ਪੰਜਾਬ ’ਚ ਵਿਜੇ ਰੂਪਾਣੀ ਸੰਭਾਲਣਗੇ ਭਾਜਪਾ ਦੀ ਕਮਾਨ, ਰਣਨੀਤੀ 'ਤੇ ਕੰਮ ਕਰਨਾ ਕੀਤਾ ਸ਼ੁਰੂ

Saturday, Jul 06, 2024 - 10:06 AM (IST)

ਚੰਡੀਗੜ੍ਹ (ਅੰਕੁਰ) : ਪੰਜਾਬ 'ਚ ਇਸ ਵਾਰ ਭਾਜਪਾ ਨੇ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੀਆਂ ਸਨ ਪਰ ਪਾਰਟੀ ਨੂੰ ਇਕ ਵੀ ਸੀਟ ’ਤੇ ਸਫ਼ਲਤਾ ਨਹੀਂ ਮਿਲੀ। ਹਾਲਾਂਕਿ ਭਾਜਪਾ ਦੇ ਸਾਬਕਾ ਸਹਿਯੋਗੀ ਅਕਾਲੀ ਦਲ ਨੂੰ ਇਕ ਸੀਟ ’ਤੇ ਸਫ਼ਲਤਾ ਮਿਲੀ ਹੈ ਪਰ ਭਾਜਪਾ ਦਾ ਵੋਟ ਬੈਂਕ ਜ਼ਰੂਰ ਵਧਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ ਪੁਲਸ ਦੀ ਫਾਸਟ-ਟਰੈਕ ਕਾਰਵਾਈ, ਸ਼ਿਵ ਸੈਨਾ ਆਗੂ ਨੂੰ ਵੱਢਣ ਵਾਲੇ 2 ਮੁਲਜ਼ਮ ਕੀਤੇ ਕਾਬੂ

ਜਿਸ ਦੇ ਚੱਲਦਿਆਂ ਲੋਕ ਸਭਾ ਚੋਣਾਂ ਤੋਂ ਬਾਅਦ ਭਾਜਪਾ ਨੇ ਆਪਣੀ ਰਣਨੀਤੀ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਨੇ ਵੱਖ-ਵੱਖ ਸੂਬਿਆਂ ਲਈ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ।

ਇਹ ਵੀ ਪੜ੍ਹੋ : ਪੁੱਤ ਦੇ ਹੱਕ 'ਚ ਬੋਲੇ ਪਿਤਾ ਚੁੰਨੀਲਾਲ ਭਗਤ, ਕਿਹਾ-ਮੋਹਿੰਦਰ ਨੂੰ ਜਿਤਾਓ, ਇਹ ਕਰੇਗਾ ਹਲਕੇ ਦਾ ਵਿਕਾਸ

ਭਾਜਪਾ ਵੱਲੋਂ ਜਾਰੀ ਸੂਚੀ ਅਨੁਸਾਰ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਭਾਈ ਰੁਪਾਣੀ ਨੂੰ ਪੰਜਾਬ ਦਾ ਇੰਚਾਰਜ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਡਾ. ਨਰਿੰਦਰ ਸਿੰਘ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਸੰਦਰਭ 'ਚ ਭਾਜਪਾ ਵੀ ਪੰਜਾਬ 'ਚ ਆਪਣੇ ਆਪ ਨੂੰ ਮਜ਼ਬੂਤ ਕਰਨ ਲਈ ਸਰਗਰਮ ਨਜ਼ਰ ਆ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News