ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਪੰਜਾਬ ਇੰਚਾਰਜ ਵਿਜੇ ਰੁਪਾਣੀ ਦਾ ਵੱਡਾ ਬਿਆਨ
Friday, Jul 07, 2023 - 04:49 AM (IST)
ਅੰਮ੍ਰਿਤਸਰ (ਕਮਲ/ਏ.ਐੱਨ.ਆਈ): ਪੰਜਾਬ 'ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਦੇ ਗਠਜੋੜ ਦੀਆਂ ਕਿਆਸਰਾਈਆਂ ਵਿਚਾਲੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਇਕਾਈ ਦੇ ਇੰਚੀਰਜ ਵਿਜੇ ਰੁਪਾਣੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਵੀਰਵਾਰ ਨੂੰ ਸਾਫ਼ ਤੌਰ 'ਤੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਸਾਰੀਆਂ 13 ਸੀਟਾਂ 'ਤੇ ਇਕੱਲੀ ਚੋਣ ਲੜੇਗੀ ਤੇ ਚੰਗਾ ਪ੍ਰਦਰਸ਼ਨ ਕਰੇਗੀ।
ਇਹ ਖ਼ਬਰ ਵੀ ਪੜ੍ਹੋ - ਪ੍ਰਾਈਵੇਟ ਪਾਰਟਸ 'ਚ ਕਰੋੜਾਂ ਦਾ ਸੋਨਾ ਲੁਕੋ ਲਿਆਏ ਤਸਕਰ, 2 ਹਜ਼ਾਰ ਕਿੱਲੋਮੀਟਰ ਦੂਰੋਂ ਲੈ ਆਏ ਸਾਢੇ 6 ਕਿੱਲੋ ਸੋਨਾ
ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਵੀਰਵਾਰ ਨੂੰ ਪੰਜਾਬ ਭਾਜਪਾ ਦੇ ਨਵਨਿਯੁਕਤ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਆਗੂਆਂ ਸਮੇਤ ਧਾਰਮਿਕ ਅਸਥਾਨਾਂ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ। ਇਸ ਮੌਕੇ ਪੱਤਰਕਾਰਾਂ ਵੱਲੋਂ ਅਕਾਲੀ-ਭਾਜਪਾ ਗਠਜੋੜ ਬਾਰੇ ਪੁੱਛੇ ਜਾਣ 'ਤੇ ਰੁਪਾਣੀ ਨੇ ਕਿਹਾ, "ਭਾਰਤੀ ਜਨਤਾ ਪਾਰਟੀ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ ਆਉਣ ਵਾਲੀਆਂ 2024 ਦੀਆਂ ਚੋਣਾਂ ਲੜੇਗੀ ਤੇ ਲਗਾਤਾਰ ਤੀਜੀ ਵਾਰ ਕੇਂਦਰ ਵਿਚ ਸਰਕਾਰ ਬਣਾਵੇਗੀ। ਪੰਜਾਬ ਵਿਚ ਵੀ ਭਾਜਪਾ ਸਾਰੀਆਂ 13 ਸੀਟਾਂ 'ਤੇ ਇਕੱਲੀ ਚੋਣ ਲੜੇਗੀ ਤੇ ਚੰਗਾ ਪ੍ਰਦਰਸ਼ਨ ਕਰੇਗੀ। ਇਸ ਦੇ ਨਾਲ ਹੀ 2027 ਵਿਚ ਵੀ ਭਾਜਪਾ ਆਪਣੇ ਦਮ ’ਤੇ 117 ਵਿਧਾਨ ਸਭਾ ਸੀਟਾਂ ਦੀ ਤਿਆਰੀ ਵਿਚ ਲੱਗੀ ਹੋਈ ਹੈ।" ਜ਼ਿਕਰਯੋਗ ਹੈ ਕਿ 2020 ਵਿਚ ਕਿਸਾਨ ਅੰਦੋਲਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਗਠਜੋੜ ਤੋੜ ਦਿੱਤਾ ਸੀ।
ਇਹ ਖ਼ਬਰ ਵੀ ਪੜ੍ਹੋ - MP ਸੰਜੇ ਸਿੰਘ ਪਤਨੀ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਵਿਰੋਧੀਆਂ 'ਤੇ ਵਿੰਨ੍ਹੇ ਨਿਸ਼ਾਨੇ
ਇਸ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਉਹ ਗੁਰੂ ਦੀ ਪਵਿੱਤਰ ਨਗਰੀ ’ਤੇ ਆਏ ਹਨ, ਇੱਥੇ ਕੋਈ ਵੀ ਸਿਆਸਤ ਦੀ ਗੱਲ ਨਹੀਂ ਉਹ ਕਰਨਗੇ, ਇਹ ਸਾਰੀਆਂ ਗੱਲਾਂ ਪ੍ਰੈੱਸ ਮਿਲਣੀ ਦੌਰਾਨ ਦੱਸੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ ਹੋਰ ਸਿਆਸਤਦਾਨਾਂ ਵਾਂਗ ਗੁਰੂ ਘਰ ਨੂੰ ਆਪਣੇ ਸਿਆਸੀ ਲਾਹੇ ਲਈ ਨਹੀਂ ਵਰਤਣਗੇ। ਇਸ ਮੌਕੇ ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈਇੰਦਰ ਕੌਰ ਵੀ ਉਨ੍ਹਾਂ ਦੇ ਨਾਲ ਸੀ।
ਇਹ ਖ਼ਬਰ ਵੀ ਪੜ੍ਹੋ - ਖ਼ਾਲਿਸਤਾਨ ਮਾਮਲੇ 'ਤੇ ਜਸਟਿਨ ਟਰੂਡੋ ਦੇ ਬਿਆਨ 'ਤੇ ਭਾਰਤੀ ਵਿਦੇਸ਼ ਮੰਤਰਾਲੇ ਦਾ ਜਵਾਬ, ਕਹੀਆਂ ਇਹ ਗੱਲਾਂ
ਪੰਜਾਬ ਨੂੰ ਜਾਖੜ ਜਿਹੇ ਆਗੂ ਦੀ ਲੋੜ: ਰੁਪਾਣੀ
ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਏ ਜਾਣ 'ਤੇ ਵਿਜੇ ਰੁਪਾਣੀ ਕਿਹਾ ਕਿ ਕੇਂਦਰ ਦੀ ਲੀਡਰਸ਼ਿਪ ਨੇ ਇਹ ਫ਼ੈਸਲਾ ਲਿਆ ਹੈ। ਰੁਪਾਣੀ ਨੇ ਕਿਹਾ ਕਿ ਜਾਖੜ ਇਕ ਵੱਡੇ ਨੇਤਾ ਹਨ ਤੇ ਪੰਜਾਬ ਦੇ ਲੋਕ ਉਨ੍ਹਾਂ 'ਤੇ ਭਰੋਸਾ ਕਰਦੇ ਹਨ। ਉਨ੍ਹਾਂ ਨੇ ਅਤੇ ਉਨ੍ਹਾਂ ਦੇ ਪਿਤਾ ਜੀ ਨੇ ਵੀ ਦੇਸ਼ ਦੀ ਸੇਵਾ ਕੀਤਾ ਹੈ। ਪੰਜਾਬ ਨੂੰ ਅਜਿਹੇ ਆਗੂ ਦੀ ਲੋੜ ਹੈ। ਦੱਸ ਦਈਏ ਕਿ 4 ਜੁਲਾਈ ਨੂੰ ਭਾਜਪਾ ਵੱਲੋਂ ਜਾਖੜ ਨੂੰ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8