ਮੋਦੀ ਜੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਣ ਲਈ ਕਰਾਂਗਾ ਪੂਰੀ ਮਿਹਨਤ : ਸਾਂਪਲਾ

Saturday, Apr 27, 2019 - 12:55 AM (IST)

ਮੋਦੀ ਜੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਣ ਲਈ ਕਰਾਂਗਾ ਪੂਰੀ ਮਿਹਨਤ : ਸਾਂਪਲਾ

ਜਲੰਧਰ,(ਵੈਬ ਡੈਸਕ):  ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਨਾ ਬਹੁਤ ਜ਼ਰੂਰੀ ਦੱਸਿਆ ਹੈ। ਸਾਂਪਲਾ ਨੇ ਆਪਣੇ ਟਵਿਟਰ ਅਕਾਊਂਟ 'ਤੇ ਟਵੀਟ ਕਰਦੇ ਹੋਏ ਲਿਖਿਆ ਕਿ ਮਨ ਨਿਰਾਸ਼ ਤਾਂ ਹੈ ਪਰ ਨਿਜੀ ਹਿੱਤ ਤੋਂ 'ਤੇ ਰਾਸ਼ਟਰ ਹਿੱਤ ਹੈ। ਰਾਸ਼ਟਰ ਦੇ ਲਈ ਸ਼੍ਰੀ ਨਰਿੰਦਰ ਮੋਦੀ ਜੀ ਦਾ ਪ੍ਰਧਾਨ ਮੰਤਰੀ ਬਣਨਾ ਬਹੁਤ ਜ਼ਰੂਰੀ ਹੈ। ਮੋਦੀ ਜੀ ਨੂੰ ਦੁਬਾਰਾ ਪ੍ਰਧਾਨ ਮੰਤਰੀ ਬਣਾਉਣ ਲਈ ਪੂਰੀ ਮਿਹਨਤ ਨਾਲ ਕਰਾਂਗਾ।

ਜ਼ਿਕਰਯੋਗ ਹੈ ਕਿ ਭਾਜਪਾ ਵਲੋਂ ਲੋਕ ਸਭਾ ਚੋਣਾਂ ਲਈ ਸਾਂਪਲਾ ਨੂੰ ਟਿਕਟ ਨਾ ਦਿੱਤੇ ਜਾਣ ਕਾਰਨ ਉਹ ਪਾਰਟੀ ਤੋਂ ਨਿਰਾਸ਼ ਚੱਲ ਰਹੇ ਸਨ। ਆਪਣੀ ਨਾਰਾਜ਼ਗੀ ਨੂੰ ਜ਼ਾਹਰ ਕਰਦੇ ਹੋਏ ਉਨ੍ਹਾਂ ਨੇ ਆਪਣੇ ਟਵੀਟਰ ਅਕਾਊਂਟ 'ਤੇ ਟਵੀਟ ਕਰਦੇ ਹੋਏ ਲਿਖਿਆ ਸੀ ਕਿ  ਭਾਜਪਾ ਨੇ ਉਨ੍ਹਾਂ ਦੀ ਟਿਕਟ ਕੱਟ ਕੇ ਗਊਂ ਹੱਤਿਆ ਕੀਤੀ ਹੈ। ਸਾਂਪਲਾ ਇਥੇ ਹੀ ਨਹੀਂ ਰੁਕੇ ਤੇ ਸੋਸ਼ਲ ਮੀਡੀਆ 'ਤੇ ਭੜਾਸ ਜਾਰੀ ਰੱਖਦਿਆਂ ਉਨ੍ਹਾਂ ਹਲਕੇ 'ਚ ਕੀਤੇ ਵਿਕਾਸ ਕਾਰਜਾਂ ਦੀ ਰਿਪੋਰਟ ਵੀ ਪੇਸ਼ ਕੀਤੀ।

 


Related News