ਮੋਦੀ ਸਰਕਾਰ ਨੇ ਕਿਸਾਨੀ ਅੰਦੋਲਨ ਤੋਂ ਡਰਦਿਆਂ ''ਜਾਹ ਜਵਾਨ, ਮਾਰ ਕਿਸਾਨ'' ਦਾ ਨਾਅਰਾ ਅਪਣਾਇਆ : ਸਿੰਗਲਾ

11/28/2020 5:25:48 PM

ਚੰਡੀਗੜ੍ਹ : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੇਸ਼ ਦੇ ਅੰਨਦਾਤਾ ਕਿਸਾਨ ਨਾਲ ਕੀਤੇ ਮਾੜੇ ਵਿਹਾਰ ਨੂੰ ਵੇਖਦਿਆਂ ਲੱਗਦਾ ਹੈ ਕਿ ਮੋਦੀ ਸਰਕਾਰ ਨੇ ‘ਜੈ ਜਵਾਨ, ਜੈ ਕਿਸਾਨ’ ਨਾਅਰੇ ਦੀ ਪਰਿਭਾਸ਼ਾ ਬਦਲ ਕੇ ‘ਜਾਹ ਜਵਾਨ, ਮਾਰ ਕਿਸਾਨ’ ਕਰ ਦਿੱਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਹਰਿਆਣਾ-ਦਿੱਲੀ ਸਰਹੱਦ ’ਤੇ ਕਿਸਾਨਾਂ ਦੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਖ਼ਿਲਾਫ਼ ਵਿੱਢੇ ਸੰਘਰਸ਼ ’ਚ ਮੋਢਾ ਸਾਂਝਾ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ : ਬੀਬੀ ਜਗੀਰ ਕੌਰ ਦੇ SGPC ਪ੍ਰਧਾਨ ਬਣਨ 'ਤੇ ਸਿਮਰਜੀਤ ਬੈਂਸ ਦੀ ਪ੍ਰਤੀਕਿਰਿਆ, ਜਾਣੋ ਕੀ ਬੋਲੇ

ਇਸ ਮੌਕੇ ਮੰਤਰੀ ਸਿੰਗਲਾ ਨੇ ਕਿਸਾਨਾਂ ਦਾ ਹਾਲ-ਚਾਲ ਜਾਣਨ ਤੋਂ ਇਲਾਵਾ ਲੰਗਰ ’ਚ ਹਿੱਸਾ ਪਾਇਆ ਤੇ ਸੰਘਰਸ਼ਸ਼ੀਲ ਕਿਸਾਨਾਂ ਨੂੰ ਲੰਗਰ ਵਰਤਾਇਆ। ਉਨ੍ਹਾਂ ਅੰਦੋਲਨਕਾਰੀ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਸਿਰਫ਼ ਉਹ ਹੀ ਨਹੀਂ, ਸਗੋਂ ਪੂਰਾ ਪੰਜਾਬ ਉਨ੍ਹਾਂ ਨਾਲ ਹੈ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਸਮਾਜ ਦੇ ਹਰ ਵਰਗ ਵੱਲੋਂ ਪੂਰੀ ਵਾਹ ਲਾਈ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਦੇ ਅੰਨ ਭੰਡਾਰ ’ਚ ਸਭ ਤੋਂ ਵੱਧ ਹਿੱਸਾ ਪਾਉਣ ਵਾਲਾ ਪੰਜਾਬ ਦਾ ਕਿਸਾਨ ਅੱਜ ਮੋਦੀ ਸਰਕਾਰ ਵੱਲੋਂ ਆਪਣੇ ਕਾਰਪੋਰੇਟ ਮਿੱਤਰਾਂ ਨੂੰ ਲਾਹਾ ਦੇਣ ਲਈ ਲਿਆਂਦੇ ਗਏ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਕਈ ਸੌ ਕਿਲੋਮੀਟਰ ਚੱਲ ਕੇ ਇੱਥੇ ਰੋਸ ਪ੍ਰਦਰਸ਼ਨ ਕਰਨ ਪਹੁੰਚਿਆ ਹੈ।

ਇਹ ਵੀ ਪੜ੍ਹੋ : ਧਰਮਸੋਤ ਨੇ ਕਿਸਾਨਾਂ ਦੇ ਹੱਕ 'ਚ ਬੁਲੰਦ ਕੀਤੀ ਆਵਾਜ਼, ਮੋਦੀ ਸਰਕਾਰ ਖ਼ਿਲਾਫ਼ ਕੱਸੇ ਤੰਜ

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ’ਚ ਧਰਨੇ ਦੇ ਰਹੇ ਕਿਸਾਨਾਂ ਦੀ ਮੋਦੀ ਸਰਕਾਰ ਨੇ ਸਾਰ ਤਾਂ ਕੀ ਲੈਣੀ ਸੀ, ਸਗੋਂ ਹੁਣ ਦਿੱਲੀ ਆਉਣ ਮੌਕੇ ਸਾਰੇ ਨਿਯਮ-ਕਾਨੂੰਨ ਛਿੱਕੇ ਟੰਗ ਕੇ ਸਿਰਫ਼ ਭਾਜਪਾ ਨਾਲ ਵਫ਼ਾਦਾਰੀ ਵਿਖਾਉਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕੌਮੀ ਸ਼ਾਹ ਰਾਹ ਹੀ ਸੀਲ ਕਰ ਦਿੱਤੇ। ਉਨ੍ਹਾਂ ਕਿਹਾ ਕਿ ਗੱਲ ਸਿਰਫ਼ ਪੰਜਾਬ ਨਾਲ ਲੱਗਦੀ ਸਰਹੱਦ ਸੀਲ ਕਰਨ ’ਤੇ ਹੀ ਨਹੀਂ ਰੁਕੀ, ਸਗੋਂ ਦੇਸ਼ ਦੇ ਅੰਨਦਾਤੇ ’ਤੇ ਅੱਤ ਦੀ ਸਰਦੀ ’ਚ ਪਾਣੀ ਵਾਲੀਆਂ ਤੋਪਾਂ ਤੇ ਹੰਝੂ ਗੈਸ ਦੇ ਗੋਲਿਆਂ ਨਾਲ ਹਮਲਾ ਕਰਨ ਦੇ ਨਾਲ-ਨਾਲ ਲਾਠੀਚਾਰਜ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਰਥਿਕਤਾ ਦੇ ਸਭ ਤੋਂ ਵੱਡੇ ਧੁਰੇ ਨੂੰ ਸੰਭਾਲਣ ਵਾਲੇ ਕਿਸਾਨਾਂ ਨਾਲ ਅੱਤਵਾਦੀਆਂ ਵਰਗਾ ਸਲੂਕ ਕਰਨ ਵਾਲੀਆਂ ਭਾਜਪਾ ਸਰਕਾਰਾਂ ਨੂੰ ਆਉਣ ਵਾਲੇ ਸਮੇਂ ’ਚ ਇਸ ਦਾ ਖ਼ਮਿਆਜ਼ਾ ਜ਼ਰੂਰ ਭੁਗਤਣਾ ਪਵੇਗਾ।

ਇਹ ਵੀ ਪੜ੍ਹੋ : PGI ਨੂੰ ਲਗਾਤਾਰ ਚੌਥੇ ਸਾਲ ਅੰਗਦਾਨ ’ਚ 'ਬੈਸਟ ਹਸਪਤਾਲ' ਦਾ ਐਵਾਰਡ

ਮੰਤਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੀ ਸਾਰੀ ਕੈਬਨਿਟ ਤੇ ਪਾਰਟੀ ਖੇਤੀਬਾੜੀ ਖੇਤਰ ’ਤੇ ਛਾਏ ਇਨ੍ਹਾਂ ਕਾਲੇ ਬੱਦਲਾਂ ਖ਼ਿਲਾਫ਼ ਡੱਟ ਕੇ ਖੜ੍ਹੇ ਹਨ ਅਤੇ ਕਿਸੇ ਵੀ ਕੀਮਤ ’ਤੇ ਇਹ ਕਾਲੇ ਕਾਨੂੰਨ ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬੜੀ ਹਾਸੋਹੀਣੀ ਗੱਲ ਹੈ ਕਿ ਭਾਜਪਾ ਦੇ ਆਗੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਨੂੰ ਭੜਕਾ ਕੇ ਅੰਦੋਲਨ ਕਰਵਾਉਣ ਲਈ ਜ਼ਿੰਮੇਵਾਰ ਦੱਸ ਰਹੇ ਹਨ ਅਤੇ ਸੂਬੇ ’ਚ ਵਿਰੋਧੀ ਪਾਰਟੀਆਂ ਦੇ ਆਗੂ ਉਨ੍ਹਾਂ ਨੂੰ ਕਿਸਾਨਾਂ ਖ਼ਿਲਾਫ਼ ਖੜ੍ਹਾ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਪਾਰਟੀਆਂ ਦੇ ਆਗੂ ਆਪਣੇ ਨਿੱਜੀ ਮੁਫ਼ਾਦਾਂ ਲਈ ਸਿਰਫ਼ ਬਿਆਨਬਾਜ਼ੀ ਕਰ ਰਹੇ ਹਨ, ਜਦੋਂ ਕਿ ਕਾਂਗਰਸ ਪਾਰਟੀ ਦਾ ਹਰ ਆਗੂ ਕਿਸਾਨਾਂ ਦੇ ਹੱਕਾਂ ਲਈ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਲੜਾਈ ਲੜ ਰਿਹਾ ਹੈ।

 


Babita

Content Editor

Related News