ਵਿਜੈ ਇੰਦਰ ਸਿੰਗਲਾ ਵੱਲੋਂ 'ਕੋਵਿਡ ਵਾਰ ਰੂਮ' ਚਾਲੂ, ਇਸ ਹੈਲਪਲਾਈਨ ਨੰਬਰ 'ਤੇ ਕੋਰੋਨਾ ਪੀੜਤਾਂ ਨੂੰ ਮਿਲੇਗੀ ਮਦਦ
Wednesday, May 19, 2021 - 11:56 AM (IST)
ਸੰਗਰੂਰ (ਦਲਜੀਤ ਸਿੰਘ ਬੇਦੀ) - ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਵਲੋਂ ‘ਜ਼ਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ ਕੋਵਿਡ ਵਾਰ ਰੂਮ ਚਾਲੂ ਕਰ ਦਿੱਤਾ ਗਿਆ ਹੈ। ਕੋਵਿਡ -19 ਦੌਰਾਨ ਲੋਕਾਂ ਦੀ 24 ਘੰਟੇ ਸਹਾਇਤਾ ਲਈ ਇੱਕ ਹੈਲਪਲਾਈਨ ਨੰਬਰ ਵੀ ਸ਼ੁਰੂ ਕੀਤੀ ਗਈ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਕੋਵਿਡ ਵਾਰ ਰੂਮ ਵਿੱਚ ਲੋਕ ਮੈਡੀਕਲ ਸਹਾਇਤਾ ਲਈ 88981-00004 (ਹੈਲਪਲਾਈਨ ਨੰਬਰ) ‘ਤੇ ਕਾਲ ਕਰ ਸਕਦੇ ਹਨ ਅਤੇ ਲੋੜੀਂਦੀ ਸਹਾਇਤਾ ਦੋ ਘੰਟੇ ਵਿੱਚ ਵਲੰਟੀਅਰਾਂ ਵੱਲੋਂ ਮੁਹੱਈਆ ਕਰਵਾਈ ਜਾਵੇਗੀ।
ਪੜ੍ਹੋ ਇਹ ਵੀ ਖਬਰ - ਪਹਿਲਾਂ ਕੀਤਾ ‘ਪਿਆਰ’ ਫਿਰ ਵਿਆਹ ਤੋਂ ਕੀਤਾ ‘ਇਨਕਾਰ’, ਕੁੜੀ ਤੋਂ ਪਰੇਸ਼ਾਨ ਮੁੰਡੇ ਨੇ ਮਾਰੀ ਖੁਦ ਨੂੰ ‘ਗੋਲ਼ੀ
ਉਨ੍ਹਾਂ ਅੱਗੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਕੋਵਿਡ ਵਾਰ ਰੂਮ ਦੇ ਕੰਮ ਦੀ ਰੋਜ਼ਾਨਾ ਦੇ ਅਧਾਰ 'ਤੇ ਨਿਗਰਾਨੀ ਕਰਨਗੇ। ਉਨ੍ਹਾਂ ਸੰਗਰੂਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਕੋਵਿਡ -19 ਦੀ ਗੰਭੀਰ ਲਹਿਰ ਦੇ ਬਾਵਜੂਦ ਮਿਆਰੀ ਡਾਕਟਰੀ ਸੇਵਾਵਾਂ ਨੂੰ ਯਕੀਨੀ ਬਣਾਏਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਹੈਲਪਲਾਈਨ ਨੰਬਰ ਰਾਹੀਂ ਲੋਕ ਹਸਪਤਾਲਾਂ ਵਿੱਚ ਬਿਸਤਰਿਆਂ ਦੀ ਉਪਲਬਧਤਾ, ਆਕਸੀਜਨ ਸਿਲੰਡਰ, ਕੰਸਟ੍ਰੇਟਰਜ ਅਤੇ ਲੋੜੀਂਦੀ ਡਾਕਟਰੀ ਅਤੇ ਆਮ ਸਹਾਇਤਾ ਬਾਰੇ ਜਾਣਕਾਰੀ ਲੈ ਸਕਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇੱਥੇ ਡਾਕਟਰਾਂ ਵੱਲੋਂ ਲਿਖੀਆਂ ਦਵਾਈਆਂ, ਜੇਕਰ ਮਰੀਜ਼ਾਂ ਨੂੰ ਮਾਰਕਿਟ ਵਿੱਚ ਉਪਲਬਧ ਨਾ ਹੋਣ ਕਰਕੇ ਕੋਈ ਦਿੱਕਤ ਆ ਰਹੀ ਹੋਵੇ, ਤਾਂ ਉਹ ਵੀ ਮੁਹੱਈਆ ਕਰਵਾਈਆਂ ਜਾਣਗੀਆਂ।
ਪੜ੍ਹੋ ਇਹ ਵੀ ਖਬਰ - ਕੱਪੜੇ ਸੁੱਕਣੇ ਪਾਉਣ ਨੂੰ ਲੈ ਕੇ ਦੋ ਜਨਾਨੀਆਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, 1 ਦੀ ਮੌਤ (ਤਸਵੀਰਾਂ)
ਵਿਜੈ ਇੰਦਰ ਸਿੰਗਲਾ ਨੇ ਅੱਗੇ ਕਿਹਾ ਕਿ ਹੈਲਪਲਾਈਨ, ਕੋਵਿਡ ਨਾਲ ਸਬੰਧਤ ਹੋਰ ਜਾਣਕਾਰੀਆਂ ਲਈ ਇੱਕ ਮਾਧਿਅਮ ਵਜੋਂ ਕੰਮ ਕਰੇਗੀ। ਹੈਲਪਲਾਈਨ ਨੰਬਰ ‘ਤੇ ਵਟਸਐਪ ਚੈਟਬੋਟ ਫੀਚਰ ਵੀ ਉਪਲਬਧ ਹੈ, ਜੋ ਮੈਸੇਜ ਜਾਂ ਚੈਟ ਜ਼ਰੀਏ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਵੇਗਾ ਅਤੇ ਸਹਾਇਤਾ ਮੁਹੱਈਆ ਕਰਵਾਏਗਾ। ਸਿੰਗਲਾ ਵੱਲੋਂ ਪਹਿਲਾਂ ਲਾਂਚ ਕੀਤਾ ਗਿਆ ਕੋਵਿਡ ਵਾਰ-ਰੂਮ ਵੀ ਤਿਆਰ ਬਰ ਤਿਆਰ ਹੈ ਅਤੇ ਹਸਪਤਾਲਾਂ ਵਿੱਚ ਉਪਲੱਬਧ ਬੈੱਡਾਂ ਦੇ ਭਰ ਜਾਣ ਤੋਂ ਬਾਅਦ 100 ਬਿਸਤਰਿਆਂ ਵਾਲੇ ਇਸ ਵਾਰ ਰੂਮ ਵਿੱਚ ਮਰੀਜ਼ਾਂ ਦਾ ਦਾਖਲਾ ਸ਼ੁਰੂ ਕਰ ਦਿੱਤਾ ਜਾਵੇਗਾ।
ਪੜ੍ਹੋ ਇਹ ਵੀ ਖਬਰ - ਹੈਵਾਨੀਅਤ ਦੀ ਹੱਦ ਪਾਰ : 15 ਸਾਲਾ ਕੁੜੀ ਦਾ ਸਮੂਹਿਕ ਜਬਰ-ਜ਼ਿਨਾਹ ਤੋਂ ਬਾਅਦ ਕਤਲ, ਬਿਨਾ ਸਿਰ ਤੋਂ ਮਿਲੀ ਲਾਸ਼
ਇਸ ਤੋਂ ਇਲਾਵਾ ਕੋਵਿਡ ਵਾਰ-ਰੂਮ ਹਸਪਤਾਲਾਂ ‘ਚ ਬਿਸਤਰੇ, ਆਕਸੀਜਨ ਸਿਲੰਡਰ, ਕੰਸਟ੍ਰੇਟਰਜ, ਪਲਾਜ਼ਮਾ ਦਾਨ, ਟੀਕੇ ਅਤੇ ਦਵਾਈਆਂ ਦੀ ਉਪਲਬਧਤਾ ਬਾਰੇ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਪੂਰੀ ਸਹਾਇਤਾ ਪ੍ਰਦਾਨ ਕਰਨ ਵਿਚ ਮਹੱਤਵਪੂਰਨ ਹੋਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਹੈਲਪਲਾਈਨ ਨੰਬਰ ਦਾ ਮੁੱਖ ਉਦੇਸ਼ ਲੋਕਾਂ ਨੂੰ ਭਰੋਸੇਯੋਗ ਜਾਣਕਾਰੀ ਅਤੇ ਉਨ੍ਹਾਂ ਨੂੰ ਸਹੀ ਸਿਹਤ ਸਹਾਇਤਾ ਪ੍ਰਦਾਨ ਕਰਨਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ, “ਅਸੀਂ ਹੈਲਪਲਾਈਨ ਨਾਲ 24 ਘੰਟੇ ਦੌਰਾਨ ਸਾਰੇ ਮਰੀਜ਼ਾਂ ਨੂੰ ਢੁਕਵੀਂ ਸਹਾਇਤਾ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਾਂਗੇ।’’
ਪੜ੍ਹੋ ਇਹ ਵੀ ਖਬਰ - ਪੰਜਾਬ ਦੇ ਇਸ ਪ੍ਰੋਫ਼ੈਸਰ ਜੋੜੇ ਨੇ ਡੇਢ ਏਕੜ 'ਚ ਬਣਾਇਆ ਪੁਰਾਤਨ ਮਿੰਨੀ ਪਿੰਡ, ਵੇਖ ਲੋਕ ਕਰ ਰਹੇ ਨੇ ਵਾਹ-ਵਾਹ (ਤਸਵੀਰਾਂ)
ਉਨ੍ਹਾਂ ਬੇਨਤੀ ਕੀਤੀ ਕਿ ਹੈਲਪਲਾਈਨ ਨੰਬਰ ‘ਤੇ ਕੀਤੀਆਂ ਗਈਆਂ ਕਾਲਾਂ ਕੋਵਿਡ ਨਾਲ ਸਬੰਧਤ ਜ਼ਰੂਰੀ ਜ਼ਰੂਰਤਾਂ ਜਾਂ ਐਮਰਜੈਂਸੀ ਸਥਿਤੀਆਂ ਹੋਣੀਆਂ ਚਾਹੀਦੀਆਂ ਹਨ, ਤਾਂ ਜੋ ਸਿਹਤ ਸਹੂਲਤਾਂ ਦੀ ਲੋੜ ਵਾਲੇ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਕੀਤੀ ਜਾ ਸਕੇ।