ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਣੀ ਪੁੱਜੇ ਚੰਡੀਗੜ੍ਹ, ਕੋਰ ਕਮੇਟੀ ਦੀ ਮੀਟਿੰਗ 'ਚ ਹੋਣਗੇ ਸ਼ਾਮਲ (ਤਸਵੀਰਾਂ)
Tuesday, Dec 13, 2022 - 02:25 PM (IST)

ਚੰਡੀਗੜ੍ਹ : ਚੰਡੀਗੜ੍ਹ 'ਚ ਅੱਜ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਪੁੱਜੇ। ਉਨ੍ਹਾਂ ਵੱਲੋਂ ਪੰਜਾਬ ਭਾਜਪਾ ਦੀ ਕੋਰ ਕਮੇਟੀ ਨਾਲ ਬੈਠਕ ਕੀਤੀ ਜਾਣੀ ਹੈ। ਭਾਜਪਾ ਆਗੂ ਤਰੁਣ ਚੁੱਘ ਨੇ ਵਿਜੇ ਰੁਪਾਣੀ ਨਾਲ ਇੱਥੇ ਮੁਲਾਕਾਤ ਕੀਤੀ।
ਤਰੁਣ ਚੁੱਘ ਵੱਲੋਂ ਪੰਜਾਬ ਇੰਚਾਰਜ ਬਣ ਕੇ ਆਉਣ 'ਤੇ ਵਿਜੇ ਰੁਪਾਣੀ ਦਾ ਸੁਆਗਤ ਕੀਤਾ ਗਿਆ। ਵਿਜੇ ਰੁਪਾਣੀ ਨਾਲ ਉਨ੍ਹਾਂ ਵੱਲੋਂ ਪੰਜਾਬ ਦੇ ਵਿਗੜਦੇ ਹਾਲਾਤ ਬਾਰੇ ਵਿਚਾਰ-ਚਰਚਾ ਕੀਤੀ ਗਈ ਅਤੇ ਆਉਣ ਵਾਲੇ ਸਮੇਂ 'ਚ ਪਾਰਟੀ ਦੀਆਂ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ