ਪੰਜਾਬ ਦੇ ਸਰਕਾਰੀ ਸਕੂਲਾਂ ''ਚ ''ਕੌਸ਼ਲ ਯੋਗਤਾ ਲੈਬਾਰਟਰੀਆਂ'' ਲਈ 23.65 ਕਰੋੜ ਦੀ ਗ੍ਰਾਂਟ ਜਾਰੀ

03/02/2021 3:22:32 PM

ਚੰਡੀਗੜ੍ਹ : ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਸੁਹਿਰਦ ਯਤਨਾਂ ਸਦਕਾ 379 ਸਰਕਾਰੀ ਸਕੂਲਾਂ 'ਚ 23 ਕਰੋੜ, 65 ਲੱਖ 50 ਹਜ਼ਾਰ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਜੀ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ 'ਚ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ ਤਹਿਤ 9 ਟਰੇਡਾਂ ਦੀ ਕਿੱਤਾ ਮੁਖੀ ਸਿੱਖਿਆ ਦਿਤੀ ਜਾ ਰਹੀ ਹੈ।

ਇਨ੍ਹਾਂ ਟਰੇਡਾਂ 'ਚ ਸਕਿਓਰਿਟੀ, ਰਿਟੇਲ, ਅਪੈਰਲ, ਕੰਸਟਰਕਸ਼ਨ, ਆਈ. ਟੀ., ਬਿਊਟੀ ਐਂਡ ਵੈੱਲਨੈੱਸ, ਫਿਜ਼ਿੀਕਲ ਐਜੂਕੇਸ਼ਨ, ਹੈਲਥ ਕੇਅਰ, ਟਰੈਵਲ ਐਂਡ ਟੂਰੀਜ਼ਮ ਸ਼ਾਮਲ ਹਨ। 379 ਸਕੂਲਾਂ 'ਚ ਇਹ ਲੈਬ ਸਥਾਪਿਤ ਕੀਤੇ ਜਾਣ ਨਾਲ ਸਾਰੇ ਐੱਨ. ਐੱਸ. ਕਿਊ. ਐੱਫ. ਵਿਸ਼ਾ ਚਲਾ ਰਹੇ ਸਕੂਲਾਂ 'ਚ ਲੈਬ ਸਥਾਪਿਤ ਕਰਨ ਨਾਲ ਸਮੂਹ ਵਿਦਿਆਰਥੀਆਂ ਨੂੰ ਹੁਣ ਇਨ੍ਹਾਂ ਕਿੱਤਾ ਮੁਖੀ ਵਿਸ਼ਿਆਂ ਦਾ ਪ੍ਰੈਕਟੀਕਲ ਕਰਨ 'ਚ ਸੌਖ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਟਰੇਡ ਵਾਈਜ਼ ਲੈਬ ਸਥਾਪਿਤ ਕਰਨ ਲਈ ਯੂਨਿਟ ਕੀਮਤ ਵੀ ਨਿਰਧਾਰਿਤ ਕੀਤੀ ਗਈ ਹੈ, ਜਿਸ 'ਚ ਫਿਜ਼ੀਕਲ ਐਜੂਕੇਸ਼ਨ, ਰਿਟੇਲ ਅਤੇ ਟਰੈਵਲ ਐਂਡ ਟੂਰੀਜ਼ਮ ਲਈ 2-2 ਲੱਖ ਰੁਪਏ, ਸਕਿਓਰਿਟੀ ਲਈ 2.25 ਲੱਖ ਰੁਪਏ, ਅਪੈਰਲ ਅਤੇ ਕੰਸਟਰਕਸ਼ਨ ਲਈ 2.50-2.50 ਲੱਖ ਰੁਪਏ, ਬਿਊਟੀ ਐਂਡ ਵੈੱਲਨੈੱਸ ਅਤੇ ਆਈ.ਟੀ./ਆਈ. ਟੀ. ਈ. ਐੱਸ. ਲਈ 3-3 ਲੱਖ ਰੁਪਏ ਅਤੇ ਹੈਲਥ ਕੇਅਰ ਲਈ 5 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਜ਼ਿਲ੍ਹਾ ਵਾਰ ਭੇਜੀ ਗਈ ਗ੍ਰਾਂਟ 'ਚ ਜ਼ਿਲ੍ਹਾ ਅੰਮ੍ਰਿਤਸਰ ਨੂੰ 197.25 ਲੱਖ ਰੁਪਏ, ਬਰਨਾਲਾ ਨੂੰ 62.25 ਲੱਖ, ਬਠਿੰਡਾ ਨੂੰ 161.75 ਲੱਖ ਰੁਪਏ, ਫਰੀਦਕੋਟ ਨੂੰ 57.75 ਲੱਖ ਰੁਪਏ, ਫਤਿਹਗੜ੍ਹ ਸਾਹਿਬ ਨੂੰ 27.75 ਲੱਖ ਰੁਪਏ, ਫਾਜ਼ਿਲਕਾ ਨੂੰ 94.5 ਲੱਖ ਰੁਪਏ, ਫਿਰੋਜ਼ਪੁਰ ਨੂੰ 101.25 ਲੱਖ ਰੁਪਏ, ਗੁਰਦਾਸਪੁਰ ਨੂੰ 230 ਲੱਖ ਰੁਪਏ, ਹੁਸ਼ਿਆਰਪੁਰ ਨੂੰ 90 ਲੱਖ ਰੁਪਏ, ਜਲੰਧਰ ਨੂੰ 159.5 ਲੱਖ ਰੁਪਏ, ਕਪੂਰਥਲਾ ਨੂੰ 47.75 ਲੱਖ ਰੁਪਏ, ਲੁਧਿਆਣਾ ਨੂੰ 146.75 ਲੱਖ ਰੁਪਏ, ਮਾਨਸਾ ਨੂੰ 83.75 ਲੱਖ ਰੁਪਏ, ਮੋਗਾ ਨੂੰ 94 ਲੱਖ ਰੁਪਏ, ਐੱਸ. ਏ.ਐੱਸ. ਨਗਰ ਨੂੰ 37 ਲੱਖ ਰੁਪਏ, ਸ੍ਰੀ ਮੁਕਤਸਰ ਸਾਹਿਬ ਨੂੰ 177 ਲੱਖ ਰੁਪਏ, ਸਭਸ ਨਗਰ ਨੂੰ 71.25 ਲੱਖ ਰੁਪਏ, ਪਠਾਨਕੋਟ ਨੂੰ 58.25 ਲੱਖ ਰੁਪਏ, ਪਟਿਆਲਾ ਨੂੰ 213 ਲੱਖ ਰੁਪਏ, ਰੂਪਨਗਰ ਨੂੰ 72.25 ਲੱਖ ਰੁਪਏ, ਸੰਗਰੂਰ ਨੂੰ 93.5 ਲੱਖ ਰੁਪਏ ਅਤੇ ਤਰਨਤਾਰਨ ਨੂੰ 89 ਲੱਖ ਰੁਪਏ ਜਾਰੀ ਕੀਤੇ ਗਏ ਹਨ।

ਇਨ੍ਹਾਂ ਲੈਬਾਂ ਨੂੰ ਸਥਾਪਿਤ ਕਰਨ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਜਾਰੀ ਕੀਤੇ ਗਏ ਫੰਡਾਂ ਦੀ ਵਰਤੋਂ 6 ਮੈਂਬਰੀ ਕਮੇਟੀ ਬਣਾ ਕੇ ਇੱਕ ਮਹੀਨੇ ਦੇ ਅੰਦਰ-ਅੰਦਰ ਕੀਤੀ ਜਾਵੇ। ਕਮੇਟੀ 'ਚ ਸਕੂਲ ਮੁਖੀ, ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਸਕੂਲ ਮੈਨੇਜਮੈਂਟ ਕਮੇਟੀ ਦੇ 2 ਮੈਂਬਰ ਜਿਨ੍ਹਾਂ 'ਚੋਂ ਇੱਕ ਬੀਬੀ ਮੈਂਬਰ ਹੋਵੇ, ਸਬੰਧਿਤ ਵੋਕੇਸ਼ਨਲ ਟੇਨਰ ਅਤੇ ਇੱਕ ਹੋਰ ਸੀਨੀਅਰ ਅਧਿਆਪਕ ਨੂੰ ਲਿਆ ਜਾਵੇ। 
 


Babita

Content Editor

Related News