday, Jun 19, 2019 - 03:54 PM (IST)
ਚੰਡੀਗੜ੍ਹ : ਸੂਬੇ 'ਚ ਚੱਲ ਰਹੇ ਪ੍ਰਾਈਵੇਟ ਸਕੂਲਾਂ 'ਤੇ ਕੈਪਟਨ ਸਰਕਾਰ ਵਲੋਂ ਲਗਾਮ ਕੱਸਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਬਾਰੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐਲਾਨ ਕਰਦਿਆਂ ਕਿਹਾ ਹੈ ਕਿ ਵਿਦਿਆਰਥੀ ਹੁਣ ਆਪਣੀ ਮਰਜ਼ੀ ਨਾਲ ਕਿਤਾਬਾਂ ਅਤੇ ਵਰਦੀਆਂ ਖਰੀਦ ਸਕਦੇ ਹਨ ਅਤੇ ਉਨ੍ਹਾਂ ਨੂੰ ਇਹ ਇੱਕੋ ਥਾਂ ਤੋਂ ਲੈਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਲੋਂ ਕੀਤੀ ਜਾਂਦੀ ਮਨਮਰਜ਼ੀ ਖਿਲਾਫ ਮਾਪਿਆਂ ਦੀ ਸ਼ਿਕਾਇਤ 'ਤੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਿਜੀ ਸਕੂਲਾਂ ਨੂੰ 7 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ ਕਿ ਉਹ ਇਸ ਬਾਰੇ ਵੈੱਬਸਾਈਟਾਂ 'ਤੇ ਜਾਣਕਾਰੀ ਮੁਹੱਈਆ ਕਰਾਉਣ। ਉਨ੍ਹਾਂ ਕਿਹਾ ਕਿ ਸਕੂਲਾਂ 'ਚ 3 ਸਾਲਾਂ ਤੱਕ ਵਰਦੀ ਨਹੀਂ ਬਦਲੀ ਜਾਵੇਗੀ।