ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਪਹੁੰਚੇ ਜਲੰਧਰ, ਲੋਕ ਸਭਾ ਚੋਣਾਂ ਲਈ ਕੀਤਾ ਵਿਚਾਰ ਵਟਾਂਦਰਾ
Saturday, Jan 06, 2024 - 02:50 AM (IST)
ਜਲੰਧਰ (ਰਾਹੁਲ)- ਆ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੁਪਾਨੀ ਤੇ ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਣਾ ਨੇ ਆਪਣੇ ਇਕ ਰੋਜ਼ਾ ਦੌਰੇ ਦੌਰਾਨ ਜਲੰਧਰ ਲੋਕ ਸਭਾ ਦੇ ਜ਼ਿਲ੍ਹਾ ਇੰਚਾਰਜਾਂ, ਸਹਿ-ਇੰਚਾਰਜਾਂ, ਜ਼ਿਲ੍ਹਾ ਪ੍ਰਧਾਨਾਂ, ਜ਼ਿਲ੍ਹਾ ਅਹੁਦੇਦਾਰਾਂ, ਸਾਰੇ ਮੰਡਲ ਪ੍ਰਧਾਨਾਂ, ਮੋਰਚਾ ਪ੍ਰਧਾਨਾਂ ਤੇ ਸੈੱਲਾਂ ਦੇ ਪ੍ਰਧਾਨਾਂ ਅਤੇ ਵਰਕਰਾਂ ਨਾਲ ਚੋਣਾਂ ਸਬੰਧੀ ਵਿਸਥਾਰ ’ਚ ਵਿਚਾਰ-ਵਟਾਂਦਰਾ ਕੀਤਾ ਅਤੇ ਚੋਣ ਰਣਨੀਤੀ ਬਣਾਉਣ ਲਈ ਸੁਝਾਅ ਵੀ ਲਏ।
ਇਹ ਖ਼ਬਰ ਵੀ ਪੜ੍ਹੋ - ਕੇਂਦਰੀ ਜੇਲ੍ਹ ’ਚ ਇਕ ਵਾਰ ਫਿਰ ਭਿੜੇ ਹਵਾਲਾਤੀ, ਅੱਧਾ ਦਰਜਨ ਹੋਏ ਜ਼ਖ਼ਮੀ
ਵਿਜੇ ਰੁਪਾਨੀ ਨੇ ਇਸ ਮੌਕੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਖਾਸ ਕਰ ਕੇ ਲੋੜਵੰਦਾਂ ’ਚ ਪ੍ਰਚਾਰ ਅਤੇ ਜਾਗਰੂਕਤਾ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਿਕ ਅਸੀਂ ਇਨ੍ਹਾਂ ਉਪਲੱਬਧੀਆਂ ਨੂੰ ਜਲੰਧਰ ਲੋਕ ਸਭਾ ਹਲਕੇ ਦੇ ਆਖਰੀ ਵਿਅਕਤੀ ਤਕ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਸਿਰਫ ਭਾਜਪਾ ਹੀ ਅਜਿਹੀ ਪਾਰਟੀ ਹੈ, ਜਿਸ ਨੇ ਹਰ ਭਾਰਤੀ ਦੀਆਂ ਉਮੀਦਾਂ ਅਨੁਸਾਰ ਨੀਤੀਆਂ ਬਣਾਈਆਂ ਅਤੇ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰ-ਦਰਸ਼ੀ ਸੋਚ ਸਦਕਾ ਹੀ ਅੱਜ ਪੂਰੇ ਭਾਰਤ ਦੇ ਸਮੂਹ ਨਾਗਰਿਕਾਂ ਨੂੰ ਮਾਮੂਲੀ ਰਾਸ਼ੀ ਨਾਲ ਦੁਰਘਟਨਾ ਅਤੇ ਜੀਵਨ ਬੀਮਾ ਪ੍ਰਾਪਤ ਹੋ ਰਿਹਾ ਹੈ। ਸਾਡਾ ਸਭ ਤੋਂ ਵੱਡਾ ਟੀਚਾ ਹੈ ਕਿ ਸਾਨੂੰ ਹਰੇਕ ਬੂਥ ’ਤੇ ਮਜ਼ਬੂਤੀ ਨਾਲ ਮਿਹਨਤ ਕਰ ਕੇ ਜਿੱਤ ਪ੍ਰਾਪਤ ਕਰਨੀ ਹੋਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਵਿਚ ਜਿੱਤ ਦਾ ਨਵਾਂ ਇਤਿਹਾਸ ਲਿਖੇਗੀ ਅਤੇ ਉਸ ਦੇ ਲਈ ਸਾਨੂੰ ਸਭ ਨੂੰ ਅੱਜ ਤੋਂ ਹੀ ਸਰਗਰਮ ਹੋਣ ਦਾ ਸੰਕਲਪ ਲੈਣਾ ਹੋਵੇਗਾ।
ਇਹ ਖ਼ਬਰ ਵੀ ਪੜ੍ਹੋ - ‘ਸੀਤ ਲਹਿਰ’ ਤੇ ਤਰੇਲ ਨਾਲ ਵਧੇਗੀ ਠੰਡ! ਇੰਨੇ ਦਿਨਾਂ ਲਈ ‘ਸੰਘਣੀ ਤੋਂ ਸੰਘਣੀ’ ਧੁੰਦ ਦੀ ਚਿਤਾਵਨੀ
ਸੂਬਾਈ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਇਸ ਮੌਕੇ ਕਿਹਾ ਕਿ ਭਾਜਪਾ ਦੇ ਵਫਾਦਾਰ ਤੇ ਮਿਹਨਤੀ ਵਰਕਰਾਂ ਦੀ ਬਦੌਲਤ ਹੀ ਅੱਜ ਦੇਸ਼ ’ਚ ਪਾਰਟੀ ਦਾ ਜਨਤਕ ਆਧਾਰ ਮਜ਼ਬੂਤ ਹੋਇਆ ਹੈ। ਇਸੇ ਦਾ ਨਤੀਜਾ ਹੈ ਕਿ ਅੱਜ ਪੂਰਾ ਦੇਸ਼ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਕਾਹਲਾ ਹੈ।
ਇਹ ਖ਼ਬਰ ਵੀ ਪੜ੍ਹੋ - ਇਸ ਦਿਨ ਹੋਵੇਗਾ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਾਮੁਕਾਬਲਾ, ICC ਨੇ ਕੀਤਾ ਐਲਾਨ
ਇਸ ਮੌਕੇ ਪਰਮਿੰਦਰ ਸਿੰਘ ਬਰਾੜ, ਦਿਆਲ ਸੋਢੀ, ਭਾਜਪਾ ਦੇ ਜ਼ਿਲਾ ਪ੍ਰਧਾਨ ਸੁਸ਼ੀਲ ਸ਼ਰਮਾ, ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਜ਼ਿਲ੍ਹਾ ਇੰਚਾਰਜ ਸੰਜੀਵ ਖੰਨਾ, ਸੂਬਾਈ ਮੀਤ ਪ੍ਰਧਾਨ ਤੇ ਸੰਸਦੀ ਸਕੱਤਰ ਕੇ. ਡੀ. ਭੰਡਾਰੀ, ਸੂਬਾਈ ਮਹਿਲਾ ਮੋਰਚਾ ਪ੍ਰਧਾਨ ਜੈਇੰਦਰ ਕੌਰ, ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਐੱਸ. ਆਰ. ਲੱਧੜ, ਓ. ਬੀ. ਸੀ. ਮੋਰਚਾ ਦੇ ਸੂਬਾ ਪ੍ਰਧਾਨ ਅਮਰਪਾਲ ਸਿੰਘ ਬੌਨੀ, ਘੱਟ ਗਿਣਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਥਾਮਸ ਮਸੀਹ, ਅਵਿਨਾਸ਼ ਚੰਦਰ, ਰਵੀ ਮਹਿੰਦਰੂ ਅਤੇ ਹੋਰ ਮੋਹਤਬਰ ਸੱਜਣ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8