ਜਲੰਧਰ ਦੇ ਕਈ ਵੱਡੇ ਹਸਪਤਾਲਾਂ ’ਚ ਵਿਜੀਲੈਂਸ ਦੀ ਦਬਿਸ਼, ਰਿਕਾਰਡ ਕੀਤੇ ਜ਼ਬਤ

Saturday, Mar 13, 2021 - 01:34 PM (IST)

ਜਲੰਧਰ ਦੇ ਕਈ ਵੱਡੇ ਹਸਪਤਾਲਾਂ ’ਚ ਵਿਜੀਲੈਂਸ ਦੀ ਦਬਿਸ਼, ਰਿਕਾਰਡ ਕੀਤੇ ਜ਼ਬਤ

ਜਲੰਧਰ— ਆਯੁਸ਼ਮਾਨ ਯੋਜਨਾ ਦੇ ਵੱਡੇ ਫਰਜ਼ੀਵਾੜਾ ਨੂੰ ਲੈ ਕੇ ਵਿਜੀਲੈਂਸ ਨੇ ਜਾਂਚ ਹੋਰ ਤੇਜ਼ ਕਰ ਦਿੱਤੀ ਹੈ। ਸ਼ੁੱਕਰਵਾਰ ਨੂੰ ਜਲੰਧਰ ਦੇ 7 ਵੱਡੇ ਹਸਪਤਾਲਾਂ ਦੀ ਜਾਂਚ ਕੀਤੀ ਗਈ। ਇਥੋਂ ਵਿਜੀਲੈਂਸ ਨੇ ਯੋਜਨਾ ਦੇ ਤਹਿਤ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦਾ ਰਿਕਾਰਡ ਚੈੱਕ ਕਰਦੇ ਹੋਏ ਕਬਜ਼ੇ ’ਚ ਲਿਆ ਹੈ। 

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਡੀ. ਸੀ. ਵੱਲੋਂ ਨਵੀਆਂ ਹਦਾਇਤਾਂ ਜਾਰੀ

ਰਿਕਾਰਡ ਇੰਨਾ ਜ਼ਿਆਦਾ ਹੈ ਕਿ ਵਿਜੀਲੈਂਸ ਨੇ ਹਸਪਤਾਲ ਦੇ ਰਿਕਾਰਡ ਰੂਮ ਨੂੰ ਹੀ ਸੀਲ ਕਰ ਦਿੱਤਾ। ਇੰਨਾ ਹੀ ਨਹੀਂ ਵਿਜੀਲੈਂਸ ਦੀ ਇਕ ਹੋਰ ਟੀਮ ਨੇ ਸੁਲਤਾਨਪੁਰ ਲੋਧੀ ਕਪੂਰਥਲਾ ਸਥਿਤ ਅਮਨਪ੍ਰੀਤ ਹਸਪਤਾਲ ’ਚ ਜਾਂਚ ਕੀਤੀ। ਦੱਸ ਦੇਈਏ ਕਿ ਕਪੂਰਥਲਾ, ਹੁਸ਼ਿਆਰਪੁਰ ਅਤੇ ਜਲੰਧਰ ’ਚ ਇਸ ਯੋਜਨਾ ਦੇ ਤਹਿਤ ਜਾਂਚ ਦੇ ਦਾਇਰੇ ’ਚ ਕੁੱਲ 77 ਹਸਪਤਾਲ ਅਤੇ 33 ਸਰਕਾਰੀ ਹਸਪਤਾਲ ਆਉਂਦੇ ਹਨ। ਅਜੇ ਇਹ ਸ਼ੁਰੂਆਤੀ ਜਾਂਚ ਹੈ। ਜਾਂਚ ’ਚ ਫਰਜ਼ੀਵਾੜਾ ਨਿਕਲਦਾ ਹੈ ਤਾਂ ਹਸਪਤਾਲ ਕਾਨੂੰਨ ਦੇ ਦਾਇਰੇ ’ਚ ਆ ਜਾਣਗੇ। ਉਧਰ ਐੱਸ. ਐੱਸ. ਪੀ. ਵਿਜੀਲੈਂਸ ਦਿਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਅਜੇ ਸ਼ੁਰੂਆਤੀ ਜਾਂਚ ਹੈ। ਇਸ ਲਈ ਉਹ ਕਿਸੇ ਵੀ ਹਸਪਤਾਲ ਦੇ ਬਾਰੇ ’ਚ ਜਾਣਕਾਰੀ ਜਨਤਕ ਨਹੀਂ ਕਰ ਸਕਦੇ। 

ਇਹ ਵੀ ਪੜ੍ਹੋ : ਕੋਰੋਨਾ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਾਰੇ ਸਕੂਲ ਬੰਦ ਕਰਨ ਦੇ ਦਿੱਤੇ ਹੁਕਮ

ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ ਡੀ. ਜੀ. ਪੀ. ਬੀ. ਕੇ. ਉੱਪਲ ਨਾਲ ਮੀਟਿੰਗ ਤੋਂ ਬਾਅਦ ਵਿਜੀਲੈਂਸ ਦੀ 5 ਮੈਂਬਰੀ ਟੀਮ ਨੇ ਸ਼ੁੱਕਰਵਾਰ ਸਵੇਰੇ ਕਰੀਬ 7 ਥਾਵਾਂ ’ਤੇ ਜਾਂਚ ਕੀਤੀ, ਜਿਨ੍ਹਾਂ ’ਚ ਜਲੰਧਰ ਦੇ ਨਾਮੀ ਹਸਪਤਾਲ ਸ਼ਾਮਲ ਹਨ। ਟੀਮ ਸਿੱਧਾ ਰਿਕਾਰਡ ਰੂਮ ’ਚ ਗਈ ਅਤੇ ਜਾਂਚ ਸ਼ੁਰੂ ਕੀਤੀ।

ਇਹ ਵੀ ਪੜ੍ਹੋ : ਇਕ ਤਰਫ਼ਾ ਪਿਆਰ ’ਚ ਪਾਗਲ ਹੋਇਆ ਅਗਵਾਕਾਰ, ਮਾਪਿਆਂ ਦੀਆਂ ਅੱਖਾਂ ਸਾਹਮਣੇ ਕੁੜੀ ਲੈ ਕੇ ਹੋਇਆ ਫਰਾਰ

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੇ ਕੁਝ ਪ੍ਰਾਈਵੇਟ ਹਸਪਤਾਲਾਂ ਵੱਲੋਂ ਪ੍ਰਧਾਨ ਮੰਤਰੀ ਜਨ ਆਰੋਗਿਆ ਯੋਜਨਾ (ਆਯੁਸ਼ਮਾਨ ਭਾਰਤ) ਦੇ ਅਧੀਨ ਲਾਭ ਲੈਣ ਵਾਲਿਆਂ ਦਾ ਇਲਾਜ ਕਰਨ ਦੇ ਨਾਂ ’ਤੇ ਫਰਜ਼ੀ ਡਾਕਟਰੀ ਬਿਲਾਂ ਦੁਆਰਾ ਕਰੋੜਾਂ ਰੁਪਏ ਦੀ ਘਪਲੇਬਾਜ਼ੀ ਕਰਕੇ ਮੋਟੀ ਰਕਮ ਦੇ ਬੀਮਾ ਕਲੇਮ ਹਾਸਲ ਕੀਤੇ ਜਾਣ ਦਾ ਪਰਦਾਫਾਸ਼ ਕੀਤਾ ਸੀ। ਇਸ ਦੌਰਾਨ ਅਥਾਰਿਟੀ ਹਾਸਲ ਇਫਕੋ ਟੋਕੀਓ ਬੀਮਾ ਕੰਪਨੀ ਵੱਲੋਂ ਸਰਕਾਰੀ ਹਸਪਤਾਲਾਂ ਦੇ ਬੀਮਾ ਕਲੇਮ ਭਾਰੀ ਮਾਤਰਾ ’ਚ ਰੱਦ ਕਰ ਦਿੱਤੇ ਗਏ, ਜਿਸ ਕਾਰਨ ਸੂਬਾ ਸਰਕਾਰ ਦੇ ਖ਼ਜਾਨੇ ਨੂੰ ਕਰੋੜਾਂ ਦਾ ਘਾਟਾ ਪਿਆ ਹੈ। ਵਿਜੀਲੈਂਸ ਦੇ ਮੁੱਖ ਡਾਇਰੈਕਟਰ ਅਤੇ ਡੀ. ਜੀ. ਪੀ. ਬੀ. ਕੇ. ਉੱਪਲ ਨੇ ਕਿਹਾ ਸੀ ਕਿ ਇਸ ਯੋਜਨਾ ਦੇ ਅਧੀਨ ਪ੍ਰਾਈਵੇਟ ਹਸਪਤਾਲਾਂ ਵੱਲੋਂ ਕੀਤੀ ਜਾ ਰਹੀ ਵੱਡੇ ਘਪਲੇਬਾਜ਼ੀ ਕਰਕੇ ਆਪਣੇ ਨੂੰ ਵਿੱਤੀ ਲਾਭ ਪਹੁੰਚਾਉਣ ਸਬੰਧੀ ਕੀਤੀ ਜਾ ਰਹੀਆਂ ਬੇਨਿਯਮੀਆਂ ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਸਰਕਾਰੀ ਹਸਪਤਾਲਾਂ ਦੇ ਬੀਮਾ ਕਲੇਮ ਰੱਦ ਕਰਨ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਸਕੇ। 

ਇਹ ਵੀ ਪੜ੍ਹੋ : ਬੋਰਵੈੱਲ ’ਚ ਜਾਨ ਗੁਆਉਣ ਵਾਲੇ ‘ਫਤਿਹਵੀਰ’ ਦੀ ਮਾਂ ਦੀ ਝੋਲੀ ਖੁਸ਼ੀਆਂ ਨਾਲ ਭਰੀ, ਰੱਬ ਨੇ ਬਖ਼ਸ਼ੀ ਪੁੱਤ ਦੀ ਦਾਤ

ਇਸ ਸਬੰਧ ’ਚ ਦਲਜਿੰਦਰ ਸਿੰਘ ਢਿੱਲੋਂ ਐੱਸ. ਐੱਸ. ਪੀ. ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਜਲੰਧਰ ਵੱਲੋਂ ਇਕੱਠੇ ਇਕੱਠੇ ਕੀਤੀ ਗਈ ਸ਼ੁਰੂਆਤੀ ਜਾਂਚ ਅਨੁਸਾਰ ਆਯੁਸ਼ਮਾਨ ਭਾਰਤ ਸਕੀਮ ਦੇ ਅਧੀਨ ਜਲੰਧਰ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਕਈ ਵੱਡੇ ਨਾਮੀ ਹਸਪਤਾਲਾਂ ਵੱਲੋਂ ਸਮਾਰਟ ਸਿਹਤ ਕਾਰਡ ਧਾਰਕਾਂ ਦੇ ਨਾਂ ’ਤੇ ਮੋਟੀਆਂ ਰਕਮਾਂ ਦੇ ਫਰਜ਼ੀ ਡਾਕਟਰੀ ਬਿੱਲ ਤਿਆਰ ਕਰਕੇ ਵੱਡੇ ਪੱਧਰ ’ਤੇ ਘਪਲੇਬਾਜ਼ੀ ਕਰਕੇ ਬੀਮਾ ਕਲੇਮ ਹਾਸਲ ਕੀਤੇ ਜਾ ਰਹੇ ਸਨ।\

ਇਹ ਵੀ ਪੜ੍ਹੋ :  ਹੋਲੇ-ਮਹੱਲੇ ਦੌਰਾਨ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਦੁੱਚਿਤੀ ਭਰਪੂਰ ਸਥਿਤੀ, ਉਗਰਾਹਾਂ ਨੇ ਜਤਾਈ ਇਹ ਉਮੀਦ

ਇਹ ਵੀ ਪੜ੍ਹੋ : ਸਾਊਥ ਅਫ਼ਰੀਕਾ ’ਚ ਸੁਲਤਾਨਪੁਰ ਲੋਧੀ ਦੇ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ


author

shivani attri

Content Editor

Related News