ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਪਟਿਆਲਾ 'ਚ ਲਹਿਰਾਇਆ ਤਿਰੰਗਾ

01/26/2020 12:06:40 PM

ਪਟਿਆਲਾ (ਬਲਜਿੰਦਰ): ਦੇਸ਼ ਭਰ 'ਚ ਅੱਜ ਗਣਤੰਤਰ ਦਿਵਸ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ।  ਜਾਣਕਾਰੀ ਮੁਤਾਬਕ 71ਵੇਂ ਗਣਤੰਤਰ ਦਿਵਸ ਨੂੰ ਲੈ ਕੇ ਅੱਜ ਦੇਸ਼ ਭਰ 'ਚ ਕਈ ਥਾਈਂ ਪ੍ਰੋਗਰਾਮ ਆਯੋਜਿਤ ਕੀਤੇ ਗਏ ਹਨ ਤੇ ਕੌਮੀ ਝੰਡਾ ਲਹਿਰਾਇਆ ਜਾ ਰਿਹਾ ਹੈ।

ਉਥੇ ਹੀ ਅੱਜ ਪੰਜਾਬ 'ਚ ਵੱਖ-ਵੱਖ ਜਿਲਿਆਂ 'ਚ ਤਿਰੰਗਾ ਲਹਿਰਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਮੌਕੇ ਰਾਜਾ ਭਾਲਿੰਦਰ ਸਿੰਘ ਖੇਡ ਕੰਪਲੈਕਸ, ਪੋਲੋ ਗਰਾਉਂਡ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤੇ। ਵਿਜੈਇੰਦਰ ਸਿੰਗਲਾ ਨੇ ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੇ ਵਿਅਕਤੀਆਂ ਨੂੰ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨ ਨੇ ਸੁਰੱਖਿਆ ਕਰਮਚਾਰੀਆਂ ਤੋਂ ਸਲਾਮੀ ਲਈ।

Shyna

This news is Content Editor Shyna