ਕੈਬਨਿਟ ਮੰਤਰੀ ''ਸਿੰਗਲਾ'' ਵੱਲੋਂ ਕਿਸਾਨਾਂ ਦੇ ਹੱਕ ''ਚ ਭੁੱਖ-ਹੜਤਾਲ ''ਤੇ ਬੈਠਣ ਦਾ ਐਲਾਨ

12/22/2020 3:42:59 PM

ਚੰਡੀਗੜ੍ਹ : ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ 23 ਦਸੰਬਰ ਨੂੰ 'ਰਾਸ਼ਟਰੀ ਕਿਸਾਨ ਦਿਵਸ' ਮੌਕੇ 'ਤੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਭੁੱਖ-ਹੜਤਾਲ 'ਤੇ ਬੈਠਣਗੇ।

ਇਹ ਵੀ ਪੜ੍ਹੋ : ਦਿੱਲੀ ਮੋਰਚੇ ਦਰਮਿਆਨ 'ਸ਼ਹੀਦ' ਹੋਏ ਕਿਸਾਨਾਂ ਲਈ ਅਕਾਲੀ ਦਲ ਦਾ ਅਹਿਮ ਫ਼ੈਸਲਾ

ਕੈਬਨਿਟ ਮੰਤਰੀ ਸਿੰਗਲਾ ਨੇ ਟਵੀਟ ਕਰਦਿਆਂ ਕਿਹਾ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਹੱਕਾਂ ਖ਼ਾਤਰ ਉਹ 23 ਦਸੰਬਰ ਨੂੰ ਸੰਗਰੂਰ ਦਾਣਾ ਮੰਤਰੀ ਵਿਖੇ ਭੁੱਖ-ਹੜਤਾਲ 'ਤੇ ਬੈਠਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰ ਵੀਰਾਂ ਦੇ ਹੱਕ 'ਚ ਨਿੱਤਰ ਕੇ ਇਸ ਏਕਤਾ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ।

ਇਹ ਵੀ ਪੜ੍ਹੋ : ਦੇਹ ਵਪਾਰ ਦੇ ਧੰਦੇ 'ਚ ਧੱਕਣਾ ਚਾਹੁੰਦੀ ਸੀ ਦਾਦੀ, ਤਲਾਕਸ਼ੁਦਾ ਪੋਤੀ ਨੇ ਨਿਗਲਿਆ ਜ਼ਹਿਰ

ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਇਨ੍ਹਾਂ ਨਾਲ ਜੁੜੇ ਵਰਗਾਂ ਨੂੰ ਵੱਖ-ਵੱਖ ਕਰਨ ਲਈ ਕਈ ਤਰ੍ਹਾਂ ਦੀਆਂ ਚਾਲਾਂ ਦਾ ਇਸਤੇਮਾਲ ਕਰ ਰਹੀ ਹੈ ਪਰ ਕਿਸਾਨਾਂ ਦਾ ਵਿਰੋਧ ਦਿਨੋਂ-ਦਿਨ ਆਪਣੇ ਸਿਖ਼ਰ 'ਤੇ ਪਹੁੰਚ ਰਿਹਾ ਹੈ ਅਤੇ ਉਨ੍ਹਾਂ ਦੇ ਬਣਦੇ ਹੱਕ ਮਿਲਣ 'ਤੇ ਹੀ ਇਹ ਅੰਦੋਲਨ ਖ਼ਤਮ ਹੋਵੇਗਾ।

ਇਹ ਵੀ ਪੜ੍ਹੋ : ਭਾਰਤੀ ਚੋਣ ਕਮਿਸ਼ਨ ਵਲੋਂ ਉਮੀਦਵਾਰਾਂ ਦੇ ਚੋਣਾਂ ਦੌਰਾਨ ਖਰਚ ਕਰਨ ਦੀ ਲਿਮਟ ’ਚ ਵਾਧਾ

ਕੈਬਨਿਟ ਮੰਤਰੀ ਸਿੰਗਲਾ ਲਗਾਤਾਰ ਸੂਬੇ ਦੇ ਆੜ੍ਹਤੀਆਂ ਨਾਲ ਮੀਟਿੰਗਾਂ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਭਰੋਸਾ ਦੁਆ ਰਹੇ ਹਨ ਕਿ ਇਸ ਔਖੀ ਘੜੀ 'ਚ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਦ੍ਰਿੜਤਾ ਨਾਲ ਕਿਸਾਨਾਂ ਦੇ ਹੱਕ 'ਚ ਖੜ੍ਹੀ ਹੈ।
 

ਨੋਟ : ਕਿਸਾਨਾਂ ਦੇ ਹੱਕ 'ਚ ਡਟੇ ਕੈਬਨਿਟ ਮੰਤਰੀ ਸਿੰਗਲਾ ਵੱਲੋਂ ਭੁੱਖ-ਹੜਤਾਲ ਦੇ ਐਲਾਨ ਬਾਰੇ ਦਿਓ ਰਾਏ


Babita

Content Editor

Related News