ਸਰਕਾਰੀ ਸਕੂਲਾਂ ਦੇ ਕਰੀਬ 100 ਫ਼ੀਸਦ ਵਿਦਿਆਰਥੀ ਕੋਰੋਨਾ ਦੇ ਚੁੰਗਲ ਤੋਂ ਬਚੇ : ਸਿੰਗਲਾ

Sunday, Jul 26, 2020 - 03:32 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਮਹਿਕਮੇ ਨੇ ਕੋਵਿਡ-19 ਦੀ ਮਹਾਮਾਰੀ ਬਾਰੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜਾਗਰੂਕ ਕਰਨ ਵਾਸਤੇ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ, ਜਿਸ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਕਰੀਬ 100 ਫ਼ੀਸਦੀ ਵਿਦਿਆਰਥੀ ਇਸ ਮਹਾਮਾਰੀ ਦੇ ਚੁੰਗਲ ਤੋਂ ਅਜੇ ਤੱਕ ਬਚੇ ਹੋਏ ਹਨ। ਵਿਜੇ ਇੰਦਰ ਸਿੰਗਲਾ ਦੀ ਅਗਵਾਈ 'ਚ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਹੇਠਲੇ ਪੱਧਰ 'ਤੇ ਪ੍ਰਭਾਵਸ਼ਾਲੀ ਅਤੇ ਅਸਰਦਾਇਕ ਢੰਗ ਨਾਲ ਲਾਗੂ ਕੀਤੀ ਇਸ ਵਿਆਪਕ ਜਾਗਰੂਕਤਾ ਮੁਹਿੰਮ ਦੇ ਨਤੀਜੇ ਵਜੋਂ ਹੀ ਇਸ ਦੇ ਠੋਸ ਨਤੀਜੇ ਪ੍ਰਾਪਤ ਹੋਏ ਹਨ ਅਤੇ ਇਸ ਬਿਮਾਰੀ ਕਾਰਨ ਸਭ ਤੋਂ ਪ੍ਰਭਾਵਿਤ ਹੋਣ ਵਾਲਾ ਸਕੂਲੀ ਬੱਚਿਆਂ ਦਾ ਇਹ ਵਰਗ ਬਚਿਆ ਰਿਹਾ ਹੈ। 'ਮਿਸ਼ਨ ਫਤਿਹ' ਹੇਠ ਕਰੋਨਾ ਚਾਰੀਆਂ ਨੇ ਪਿਛਲੇ ਦੋ ਹਫਤਿਆਂ 'ਚ ਦੋ ਵਾਰ ਘਰ-ਘਰ ਜਾ ਕੇ ਆਮ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਸਿੱਖਿਆ ਮਹਿਕਮੇ ਵੱਲੋਂ ਸ਼ੁਰੂ ਕੀਤੀ ਇਸ ਵਿਸ਼ੇਸ਼ ਮੁਹਿੰਮ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬੇ ਭਰ ਦੇ ਕਰੀਬ 19 ਹਜ਼ਾਰ ਸਕੂਲਾਂ ਦੇ ਅਧਿਆਪਕਾਂ ਅਤੇ ਸਿੱਖਿਆ ਮਹਿਕਮੇ ਦੇ ਅਧਿਕਾਰੀਆਂ/ਕਰਮਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੇ ਆਮ ਲੋਕਾਂ ਨੂੰ ਹੱਥ ਧੋਣ ਦੇ ਤਰੀਕਿਆਂ ਬਾਰੇ ਦੱਸਣ ਦੇ ਨਾਲ-ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ 'ਚ ਸਰੀਰਕ ਦੂਰੀ ਬਣਾ ਕੇ ਰੱਖਣ ਬਾਰੇ ਜਾਗਰੂਕ ਕੀਤਾ।

ਇਨ੍ਹਾਂ ਸਾਵਧਾਨੀਆਂ ਦੇ ਇਸਤੇਮਾਲ ਨਾਲ ਕੋਵਿਡ-19 ਦਾ ਫੈਲਾਅ ਨੂੰ ਰੋਕਣ ਬਾਰੇ ਵੀ ਆਮ ਲੋਕਾਂ ਨੂੰ ਵਿਸਥਾਰ 'ਚ ਸਮਝਾਇਆ ਗਿਆ। ਇਸ ਦੌਰਾਨ ਪੈਂਫਲਿਟ ਵੰਡੇ ਗਏ ਅਤੇ ਆਮ ਲੋਕਾਂ ਨੂੰ ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਮਰੀਜ਼ ਨਾਲ ਚੌਕਸੀ ਵਰਤਦਿਆਂ ਸਨੇਹ ਭਰਪੂਰ ਵਰਤਾਓ ਕਰਨ ਲਈ ਪ੍ਰੇਰਿਤ ਕੀਤਾ। ਆਮ ਲੋਕਾਂ ਨੂੰ ਘਰਾਂ ਤੋਂ ਜ਼ਰੂਰੀ ਸਮੇਂ ਹੀ ਬਾਹਰ ਨਿਕਲਣ ਦੀ ਅਪੀਲ ਕਰਦਿਆਂ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ ਨਿਰਧਾਰਤ ਗਿਣਤੀ ਦੇ ਲੋਕਾਂ ਦੀ ਇਕੱਤਰਤਾ ਬਾਰੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਤੋਂ ਇਲਾਵਾ ਸਿੱਖਿਆ ਮਹਿਕਮੇ ਵੱਲੋਂ ਕੋਵਿਡ-19 ਦੇ ਫੈਲਾਅ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਵੀਡੀਓਜ਼ ਅਤੇ ਪੋਸਟਰਾਂ ਰਾਹੀਂ ਵੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਸੰਦੇਸ਼ਾਂ ਨੂੰ ਪਹੁੰਚਾਇਆ ਗਿਆ। ਇੱਥੋਂ ਤੱਕ ਕਿ ਇਨ੍ਹਾਂ ਪੋਸਟਰਾਂ ਨੂੰ ਵਿਦਿਆਰਥੀਆਂ ਨੇ ਆਪਣੇ ਘਰਾਂ ਅਤੇ ਜਨਤਕ ਥਾਵਾਂ 'ਤੇ ਲਾਇਆ। ਅਧਿਆਪਕਾਂ ਅਤੇ ਅਧਿਕਾਰੀਆਂ ਨੇ ਇਸ ਬਿਮਾਰੀ ਬਾਰੇ ਸੰਵੇਦਨਸ਼ੀਲਤਾ ਪੈਦਾ ਕਰਨ ਲਈ 'ਪ੍ਰਣ' ਮੁਹਿੰਮ ਵੀ ਆਰੰਭੀ, ਜਿਸ ਦੇ ਹੇਠ ਬਿਮਾਰੀ ਤੋਂ ਬਚਣ ਲਈ ਲੋਕਾਂ ਨੂੰ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ 'ਪ੍ਰਣ' ਕਰਾਇਆ।
ਬੁਲਾਰੇ ਅਨੁਸਾਰ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪੋਸਟਰ ਅਤੇ ਸਕੈੱਚ ਬਣਾ ਕੇ ਵੀ ਕੋਰੋਨਾ ਦੀ ਮਹਾਮਾਰੀ ਦੀ ਗੰਭੀਰਤਾ ਬਾਰੇ ਜਾਗਰੂਕ ਕੀਤਾ ਗਿਆ ਹੈ। ਇਸ ਮੁਹਿੰਮ ਦੇ ਹੇਠ ਕਾਰਾਂ ਅਤੇ ਹੋਰ ਗੱਡੀਆਂ 'ਚ 'ਫੱਟੀਆਂ' ਟੰਗਣ ਲਈ ਬਣਾ ਕੇ ਵੰਡੀਆਂ ਗਈਆਂ। ਕੋਰੋਨਾ ਬਾਰੇ ਜਾਗਰੂਕਤਾ 'ਚ ਹੋਰ ਤੇਜ਼ੀ ਅਤੇ ਸਿੱਖਿਆ 'ਚ ਸੁਧਾਰ ਕਰਨ ਲਈ ਹੁਣ ਇਕ ਗਰੁੱਪ ਦਾ ਵੀ ਗਠਨ ਕਰ ਦਿੱਤਾ ਗਿਆ ਹੈ ਤਾਂ ਜੋ ਇਸ ਦੇ ਮੁਹਿੰਮ ਦੇ ਹੋਰ ਪ੍ਰਭਾਵੀ ਨਤੀਜੇ ਕੱਢੇ ਜਾ ਸਕਣ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਲੋਕਾਂ ਨੂੰ ਆਪੋ-ਆਪਣੇ ਮੋਬਾਇਲਾਂ 'ਚ ਕੋਵਾ ਐਪ ਡਾਊਨਲੋਡ ਕਰਨ ਲਈ ਪ੍ਰੇਰਿਤ ਕੀਤਾ ਅਤੇ ਇਸ ਐਪ ਜ਼ਰੀਏ ਮਿਲਣ ਵਾਲੀਆਂ ਸੇਵਾਵਾਂ ਬਾਰੇ ਵੀ ਜਾਣੂੰ ਕਰਵਾਇਆ ਗਿਆ।


Babita

Content Editor

Related News