BJP ਪੰਜਾਬ ਦੇ ਇੰਚਾਰਜ ਵਿਜੇ ਰੁਪਾਣੀ 2 ਦਿਨਾਂ ਪੰਜਾਬ ਦੌਰੇ 'ਤੇ, ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਕਰਨਗੇ ਮੀਟਿੰਗ
03/28/2023 9:09:05 AM

ਚੰਡੀਗੜ੍ਹ (ਹਰੀਸ਼ਚੰਦਰ) : ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਇੰਚਾਰਜ ਵਿਜੇ ਰੁਪਾਣੀ 2 ਦਿਨਾਂ ਲਈ 28 ਮਾਰਚ ਨੂੰ ਪੰਜਾਬ ਪਹੁੰਚਣਗੇ। ਪ੍ਰਦੇਸ਼ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਆਪਣੇ 2 ਦਿਨ ਦੇ ਦੌਰੇ ਤਹਿਤ ਵਿਜੇ ਰੁਪਾਣੀ 28 ਮਾਰਚ ਨੂੰ ਜਲੰਧਰ ਆਉਣਗੇ, ਜਿੱਥੇ ਉਹ ਜਲੰਧਰ ਵਿਚ ਹੋਣ ਵਾਲੀ ਲੋਕ ਸਭਾ ਉੱਪ-ਚੋਣ ਦੀਆਂ ਤਿਆਰੀਆਂ ਅਤੇ ਹੋਰ ਪ੍ਰਬੰਧਾਂ ਸਬੰਧੀ ਪਾਰਟੀ ਆਗੂਆਂ ਨਾਲ ਵੱਖ-ਵੱਖ ਸੰਗਠਨਾਤਮਕ ਬੈਠਕਾਂ ਕਰਨਗੇ।
ਇਹ ਵੀ ਪੜ੍ਹੋ : ਪੰਜਾਬ 'ਚ ਖ਼ਰਾਬ ਫ਼ਸਲਾਂ ਦੇ ਜਾਇਜ਼ੇ ਮਗਰੋਂ ਐਕਸ਼ਨ 'ਚ CM ਮਾਨ, ਸੱਦ ਲਈ ਬੈਠਕ
ਵਿਜੇ ਰੁਪਾਣੀ 29 ਮਾਰਚ ਨੂੰ ਪੰਜਾਬ ਭਾਜਪਾ ਮੁੱਖ ਦਫ਼ਤਰ ਆਉਣਗੇ, ਜਿੱਥੇ ਉਹ ਸਵੇਰੇ ਸਾਢੇ 10 ਵਜੇ ਪ੍ਰਦੇਸ਼ ਭਾਜਪਾ ਜਨਰਲ ਸਕੱਤਰ ਅਤੇ ਫਿਰ ਪ੍ਰਦੇਸ਼ ਕੋਰ ਗਰੁੱਪ ਨਾਲ ਬੈਠਕ ਕਰਨਗੇ। ਇਸ ਤੋਂ ਬਾਅਦ ਪ੍ਰਦੇਸ਼ ਅਹੁਦੇਦਾਰਾਂ ਅਤੇ ਜ਼ਿਲ੍ਹਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਵੱਖ-ਵੱਖ ਸੰਗਠਨਾਤਮਕ ਬੈਠਕਾਂ ਕਰਨਗੇ।
ਇਹ ਵੀ ਪੜ੍ਹੋ : ਸਾਬਕਾ ਸੈਨਿਕਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫਾ : ਗਰੁੱਪ ਏ ਤੇ ਬੀ ਦੀਆਂ ਅਸਾਮੀਆਂ ਲਈ ਕਰ ਸਕਣਗੇ ਅਪਲਾਈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ